ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਣੇ ਕਈ ਪਹਾੜੀ ਸੂਬਿਆਂ ਵਿੱਚ ਬਰਫ਼ਬਾਰੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
Trending Photos
Weather update and forecast news: ਜਿਵੇਂ ਨਵੰਬਰ ਮਹੀਨਾ ਖ਼ਤਮ ਹੁੰਦਾ ਜਾ ਰਿਹਾ ਹੈ, ਪਹਾੜੀ ਸੂਬਿਆਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ ਅਤੇ ਇਸ ਕਰਕੇ ਮੈਦਾਨੀ ਇਲਾਕਿਆਂ ਵਿੱਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਦਿੱਲੀ-ਐਨਸੀਆਰ ਸਣੇ ਉੱਤਰ ਭਾਰਤ ਵਿੱਚ ਸਵੇਰ ਅਤੇ ਸ਼ਾਮ ਨੂੰ ਠੰਢ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।
ਦੱਸ ਦਈਏ ਕਿ ਹਾਲ ਹੀ 'ਚ ਦਿੱਲੀ-ਐਨਸੀਆਰ ਵਿੱਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਕਈ ਇਲਾਕਿਆਂ ਵਿੱਚ ਸ਼ਾਮ ਨੂੰ ਧੁੰਦ ਦੇਖਣ ਨੂੰ ਮਿਲ ਰਹੀ ਹੈ। ਹੁਣ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਠੰਡ ਹੋਰ ਵਧ ਸਕਦੀ ਹੈ, ਕਿਉਂਕਿ ਦੱਖਣੀ ਭਾਰਤ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।
ਮੌਸਮ ਵਿਭਾਗ ਦੇ ਮੁਤਾਬਕ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਣੇ ਕਈ ਪਹਾੜੀ ਸੂਬਿਆਂ ਵਿੱਚ ਬਰਫ਼ਬਾਰੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਹਲਕੀ ਬਰਫ਼ਬਾਰੀ ਅਤੇ ਮੀਂਹ ਕਰਕੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਕਸ਼ਮੀਰ ਵਿੱਚ ਤਾਪਮਾਨ ਪਹਿਲਾਂ ਨਾਲੋਂ ਕਾਫ਼ੀ ਘੱਟ ਗਿਆ ਹੈ ਅਤੇ ਭਾਰੀ ਬਰਫ਼ਬਾਰੀ ਹੋ ਰਹੀ ਹੈ।
ਹੁਣ ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇਣ ਲੱਗ ਗਿਆ ਹੈ ਕਿਉਂਕਿ ਮੈਦਾਨੀ ਸੂਬਿਆਂ ਦੇ ਤਾਪਮਾਨ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਲਿਹਾਜ਼ਾ ਸਰਦੀ ਵਧ ਰਹੀ ਹੈ। ਦਿੱਲੀ-ਐਨਸੀਆਰ ਤੋਂ ਇਲਾਵਾ ਹੋਰ ਸੂਬਿਆਂ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਹੋਰ ਪੜ੍ਹੋ: CBSE Board Exam Date Sheet 2023: ਜਲਦ ਰਿਲੀਜ਼ ਹੋਵੇਗੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ
ਮਿਲੀ ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਡਿੱਗਣ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਭਵਿੱਖਬਾਣੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਤੱਕ ਡਿੱਗਣ ਦੇ ਆਸਾਰ ਹਨ।
ਗੌਰਤਲਬ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਦੇ ਸਮੇਂ ਧੁੰਦ ਵਧਦੀ ਹੋਈ ਦਿਖਾਈ ਦਿੱਤੀ ਅਤੇ ਠੰਡ ਵੀ ਮਹਿਸੂਸ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ: FIFA World Cup 2022 ਦੌਰਾਨ ਕਤਰ ਪਹੁੰਚਿਆ MS Dhoni ਦਾ ਫੈਨ
(For more news related to weather update and forecast, stay tuned to Zee PHH)