WEATHER UPDATE: ਪੰਜਾਬ ਸਮੇਂਤ ਇਨ੍ਹਾਂ ਸੂਬਿਆਂ 'ਚ ਅੱਜ ਵੀ ਰਹੇਂਗੀ ਬਾਰਿਸ਼
Advertisement

WEATHER UPDATE: ਪੰਜਾਬ ਸਮੇਂਤ ਇਨ੍ਹਾਂ ਸੂਬਿਆਂ 'ਚ ਅੱਜ ਵੀ ਰਹੇਂਗੀ ਬਾਰਿਸ਼

ਪੰਜਾਬ ਸਮੇਤ ਉੱਤਰੀ ਭਾਰਤ 'ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਠੰਡ 'ਚ ਹੋਰ ਵਧਾ ਕਰ ਦਿੱਤਾ ਹੈ।

WEATHER UPDATE: ਪੰਜਾਬ ਸਮੇਂਤ ਇਨ੍ਹਾਂ ਸੂਬਿਆਂ 'ਚ ਅੱਜ ਵੀ ਰਹੇਂਗੀ ਬਾਰਿਸ਼

ਚੰਡੀਗੜ੍ਹ: ਪੰਜਾਬ ਸਮੇਤ ਉੱਤਰੀ ਭਾਰਤ 'ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਠੰਡ 'ਚ ਹੋਰ ਵਧਾ ਕਰ ਦਿੱਤਾ ਹੈ। 

ਦੱਸ ਦੇਈਏ ਕਿ ਪੰਜਾਬ ਸਮੇਤ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਕਾਰਨ ਠੰਡ ਹੋਰ ਵਧ ਗਈ ਹੈ, ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਬਰਫ਼ਬਾਰੀ ਜਾਰੀ ਹੈ, ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਫਰਵਰੀ ਦੀ ਆਮਦ ਤੋਂ ਬਾਅਦ ਵੀ ਮੌਸਮ ਠੰਢਾ ਰਹਿੰਦਾ ਹੈ।

 

ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਅੱਜ ਵੀ ਬਾਰਿਸ਼ ਜਾਰੀ ਰਹੇਗੀ, ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਹਾਲਾਂਕਿ ਭਲਕੇ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ, ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਅੱਜ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਰਹੇਗਾ।

 

ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਅੱਜ ਵੀ ਬਰਸਾਤ ਜਾਰੀ ਰਹੇਗੀ। ਮੌਸਮ ਵਿਭਾਗ ਮੁਤਾਬਕ ਇੱਥੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਰਹੇਗਾ।

 

Trending news