Weather Update- ਚੰਡੀਗੜ:  ਪੰਜਾਬ ਦੇ ਲੋਕਾਂ ਨੂੰ ਦੋ ਦਿਨ ਹੋਰ ਭਿਆਨਕ ਗਰਮੀ ਝੱਲਣੀ ਪਵੇਗੀ। 1 ਜੂਨ ਤੋਂ ਮੌਸਮ ਬਦਲੇਗਾ ਪੰਜਾਬ ਵਿੱਚ 2 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਸ਼ੁਰੂ ਹੋ ਜਾਵੇਗੀ। ਜਿਸ ਤੋਂ ਬਾਅਦ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਬਾਅਦ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ ਦੇ ਅਨੁਸਾਰ ਮਾਨਸੂਨ ਸਮੇਂ ਤੋਂ ਪਹਿਲਾਂ ਕੇਰਲ ਪਹੁੰਚ ਗਿਆ। ਪੰਜਾਬ ਵਿੱਚ ਮਾਨਸੂਨ ਕਦੋਂ ਆਵੇਗਾ ਇਹ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ। ਇਹ ਮਾਨਸੂਨ ਦੀ ਰਫ਼ਤਾਰ 'ਤੇ ਨਿਰਭਰ ਕਰੇਗਾ। ਪਿਛਲੇ ਸਾਲ ਪੰਜਾਬ ਵਿੱਚ ਮਾਨਸੂਨ ਨਿਰਧਾਰਤ ਸਮੇਂ ਤੋਂ 15 ਦਿਨ ਪਹਿਲਾਂ ਪਹੁੰਚ ਗਿਆ ਸੀ। ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਕਦੋਂ ਹੋਵੇਗੀ ਇਹ ਅਗਲੇ ਹਫ਼ਤੇ ਪਤਾ ਲੱਗ ਜਾਵੇਗਾ। ਪਰ 1 ਜੂਨ ਤੋਂ ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਕਾਰਨ ਨੂੰ ਮਹਾਂਨਗਰ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ।


COMMERCIAL BREAK
SCROLL TO CONTINUE READING

 


ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਮੌਸਮ ਦਾ ਮਿਜਾਜ਼


ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਲਈ ਆਮ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਨਾਲੋਂ ਦੋ ਡਿਗਰੀ ਵੱਧ ਹੈ। ਸ਼ਹਿਰ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 41 ਅਤੇ 28 ਡਿਗਰੀ ਸੈਲਸੀਅਸ ਸੀ। ਆਸ-ਪਾਸ ਰਹਿਣ ਦਾ ਅਨੁਮਾਨ ਹੈ ਇਸ ਦੌਰਾਨ ਹਵਾ 'ਚ ਨਮੀ ਦਾ ਪੱਧਰ 61 ਤੋਂ 49 ਫੀਸਦੀ ਦੇ ਵਿਚਕਾਰ ਰਿਹਾ।


 


WATCH LIVE TV