Weather Update: ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਮਿਲਣ ਵਾਲੀ ਹੈ ਰਾਹਤ! ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ
Advertisement
Article Detail0/zeephh/zeephh1663055

Weather Update: ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਮਿਲਣ ਵਾਲੀ ਹੈ ਰਾਹਤ! ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ

 Weather Update:  ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਯੂਪੀ-ਬਿਹਾਰ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

 

Weather Update: ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਮਿਲਣ ਵਾਲੀ ਹੈ ਰਾਹਤ! ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ

Weather Update: ਦੇਸ਼ ਦੇ ਕਈ ਸੂਬਿਆਂ ਵਿੱਚ ਲੱਖਾਂ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਦਰਅਸਲ, ਯੂਪੀ ਅਤੇ ਆਂਧਰਾ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਪਿਛਲੇ 12 ਘੰਟਿਆਂ ਦੌਰਾਨ ਹਲਕੀ ਬਾਰਿਸ਼ ਹੋਈ ਹੈ। ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਸ਼ਨੀਵਾਰ ਸਵੇਰੇ ਬਾਰਿਸ਼ ਹੋਈ। ਇਸ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਦਿੱਲੀ 'ਚ ਸ਼ਨੀਵਾਰ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 37 ਡਿਗਰੀ ਸੈਲਸੀਅਸ ਅਤੇ 20 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।

ਸ਼ੁੱਕਰਵਾਰ ਸ਼ਾਮ 6.30 ਵਜੇ ਸ਼ਹਿਰ 'ਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਦੇ ਬਾਵਜੂਦ ਮੌਸਮ ਵਿਭਾਗ ਨੇ ਕਿਹਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਸੀ। ਦੂਜੇ ਪਾਸੇ ਪੰਜਾਬ ਵਿੱਚ ਮੀਂਹ, ਤੇਜ਼ ਹਨੇਰੀ ਅਤੇ ਗੜੇਮਾਰੀ ਕਾਰਨ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਹੁਸ਼ਿਆਰਪੁਰ, ਲੁਧਿਆਣਾ ਅਤੇ ਬਠਿੰਡਾ ਵਿੱਚ ਗੜੇਮਾਰੀ ਹੋਣ ਦੀ ਸੂਚਨਾ ਮਿਲੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ ਜਿਸ ਕਰਕੇ ਅੱਜ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Eid-ul-Fitr 2023: ਦੇਸ਼ ਭਰ 'ਚ ਮਨਾਈ ਜਾ ਰਹੀ ਈਦ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ, ਵੇਖੋ ਤਸਵੀਰਾਂ

ਅਗਲੇ ਦੋ ਦਿਨਾਂ ਤੱਕ ਸੂਬੇ 'ਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਮੁਤਾਬਕ ਯੂਪੀ ਵਿੱਚ ਤਾਪਮਾਨ 40 ਡਿਗਰੀ ਦੇ ਆਸ-ਪਾਸ ਚੱਲ ਰਿਹਾ ਹੈ। ਪ੍ਰਯਾਗਰਾਜ ਵਿੱਚ ਸਭ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਵਾਰਾਣਸੀ ਅਤੇ ਲਖੀਮਪੁਰ ਖੇੜੀ ਵਿੱਚ 40 ਡਿਗਰੀ ਸੈਲਸੀਅਸ, ਲਖਨਊ ਅਤੇ ਆਗਰਾ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 34.4 ਡਿਗਰੀ ਅਤੇ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸੁਲਤਾਨਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸੂਬੇ ਦੇ ਕਈ ਜ਼ਿਲਿਆਂ 'ਚ ਬੁੱਧਵਾਰ ਨੂੰ ਪਾਰਾ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ, ਜਿਸ 'ਚ ਪ੍ਰਯਾਗਰਾਜ 44.5 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਜ਼ਿਲਾ ਰਿਹਾ। ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Trending news