Weather Update Today: ਪੂਰੇ ਦੇਸ਼ ਵਿੱਚ ਮੌਸਮ ਦਾ ਪੈਟਰਨ ਬਦਲਿਆ ਨਜ਼ਰ ਆ ਰਿਹਾ ਹੈ। ਕਈ ਸੂਬਿਆਂ 'ਚ ਆਸਮਾਨ 'ਤੇ ਬੱਦਲਾਂ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਸਮੇਂ 'ਚ ਦਿੱਲੀ, ਯੂਪੀ, ਬਿਹਾਰ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਹਿਮਾਚਲ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਪਹਾੜਾਂ 'ਤੇ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਬੱਦਲਾਂ ਦੀ ਬਰਸਾਤ ਕਾਰਨ ਗਰਮੀ ਦੇ ਕੋਈ ਸੰਕੇਤ ਨਹੀਂ ਹਨ। ਸ਼ਿਮਲਾ ਅਤੇ ਇਸ ਦੇ ਆਸ-ਪਾਸ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਭਾਰੀ ਮੀਂਹ ਪਿਆ। ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ 'ਚ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਕੇਰਲ, ਅਰੁਣਾਚਲ ਪ੍ਰਦੇਸ਼, ਅਸਮ, ਮੇਘਾਲਿਆ ਅਤੇ ਨਾਗਾਲੈਂਡ 'ਚ ਬਾਰਿਸ਼ ਹੋਵੇਗੀ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Amritsar News: 14 ਯਾਤਰੀਆਂ ਨੂੰ ਏਅਰਪੋਰਟ 'ਤੇ ਛੱਡ ਕੇ ਰਵਾਨਾ ਹੋਈ ਦੁਬਈ ਫਲਾਈਟ; ਸਟਾਫ ਨੇ ਦੱਸਿਆ ਇਹ ਕਾਰਨ

ਸੂਬੇ 'ਚ ਚਾਰ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਮੁਤਾਬਕ ਸੂਬੇ 'ਚ 2 ਮਈ ਤੱਕ ਬਰਸਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਚੀਆਂ ਚੋਟੀਆਂ 'ਤੇ ਬਰਫਬਾਰੀ ਹੋ ਸਕਦੀ ਹੈ। 1 ਅਤੇ 2 ਮਈ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਤੂਫ਼ਾਨ ਅਤੇ ਗੜੇਮਾਰੀ ਲਈ ਇੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਸ ਤਬਦੀਲੀ ਦੀ ਸੰਭਾਵਨਾ ਹੈ।


ਦੱਸ ਦੇਈਏ ਕਿ ਇਨ੍ਹੀਂ ਦਿਨੀਂ ਦੇਸ਼ ਭਰ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮਈ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ 'ਚ ਅੱਜ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ ਯੂਪੀ ਵਿੱਚ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਅਸਮਾਨ ਬੱਦਲਵਾਈ ਰਹਿ ਸਕਦਾ ਹੈ। ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।