Punjab Weather Update:  ਪੰਜਾਬ ਵਿਚ ਕੜਾਕੇ ਦੇ ਠੰਡ ਪੈ ਰਹੀ ਹੈ ਜਿਸ ਕਰਕੇ ਕੰਮਕਾਜ ਲਗਾਤਾਰ ਪ੍ਰਭਾਵਿਤ ਹੋ ਰਹੇ ਹਨ। ਅੱਜ ਸਾਲ 2022 ਦਾ ਆਖਰੀ ਦਿਨ ਹੈ ਅਤੇ ਕੱਲ੍ਹ ਤੋਂ ਨਵਾਂ ਸਾਲ ਚੜ੍ਹ ਜਾਵੇਗਾ। ਅੱਜ ਦੇ ਦਿਨ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿਚ ਧੁੰਦ ਦਾ (dense fog) ਕਹਿਰ ਰਹੇਗਾ। ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਹੁਣ ਹੌਲੀ-ਹੌਲੀ ਪੂਰੇ ਉੱਤਰ ਭਾਰਤ ਅਤੇ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇ ਰਿਹਾ ਹੈ। ਨਵੇਂ ਸਾਲ ਵਾਲੇ ਦਿਨ ਅਤੇ ਜਨਵਰੀ ਦੇ ਪਹਿਲੇ ਦੋ ਹਫ਼ਤੇ ਬਹੁਤ ਠੰਡੇ ਰਹਿਣਗੇ ਅਤੇ ਨਵੇਂ ਸਾਲ ਦਾ ਸਵਾਗਤ ਠੰਡ ਨਾਲ ਕੀਤਾ ਜਾਵੇਗਾ। 


COMMERCIAL BREAK
SCROLL TO CONTINUE READING

ਬਰਫ਼ਬਾਰੀ ਕਾਰਨ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਦਾ ਤਾਪਮਾਨ ਰਿਕਾਰਡ ਕੀਤਾ ਜਾ ਰਿਹਾ ਹੈ ਅਤੇ ਠੰਢ ਵਧ ਗਈ ਹੈ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ, ਹਾਲਾਂਕਿ ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਯੂਪੀ ਅਤੇ ਬਿਹਾਰ ਵਿੱਚ ਵੀ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ ਅਤੇ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। 


ਪੰਜਾਬ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ (Punjab Weather) ਵਿੱਚ ਸੀਤ ਲਹਿਰ ਜਾਰੀ ਹੈ। ਕਈ ਥਾਵਾਂ 'ਤੇ ਸੰਘਣੀ ਧੁੰਦ ਦੇਖੀ ਗਈ, ਖਾਸ ਕਰਕੇ ਹਾਈਵੇਅ ਦੇ ਨਾਲ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇਕ ਤੋਂ ਪੰਜ ਡਿਗਰੀ ਵੱਧ ਰਿਹਾ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬਰਸਾਤ ਦਾ ਮੌਸਮ ਐਤਵਾਰ ਤੱਕ ਰਹਿਣ ਦੀ ਸੰਭਾਵਨਾ ਹੈ। 


ਇਹ ਵੀ ਪੜ੍ਹੋ: ਓਵਰ ਸਪੀਡ ਕਰਕੇ ਰਿਸ਼ਭ ਪੰਤ ਦੀ ਮਰਸੀਡੀਜ਼ ਦਾ 2 ਵਾਰ ਕੱਟ ਚੁੱਕਿਆ ਹੈ ਚਲਾਨ

ਜਾਣੋ ਆਪਣੇ ਸ਼ਹਿਰ ਦਾ ਹਾਲ (Punjab Weather Update)


ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਬਾਕੀ ਜਿਲ੍ਹਿਆਂ ਦੀ ਗੱਲ ਕਰੀਏ ਜੇਕਰ ਮੋਹਾਲੀ ਵਿਚ ਤਾਪਮਾਨ 11.1, ਮੁਕਤਸਰ 10, ਜਲੰਧਰ 10.8, ਲੁਧਿਆਣਾ 8.4 ਅਤੇ ਪਟਿਆਲਾ ਦਾ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਕ੍ਰਮਵਾਰ 5 ਅਤੇ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

2023 ਦੇ ਪਹਿਲੇ ਦਿਨ (Punjab Weather Update) ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਅਗਲੇ 24 ਘੰਟਿਆਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਤਾਪਮਾਨ 'ਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।