ਪੰਜਾਬ 'ਚ ਛਾਈ ਸੰਘਣੀ ਧੁੰਦ, ਵਿਜ਼ੀਬਿਲਟੀ ਹੋਈ ਜ਼ੀਰੋ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh1493276

ਪੰਜਾਬ 'ਚ ਛਾਈ ਸੰਘਣੀ ਧੁੰਦ, ਵਿਜ਼ੀਬਿਲਟੀ ਹੋਈ ਜ਼ੀਰੋ, ਜਾਣੋ ਆਪਣੇ ਸ਼ਹਿਰ ਦਾ ਹਾਲ

Weather Report: ਆਈਐਮਡੀ ਦੇ ਅਨੁਸਾਰ, ਅਗਲੇ ਪੰਜ ਦਿਨਾਂ ਤੱਕ ਭਾਰਤ ਵਿਚ 'ਸੰਘਣੀ ਤੋਂ ਬਹੁਤ ਸੰਘਣੀ' ਧੁੰਦ ਪੈਣ ਦੀ ਸੰਭਾਵਨਾ ਹੈ। ਇਹ ਵੀ ਸੰਭਾਵਨਾ ਹੈ ਕਿ ਦਿੱਲੀ-ਐਨਸੀਆਰ ਦੀ ਸੰਘਣੀ ਧੁੰਦ ਦੇ ਨਾਲ ਪ੍ਰਦੂਸ਼ਕ ਮਿਲ ਕੇ ਧੂੰਏਂ ਦੀ ਸੰਘਣੀ ਚਾਦਰ ਬਣ ਸਕਦੇ ਹਨ।

 

ਪੰਜਾਬ 'ਚ ਛਾਈ ਸੰਘਣੀ ਧੁੰਦ, ਵਿਜ਼ੀਬਿਲਟੀ ਹੋਈ ਜ਼ੀਰੋ, ਜਾਣੋ ਆਪਣੇ ਸ਼ਹਿਰ ਦਾ ਹਾਲ

Weather Forecast Today: ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸੰਘਣੀ ਧੁੰਦ ਛਾ ਗਈ ਅਤੇ ਇਸ ਦੇ ਨਾਲ ਹੀ ਹੁਣ ਵਿਜ਼ੀਬਿਲਟੀ ਵੀ ਜ਼ੀਰੋ ਹੋ ਗਈ ਹੈ। ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਘਟੀ ਹੈ। ਪੈਦਲ ਚੱਲਣ ਵਾਲੇ ਵੀ ਅਣਗੌਲੇ ਨਜ਼ਰ ਆ ਰਹੇ ਹਨ। ਆਈਐਮਡੀ ਦੇ ਅਨੁਸਾਰ, ਅਜਿਹਾ ਧੁੰਦ ਅਗਲੇ ਤਿੰਨ ਘੰਟਿਆਂ ਤੱਕ ਰਹੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਦਿੱਲੀ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਧੁੰਦ ਇਸੇ ਤਰ੍ਹਾਂ ਬਣੀ ਰਹੇਗੀ।

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਦਿੱਲੀ, ਯੂਪੀ, ਬਿਹਾਰ, ਪੰਜਾਬ ਵਿੱਚ ਸੰਘਣੀ ਧੁੰਦ ਦਾ ਓਰੇਜ਼ ਅਲਰਟ ਹੈ। ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਵਿੱਚ ਅੱਜ (ਮੰਗਲਵਾਰ) 20 ਦਸੰਬਰ ਨੂੰ ਸਵੇਰ ਤੋਂ ਹੀ ਸੰਘਣੀ ਧੁੰਦ ਦੀ ਚਾਦਰ ਛਾਈ ਹੋਈ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦਿੱਲੀ-ਐੱਨਸੀਆਰ 'ਚ ਸੰਘਣੀ ਧੁੰਦ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ 100 ਮੀਟਰ ਤੋਂ ਵੀ ਘੱਟ ਹੈ।

