Weather Update: ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Trending Photos
Punjab Weather Update: ਪੰਜਾਬ ਅਤੇ ਹਰਿਆਣਾ ਸਮੇਤ ਬਹੁਤ ਸਾਰੇ ਸੂਬਿਆਂ ਵਿੱਚ ਕੜਾਕੇ ਦੀ ਠੰਢ ਅਜੇ ਵੀ ਜਾਰੀ ਰਹੀ। ਅੱਜ ਵੀ ਕਈ ਥਾਵਾਂ 'ਤੇ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ (IMD) ਨੇ ਪੱਛਮੀ ਗੜਬੜੀ ਕਾਰਨ ਕਈ ਰਾਜਾਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹੇਗਾ। ਰਾਹਤ ਦੀ ਉਮੀਦ ਕਰ ਰਹੇ ਲੋਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ (Weather report) ਪੰਜਾਬ ਦਾ ਮੁਕਤਸਰ ਸ਼ਹਿਰ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਘੱਟ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ਸਮੇਤ ਹੋਰਨਾਂ ਥਾਵਾਂ 'ਤੇ ਕੜਾਕੇ ਦੀ ਠੰਡ ਜਾਰੀ ਹੈ। ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਅਤੇ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਕਿਹਾ ਜਾ ਰਿਹਾ ਹੈ ਕਿ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ ਹਨ।
ਜਾਣੋ ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ (Punjab Weather Update)
ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.5 ਡਿਗਰੀ ਸੈਲਸੀਅਸ, 6.4 ਡਿਗਰੀ ਸੈਲਸੀਅਸ, 6.3 ਡਿਗਰੀ ਸੈਲਸੀਅਸ ਅਤੇ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵੀ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਹਰਿਆਣਾ ਦੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Kali Jotta Trailer: ਜਲਦ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਇਹ ਫ਼ਿਲਮ; 1 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ ਟ੍ਰੇਲਰ
ਹਰਿਆਣਾ ਦਾ ਹਾਲ (Haryana Weather Update)
ਭਿਵਾਨੀ, ਸਿਰਸਾ, ਅੰਬਾਲਾ, ਕੁਰੂਕਸ਼ੇਤਰ ਅਤੇ ਰੋਹਤਕ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.6 ਡਿਗਰੀ ਸੈਲਸੀਅਸ, 4.8 ਡਿਗਰੀ ਸੈਲਸੀਅਸ, 7.6 ਡਿਗਰੀ ਸੈਲਸੀਅਸ, 6.9 ਡਿਗਰੀ ਸੈਲਸੀਅਸ ਅਤੇ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੀ ਸਾਂਝੀ (Punjab Weather Update)ਰਾਜਧਾਨੀ ਅਤੇ ਕੇਂਦਰ ਪ੍ਰਦੇਸ਼ ਹਰੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਰਾਜਸਥਾਨ 'ਚ ਲਗਾਤਾਰ ਦੋ (Weather Update)ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਦਾ ਰੂਪ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਹੋਈ ਹੈ। ਇਸ ਨਾਲ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕਣਕ, ਸਰ੍ਹੋਂ ਅਤੇ ਛੋਲਿਆਂ ਨੂੰ ਕਾਫੀ ਨੁਕਸਾਨ ਹੋਇਆ ਹੈ। ਉਦੈਪੁਰ ਵਿੱਚ ਸੀਤ ਲਹਿਰ ਦੇ ਮੱਦੇਨਜ਼ਰ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਛੋਟੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਪੰਜਵੀਂ ਜਮਾਤ ਤੱਕ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ 31 ਜਨਵਰੀ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।