Punjab Weather News: ਪੰਜਾਬ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ, 9 ਜ਼ਿਲ੍ਹਿਆਂ 'ਚ ਕੋਲਡ ਵੇਵ-ਫੌਗ ਅਲਰਟ
Advertisement
Article Detail0/zeephh/zeephh2579030

Punjab Weather News: ਪੰਜਾਬ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ, 9 ਜ਼ਿਲ੍ਹਿਆਂ 'ਚ ਕੋਲਡ ਵੇਵ-ਫੌਗ ਅਲਰਟ

Punjab Weather News: ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕਰਦੇ ਹੋਏ ਆਖਿਆ ਹੈ ਕਿ ਅਗਲੇ ਕੁੱਝ ਦਿਨ ਮੌਸਮ ਇਸੇ ਤਰ੍ਹਾਂ ਦਾ ਰਹਿ ਸਕਦਾ ਹੈ।

 

Punjab Weather News: ਪੰਜਾਬ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜਾਜ, 9 ਜ਼ਿਲ੍ਹਿਆਂ 'ਚ ਕੋਲਡ ਵੇਵ-ਫੌਗ ਅਲਰਟ

Punjab Weather News: ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ ਬਦਲਦਾ ਹੋਇਆ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਮੌਸਮ ਕੇਂਦਰ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਸੂਰਜ ਨਾ ਚਮਕਣ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਿਆ। 

ਇਸ ਦੇ ਨਾਲ ਹੀ ਪਹਾੜਾਂ 'ਚ ਬਰਫਬਾਰੀ ਕਾਰਨ ਠੰਡ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਵ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ 1 ਜਨਵਰੀ 2025 ਤੱਕ ਚੇਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ਵਿੱਚ ਦਸੰਬਰ ਮਹੀਨੇ ਵਿੱਚ 26.6 ਮਿਲੀਮੀਟਰ ਬਾਰਿਸ਼ ਹੋਈ। ਜਦੋਂ ਕਿ 28 ਦਸੰਬਰ ਨੂੰ ਪੰਜਾਬ ਵਿੱਚ ਔਸਤਨ 19.9 ਮਿਲੀਮੀਟਰ ਮੀਂਹ ਪਿਆ ਸੀ। ਜਨਵਰੀ ਦੇ ਸ਼ੁਰੂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਮੀਂਹ ਤੋਂ ਬਾਅਦ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਫ਼ਸਲਾਂ ਲਈ ਲਾਹੇਵੰਦ ਹੈ। ਇਸ ਨਾਲ ਕਣਕ ਦੀ ਫ਼ਸਲ ਦਾ ਆਕਾਰ ਵਧੇਗਾ। ਜਦੋਂ ਕਿ ਪਿਛਲੇ ਸਾਲ ਛੋਟੇ ਆਕਾਰ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪਿਆ ਸੀ।

Trending news