ਜਾਣੋ ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ---- 

ਰੋਪੜ ਵਿੱਚ ਮੌਸਮ ਦੀ ਪਹਿਲੀ ਸੰਘਣੀ ਧੁੰਦ ਨਜ਼ਰ ਆਈ ਹੈ। ਪੋਹ ਦੇ ਮਹੀਨੇ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਹੁਣ ਸੰਘਣੀ ਧੁੰਦ ਦਾ ਪੈਣਾ ਵੀ ਸ਼ੁਰੂ ਹੋ ਗਿਆ ਹੈ।  ਜੇਕਰ ਰੋਪੜ ਦੀ ਗੱਲ ਕੀਤੀ ਜਾਵੇ ਤੜਕੇ ਕੇ ਕਰੀਬ 4 ਵਜੇ ਤੋਂ ਧੁੰਦ ਦਾ ਗਿਰਨਾ ਸ਼ੁਰੂ ਹੋ ਗਿਆ ਸੀ। 5 ਵਜੇ ਤੱਕ ਧੁੰਦ ਸੰਘਣੀ ਹੋ ਗਈ ਸੀ ਅਤੇ ਸੜਕ ਤੇ ਗੱਡੀਆਂ ਦੀ ਰਫ਼ਤਾਰ ਉੱਤੇ ਬਰੇਕ ਲੱਗਦੀ ਨਜ਼ਰ ਆ ਰਹੀ ਸੀ। ਸੰਘਣੀ ਧੂੰਦ ਦਾ ਅਸਰ ਸਿੱਧਾ ਸੜਕੀ ਆਵਾਜਾਈ 'ਤੇ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋSC ਮਹਿਲਾ ਦੀ ਬੰਧਕ ਬਣਾ ਕੇ ਕੀਤੀ ਕੁੱਟਮਾਰ, ਜਾਨੋਂ ਮਾਰਨ ਦੀ ਵੀ ਦਿੱਤੀ ਧਮਕੀ, ਜਾਣੋ ਕਿਉਂ 

ਜੇਕਰ ਪਾਰੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਕਤ 7 ਡਿਗਰੀ ਸੈਲਸੀਅਸ ਤਾਪਮਾਨ ਹੈ ਅਤੇ ਆਉਣ ਵਾਲੇ ਦਿਨਾਂ ਇਸ ਦੇ ਹੋਰ ਥੱਲੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।  ਇਸ ਦੇ ਨਾਲ ਹੀ ਪੰਜਾਬ ਦੇ ਬਾਕੀਆਂ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਮੋਹਾਲੀ, ਸੰਗਰੂਰ , ਬਰਨਾਲਾ, ਅੰਮ੍ਰਿਤਸਰ, ਜਲੰਧਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਕੜਾਕੇ ਦੀ ਠੰਢ ਹੈ ਤੇ ਸੰਘਣੀ ਧੁੰਦ ਦੀ ਚਾਦਰ ਵਿਖਾਈ ਦੇ ਰਹੀ ਹੈ। ਇਸ ਨਾਲ ਅੱਜ ਕੰਮਕਾਜ ਵੀ ਪ੍ਰਭਾਵਿਤ ਹੋ ਸਕਦਾ ਹੈ।

ਲੁਧਿਆਨਾ ਵਿੱਚ ਧੁੰਦ ਦਾ ਕਹਿਰ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਵਿਜੀਵਿਲੀਟੀ ਬਹੁਤ ਘੱਟ ਗਈ ਹੈ। ਇਸ ਨਾਲ ਵਾਹਨ ਚਾਲਕਾਂ ਨੂੰ ਵਾਹਨ ਚਲਾਉਣ ਸਮੇਂ ਬਹੁਤ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਰੱਖਿਆ ਦੇ ਲਿਹਾਜ ਨਾਲ ਵਾਹਨ ਚਲਾਕ ਵਾਹਨਾਂ ਦੇ ਇੰਡੀਕੇਟਰ ਚਲਾ ਕੇ ਗੱਡੀ ਚਲਾਉਣ ਨੂੰ ਮਜ਼ਬੂਰ ਹਨ। ਉਥੇ ਹੀ ਵਧੀ ਠੰਡ ਨੇ ਆਮ ਜਨ ਜੀਵਨ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਲੋਕ ਠੰਢ ਤੋਂ ਬਚਣ ਲਈ ਗਰਮ ਕਪੜੇ ਪਾ ਰਹੇ ਹਨ ਅਤੇ ਅੱਗ ਸੇਕ ਕੇ ਠੰਢ ਤੋਂ ਆਪਣਾ ਬਚਾਅ ਕਰ ਰਹੇ ਹਨ। ਉਧਰ ਟਰੈਫਿਕ ਪੁਲਿਸ ਵੱਲੋਂ ਵੀ ਧੁੰਦ ਨੂੰ ਲੈ ਕੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੜਕ ਹਾਦਸੇ ਨਾ ਵਾਪਰਨ।

Trending news