Punjab IMD alert: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੇ 5 ਦਿਨਾਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਛਾਈ ਰਹੇਗੀ। ਕਿਹਾ ਜਾ ਰਿਹਾ ਹੈ ਕਿ ਕਿ ਸੂਬਿਆਂ ਵਿੱਚ 29 ਦਸੰਬਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਇਹ ਧੁੰਦ ਸੜਕੀ ਆਵਾਜਾਈ ਦੇ ਨਾਲ-ਨਾਲ ਰੇਲਾਂ ਅਤੇ ਉਡਾਣਾਂ ਨੂੰ ਪ੍ਰਭਾਵਿਤ ਕਰੇਗੀ।
Trending Photos
Weather Update: ਪੰਜਾਬ ਵਿਚ ਸੰਘਣੀ ਧੁੰਦ ਦਾ ਕਹਿਰ ਹੈ ਜਿਸ ਕਰਕੇ ਵਿਜਿਬਿਲਿਟੀ ਬਹੁਤ ਜਿਆਦਾ ਘੱਟ ਗਈ ਹੈ। ਆਉਣ ਵਾਲੇ 5 ਦਿਨਾਂ 'ਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ 25 ਤੋਂ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਹਾਲਾਂਕਿ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ ਜੋ ਕਿ ਬਾਕੀ ਦੇ ਤਿੰਨ ਦਿਨਾਂ ਤੱਕ ਜਾਰੀ ਰਹੇਗੀ।
ਅਗਲੇ 24 ਘੰਟਿਆਂ 'ਚ ਦਿੱਲੀ 'ਚ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਮੁਤਾਬਕ 31 ਦਸੰਬਰ ਤੋਂ 4 ਜਨਵਰੀ ਤੱਕ ਦੇ ਪੰਜ ਦਿਨ ਇਸ ਮੌਸਮ ਦੇ ਸਭ ਤੋਂ ਠੰਡੇ ਦਿਨ ਹੋ ਸਕਦੇ ਹਨ। ਇਸ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ ਮਨਫ਼ੀ ਤੱਕ ਜਾ ਸਕਦਾ ਹੈ। ਜਦੋਂ ਕਿ ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਰਾਤ ਦਾ ਤਾਪਮਾਨ 1 ਤੋਂ 4 ਡਿਗਰੀ ਦੇ ਵਿਚਕਾਰ ਰਹੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 10 ਤੋਂ 14 ਡਿਗਰੀ ਦੇ ਦਾਇਰੇ ਵਿੱਚ ਰਹਿਣ ਦੀ ਸੰਭਾਵਨਾ ਹੈ।
ਕੜਾਕੇ ਦੀ ਠੰਡ ਪੈਣ ਕਾਰਨ ਵਾਹਨ ਚਲਾਉਣਾ ਮੁਸ਼ਕਲ ਹੋਵੇਗਾ। ਯਾਤਰਾ ਦਾ ਸਮਾਂ ਵਧੇਗਾ ਅਤੇ ਕਈ ਥਾਵਾਂ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਹੋਵੇਗੀ। ਟਰੇਨਾਂ ਲੇਟ, ਡਾਇਵਰਟ ਅਤੇ ਰੱਦ ਵੀ ਹੋ ਸਕਦੀਆਂ ਹਨ। ਧੁੰਦ ਦਾ ਅਸਰ ਫਲਾਈਟ 'ਤੇ ਵੀ ਪਵੇਗਾ। ਕਈ ਉਡਾਣਾਂ ਦੇਰੀ ਨਾਲ ਜਾਂ ਰੱਦ ਹੋਣਗੀਆਂ।
ਇਹ ਵੀ ਪੜ੍ਹੋ: ਦੁਬਾਈ ਤੋਂ ਵਾਪਸ ਆਇਆ ਪਟਿਆਲਾ ਦਾ 45 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ
ਉੱਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ। ਸੋਮਵਾਰ ਸਵੇਰੇ ਕਈ ਇਲਾਕਿਆਂ 'ਚ ਤਾਪਮਾਨ 10 ਡਿਗਰੀ ਤੋਂ ਹੇਠਾਂ ਰਿਹਾ। ਸੂਬੇ ਦਾ ਵਾਸੂਕੀ ਤਾਲ ਪੂਰੀ ਤਰ੍ਹਾਂ ਨਾਲ ਜੰਮ ਗਿਆ ਹੈ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਵਿੱਚ ਸਖ਼ਤ ਸਰਦੀ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਦੇ ਕਈ ਇਲਾਕਿਆਂ 'ਚ ਤਾਪਮਾਨ 3 ਤੋਂ 7 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਰਾਜਸਥਾਨ ਵਿੱਚ ਸੋਮਵਾਰ ਨੂੰ ਵੀ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਿਹਾ। ਕ੍ਰਿਸਮਿਸ ਦੇ ਦਿਨ ਨੇ ਰਾਜ ਵਿੱਚ ਸਰਦੀ ਦੀ ਸ਼ੁਰੂਆਤ ਕੀਤੀ। ਐਤਵਾਰ ਨੂੰ ਸੀਜ਼ਨ 'ਚ ਪਹਿਲੀ ਵਾਰ ਦੋ ਸ਼ਹਿਰਾਂ ਦਾ ਤਾਪਮਾਨ ਮਾਈਨਸ 'ਚ ਗਿਆ। ਮਾਊਂਟ ਆਬੂ 'ਚ ਪਾਰਾ ਮਾਈਨਸ 0.5 ਤੱਕ ਪਹੁੰਚ ਗਿਆ, ਜਦੋਂ ਕਿ ਜੈਪੁਰ ਦੇ ਜੋਬਨੇਰ 'ਚ ਇਹ ਮਨਫੀ ਇਕ ਡਿਗਰੀ ਰਿਹਾ।