Weather Forecast: ਪਹਾੜੀ ਸੂਬਿਆਂ ਵਿਚ ਬਰਫ ਦੀ ਚਾਦਰ ਹੋਣ ਕਰਕੇ ਦੇਸ਼ ਦੇ ਕਈ ਸੂਬਿਆਂ ਵਿਚ ਠੰਡ ਬਹੁਤ ਜਿਆਦਾ ਵੱਧ ਗਈ ਹੈ। ਕਈ ਇਲਾਕਿਆਂ ਦਾ ਤਾਪਮਾਨ ਤੇਜੀ ਨਾਲ ਡਿੱਗ ਰਿਹਾ ਹੈ। ਰਾਜਧਾਨੀ ਦਿੱਲੀ ਵਿੱਚ ਹਵਾ ਦੀ ਰਫ਼ਤਾਰ ਵਿੱਚ ਸੁਧਾਰ ਕਾਰਨ ਹਵਾ ਸੂਚਕ ਅੰਕ 400 ਤੋਂ ਹੇਠਾਂ ਆ ਗਿਆ।
Trending Photos
Weather Report Today news : ਮੌਸਮ ਦੇ ਮਿਜਾਜ ਵਿਚ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ। ਪਹਾੜੀ ਖੇਤਰਾਂ 'ਚ ਪੱਛਮੀ ਗੜਬੜੀ ਦੇ ਕਾਰਨ ਲਗਾਤਾਰ ਬਰਫਬਾਰੀ ਹੋ ਰਹੀ ਹੈ। ਜਦਕਿ ਇਸ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਵੀ ਪੈ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਤੇਜ਼ੀ ਨਾਲ ਘਟ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਤੱਕ ਸਵੇਰੇ ਹਲਕੀ ਧੁੰਦ ਛਾਈ ਰਹੇਗੀ ਜਦਕਿ ਠੰਢ ਰਹੇਗੀ।
ਮੌਸਮ ਵਿਭਾਗ ਦੇ ਅਨੁਸਾਰ ਆਗਰਾ ਵਿਚ ਠੰਢ ਵਧ ਗਈ ਹੈ। ਪੱਛਮੀ ਹਵਾਵਾਂ ਕਾਰਨ ਠੰਢ ਵਧ ਰਹੀ ਹੈ। ਅਗਲੇ 3 ਤੋਂ 4 ਦਿਨਾਂ ਤੱਕ 8 ਤੋਂ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲੇਗੀ। ਹਾਲਾਂਕਿ ਫਿਲਹਾਲ ਮੀਂਹ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਰਾਜਧਾਨੀ 'ਚ ਤਾਪਮਾਨ 'ਚ ਗਿਰਾਵਟ ਕਾਰਨ ਠੰਡ ਵਧ ਗਈ ਹੈ। ਪੂਰਵ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਦਿੱਲੀ 'ਚ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਹੋ ਸਕਦਾ ਹੈ।
ਅਕਸਰ ਦਸੰਬਰ ਦੇ ਪਹਿਲੇ ਹਫ਼ਤੇ ਰਾਤ ਦਾ ਤਾਪਮਾਨ 12 ਡਿਗਰੀ ਦੇ ਆਸਪਾਸ ਰਹਿੰਦਾ ਹੈ ਪਰ ਇਸ ਵਾਰ ਜ਼ਿਆਦਾ ਤਾਪਮਾਨ ਡਿੱਗ ਗਿਆ ਹੈ। ਖਾਸ ਗੱਲ ਇਹ ਹੈ ਕਿ ਜਲੰਧਰ ਵਿਚ ਤਾਪਮਾਨ ਤੇਜੀ ਨਾਲ ਡਿੱਗ ਰਿਹਾ ਹੈ ਜਿਸ ਨਾਲ ਠੰਡ ਜਿਆਦਾ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਅਗਲੇ ਦੋ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਪੂਰਬੀ ਉੱਤਰ ਪ੍ਰਦੇਸ਼ ਵਿੱਚ ਅਗਲੇ 5 ਦਿਨਾਂ ਵਿੱਚ ਹਲਕੀ ਧੁੰਦ ਪੈ ਸਕਦੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਅਨੁਸਾਰ ਦਸੰਬਰ ਦੇ ਪਹਿਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਧੁੱਪ ਤੋਂ ਰਾਹਤ ਮਿਲੇਗੀ। ਫਿਲਹਾਲ ਨਮੀ ਦੀ ਮਾਤਰਾ ਘੱਟ ਹੋਣ ਕਾਰਨ ਸੁੱਕੀ ਠੰਡ ਦਾ ਪ੍ਰਭਾਵ ਬਣਿਆ ਰਹੇਗਾ।
ਇਹ ਵੀ ਪੜ੍ਹੋ: ਪੰਜਾਬੀ ਵਪਾਰੀਆਂ ਸੇਬ ਦੇ ਵਪਾਰੀ ਦੀ ਮਦਦ ਲਈ ਆਏ ਅੱਗੇ, ਦਿੱਤਾ 9 ਲੱਖ ਤੋਂ ਵੱਧ ਦਾ ਚੈੱਕ
ਠੰਢ ਦੇ ਜਿਆਦਾ ਵਧਣ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਠੰਡ ਕਾਰਨ ਖੂਨ ਗਾੜ੍ਹਾ ਹੋ ਰਿਹਾ ਹੈ ਅਤੇ ਲੋਕਾਂ ਦਾ ਬਲੱਡ ਪ੍ਰੈਸ਼ਰ ਵੱਧ ਰਿਹਾ ਹੈ।