Weather Update- ਚੰਡੀਗੜ: ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀ ਬਾਰਿਸ਼ ਅਤੇ ਹਵਾਵਾਂ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੌਸਮ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ। ਚੰਡੀਗੜ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿਚ ਹਲਕੀ ਅਤੇ ਦਰਮਿਆਨੀ ਬਾਰਿਸ਼ ਜਾਰੀ ਰਹੇਗੀ।


COMMERCIAL BREAK
SCROLL TO CONTINUE READING

 


ਕਿਸ ਜ਼ਿਲ੍ਹੇ ਵਿਚ ਕਿੰਨਾ ਪਿਆ ਮੀਂਹ


ਸਭ ਤੋਂ ਵੱਧ ਬਾਰਿਸ਼ ਗੁਰਦਾਸਪੁਰ ਵਿਚ 28.5 ਮਿਲੀਮੀਟਰ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 16.2 ਐਮ.ਐਮ., ਮੁਹਾਲੀ ਵਿਚ 12.5 ਐਮ.ਐਮ., ਪਟਿਆਲਾ ਵਿੱਚ 6.5 ਐਮ.ਐਮ. ਅੰਮ੍ਰਿਤਸਰ ਸਮੇਤ 11 ਜ਼ਿਲ੍ਹੇ ਅਜਿਹੇ ਰਹੇ ਜਿੱਥੇ ਮੀਂਹ ਨਹੀਂ ਪਿਆ। ਉਂਜ ਪੰਜਾਬ ਵਿੱਚ ਬਦਲੇ ਮੌਸਮ ਦੇ ਪੈਟਰਨ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਗਿਆ।


 


ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਦਿੱਤੀ ਚੇਤਾਵਨੀ


ਮੌਸਮ ਵਿਭਾਗ ਨੇ ਜਾਰੀ ਬੁਲੇਟਿਨ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਮਾਝਾ, ਦੋਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਅਧੀਨ ਆਉਂਦੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।


 


WATCH LIVE TV