Punjab Weather News: ਪੰਜਾਬ ਵਿੱਚ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਤੜਕੇ ਤੇਜ਼ ਹਵਾਵਾਂ ਚੱਲੀਆਂ ਅਤੇ ਬੱਦਲਵਾਈ ਵੀ ਨਜ਼ਰ ਆਈ। ਤੇਜ਼ ਹਵਾਵਾਂ ਚੱਲਣ ਕਾਰਨ ਮੁੜ ਤੋਂ ਮੌਸਮ ਵਿੱਚ ਠੰਢਕ ਮਹਿਸੂਸ ਕੀਤੀ ਗਈ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ ਉੱਤਰ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵਿੱਚ 22 ਫਰਵਰੀ ਤੱਕ ਮੌਸਮ ਖ਼ਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। 18 ਫਰਵਰੀ ਤੋਂ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਵਾਲੀਆਂ ਪੌਣਾਂ ਪੱਛਮੀ ਹਿਮਾਲਿਆ ਖੇਤਰ ਤੇ ਉਸ ਦੇ ਨਾਲ ਲੱਗੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।


ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਐਤਵਾਰ ਸ਼ਾਮ ਤੋਂ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਵੀ ਠੰਢ ਦਾ ਅਸਰ ਵਧ ਗਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।


ਪੰਜਾਬ ਵਿੱਚ 18 ਫਰਵਰੀ ਨੂੰ ਇਕ-ਦੋ ਥਾਵਾਂ, 19 ਫਰਵਰੀ ਨੂੰ ਕਈ ਥਾਵਾਂ, 20 ਅਤੇ 21 ਫਰਵਰੀ ਨੂੰ ਕੁਝ ਥਾਵਾਂ ਅਤੇ 22 ਫਰਵਰੀ ਨੂੰ ਇਕ-ਦੋ ਥਾਵਾਂ 'ਤੇ ਹਲਕੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 19 ਫਰਵਰੀ ਨੂੰ ਕਈ ਥਾਵਾਂ 'ਤੇ, 20 ਅਤੇ 21 ਫਰਵਰੀ ਨੂੰ ਕੁਝ ਥਾਵਾਂ 'ਤੇ ਅਤੇ 22 ਫਰਵਰੀ ਨੂੰ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਮੱਧ ਮੀਂਹ ਪੈਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ : Punjab Farmers Protest Live: ਕੇਂਦਰ ਸਰਕਾਰ 4 ਹੋਰ ਫਸਲਾਂ ਉਤੇ ਐਮਐਸਪੀ ਦੇਣ ਲਈ ਤਿਆਰ; ਸਹਿਮਤੀ ਨਾ ਬਣਨ 'ਤੇ ਕਿਸਾਨ ਦਿੱਲੀ ਕਰਨਗੇ ਕੂਚ


ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ,  ਫਤਿਹਗੜ੍ਹ ਸਾਹਿਬ,ਬਰਨਾਲਾ, ਸੰਗਰੂਰ, ਰੂਪਨਗਰ, ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਬਠਿੰਡਾ,ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ।


ਇਹ ਵੀ ਪੜ੍ਹੋ : Chandigarh Mayor News: ਬੀਜੇਪੀ ਮੇਅਰ ਮਨੋਜ ਸਨੋਕਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ, 3 'ਆਪ' ਕੌਸਲਰ ਨੇ ਪਾਰਟੀ ਛੱਡੀ