Butta Burj Gill:  ਪੰਜਾਬ ਦੇ ਦਰਿਆਈ ਪਾਣੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਲਦ ਹੀ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕਾਉਂਦੇ ਵੱਲੋਂ ਮੋਰਚਾ ਲਗਾ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਵਿੱਟ ਹੋਏ ਦੋ ਦਿਨਾਂ ਸੂਬਾ ਪੱਧਰੀ ਇਜਲਾਸ ਦੇ ਦੌਰਾਨ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਵੱਲੋਂ ਕੀਤਾ ਗਿਆ। 


COMMERCIAL BREAK
SCROLL TO CONTINUE READING

ਭਾਰਤੀ ਕਿਸਾਨ ਯੂਨੀਅਨ ਡਕੌਦਾ ਦਾ ਦੋ ਦਿਨਾਂ ਸੂਬਾ ਇਜਲਾਸ ਮਾਨਸਾ ਵਿੱਚ ਹੋਇਆ ਜਿੱਥੇ 17 ਜ਼ਿਲ੍ਹਿਆਂ ਦੇ 200 ਚੁਣੇ ਗਏ ਡੈਲੀਗੇਟਾਂ ਨੇ ਇਸ ਇਜਲਾਸ ਵਿੱਚ ਹਿੱਸਾ ਲਿਆ। ਇਸ ਇਜਲਾਸ ਦੌਰਾਨ 11 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਚ ਕਿਸਾਨੀ ਮੰਗਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਸ਼ੁਰੂ ਕਰੇਗਾ। ਇਸ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਦੋ ਦਿਨਾਂ ਡੈਲੀਗੇਟ ਇਜਲਾਸ ਵਿੱਚ ਕਿਸਾਨਾਂ ਵੱਲੋਂ ਪਿਛਲੇ ਸੱਤ ਸਾਲ ਦਾ ਲੇਖਾ ਜੋਖਾ ਕੀਤਾ ਗਿਆ।


ਇਸ ਦੌਰਾਨ ਦਿੱਲੀ ਅੰਦੋਲਨ ਮਨਜੀਤ ਸਿੰਘ ਧਨੇਰ ਦੀ ਰਿਹਾਈ ਤੇ ਪਰਾਲੀ ਵਾਲੇ ਮੁੱਦੇ ਨੂੰ ਲੈ ਕੇ ਬਹਿਸ ਚਰਚਾ ਵੀ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੇ ਸਹਿਮਤੀ ਦੇ ਨਾਲ ਇਸ ਇਜਲਾਸ ਉਤੇ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਦਰਿਆਈ ਪਾਣੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ।


ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਉਸ ਅੰਦੋਲਨ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਵੀ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਬਦਲਵੀਂ ਖੇਤੀ ਕਰਨ ਲਈ ਤਿਆਰ ਹਨ ਤੇ ਕਣਕ ਝੋਨੇ ਤੋਂ ਖਹਿੜਾ ਛੁਡਾਉਣ ਲਈ ਕਿਸਾਨਾਂ ਤਿਆਰ-ਬਰ-ਤਿਆਰ ਹਨ ਪਰ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਤੇ ਕੇਂਦਰ ਸਰਕਾਰ ਐਮਐਸਪੀ ਤੇ ਗਰੰਟੀ ਕਾਨੂੰਨ ਬਣਾ ਕੇ ਭਰੋਸਾ ਦੇਵੇ ਤਾਂ ਕਿ ਕਿਸਾਨ ਬਦਲਵੀਂ ਖੇਤੀ ਸ਼ੁਰੂ ਕਰ ਸਕਣ।