Old Pension Scheme: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ ਹੈ। ਹੁਣ ਆਉਣ ਵਾਲੇ ਸਮੇਂ 'ਚ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਫਿਰ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਪੁਰਾਣੀ ਪੈਨਸ਼ਨ ਦਾ ਮੁੱਦਾ ਕਾਫੀ ਚਰਚਾ 'ਚ ਰਹਿਣ ਵਾਲਾ ਹੈ।
Trending Photos
Old Pension Scheme: ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਲੰਮੇ ਸਮੇਂ ਤੋਂ ਚੱਲ ਰਹੀ ਹੈ। ਪੁਰਾਣੀ ਪੈਨਸ਼ਨ ਸਕੀਮ ਇਨ੍ਹੀਂ ਦਿਨੀਂ ਸਿਆਸੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਰ ਚੋਣ ਵਿੱਚ ਵਿਰੋਧੀ ਧਿਰ ਵੱਲੋਂ ਪੁਰਾਣੀ ਪੈਨਸ਼ਨ (Old Pension Scheme) ਦਾ ਮੁੱਦਾ ਉਠਾਇਆ ਜਾਂਦਾ ਹੈ। ਪੁਰਾਣੀ ਪੈਨਸ਼ਨ ਸਕੀਮ ਕਾਂਗਰਸ ਸ਼ਾਸਤ ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਪਹਿਲਾਂ ਹੀ ਲਾਗੂ ਹੋ ਚੁੱਕੀ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ (Old Pension Scheme) ਬਹਾਲ ਕਰਨ ਦਾ ਐਲਾਨ ਕੀਤਾ ਹੈ। ਹੁਣ ਆਉਣ ਵਾਲੇ ਸਮੇਂ 'ਚ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਫਿਰ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਪੁਰਾਣੀ ਪੈਨਸ਼ਨ ਦਾ ਮੁੱਦਾ ਕਾਫੀ ਚਰਚਾ 'ਚ ਰਹਿਣ ਵਾਲਾ ਹੈ। ਇਸ ਵਿਚਾਲੇ ਪੁਰਾਣੀ ਪੈਨਸ਼ਨ ਸਕੀਮ (Old Pension Scheme)ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੋਣ ਮੁਹਿੰਮ ਦੌਰਾਨ ਵਾਅਦੇ ਕੀਤੇ ਸਨ। ਇਸ ਨੂੰ ਲੈ ਕੇ ਅੱਜ 22 ਅਗਸਤ ਨੂੰ ਕੈਬਨਿਟ ਸਬ ਕਮੇਟੀ ਮੀਟਿੰਗ ਹੋਵੇਗੀ।
ਇਸ ਦੇ ਨਾਲ ਹੀ ਕਈ ਸੂਬਿਆਂ ਵਿੱਚ ਸਰਕਾਰਾਂ ਪੁਰਾਣੀ ਪੈਨਸ਼ਨ ਸਕੀਮ (Old Pension Scheme) ਲਾਗੂ ਕਰਨ ਦਾ ਦਾਅਵਾ ਕਰ ਰਹੀਆਂ ਹਨ। ਅਜਿਹੇ 'ਚ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਕੀ ਹੈ ਅਤੇ ਇਸ ਦੇ ਤਹਿਤ ਕੇਂਦਰੀ ਕਰਮਚਾਰੀਆਂ ਨੂੰ ਕਿਸ ਤਰ੍ਹਾਂ ਦੇ ਲਾਭ ਦਿੱਤੇ ਜਾਂਦੇ ਹਨ। ਤਾਂ ਆਓ ਜਾਣਦੇ ਹਾਂ ਇਸ ਬਾਰੇ...
ਪੁਰਾਣੀ ਪੈਨਸ਼ਨ ਸਕੀਮ (Old Pension Scheme) ਯਾਨੀ OPS ਤਹਿਤ ਸਰਕਾਰ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਬਾਅਦ ਪੱਕੀ ਪੈਨਸ਼ਨ ਦਿੰਦੀ ਸੀ। ਇਹ ਪੈਨਸ਼ਨ ਸੇਵਾਮੁਕਤੀ ਦੇ ਸਮੇਂ ਕਰਮਚਾਰੀ ਦੀ ਤਨਖਾਹ 'ਤੇ ਆਧਾਰਿਤ ਸੀ। ਇਸ ਸਕੀਮ ਵਿੱਚ ਸੇਵਾਮੁਕਤ ਮੁਲਾਜ਼ਮ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪੈਨਸ਼ਨ ਦਿੱਤੀ ਜਾਂਦੀ ਸੀ। ਹਾਲਾਂਕਿ, ਇਹ ਸਕੀਮ 1 ਅਪ੍ਰੈਲ 2004 ਨੂੰ ਬੰਦ ਕਰ ਦਿੱਤੀ ਗਈ ਸੀ ਅਤੇ ਇਸਦੀ ਥਾਂ ਰਾਸ਼ਟਰੀ ਪੈਨਸ਼ਨ ਸਕੀਮ ਨੇ ਲਈ ਸੀ।
ਪੁਰਾਣੀ ਪੈਨਸ਼ਨ ਸਕੀਮ ਦੇ ਲਾਭ
-ਇਸ ਸਕੀਮ ਤਹਿਤ ਮੁਲਾਜ਼ਮਾਂ ਨੂੰ ਸੇਵਾਮੁਕਤੀ ਦੇ ਸਮੇਂ ਉਨ੍ਹਾਂ ਦੀ ਅੱਧੀ ਤਨਖਾਹ ਪੈਨਸ਼ਨ ਵਜੋਂ ਦਿੱਤੀ ਜਾਂਦੀ ਹੈ।
-ਪੁਰਾਣੀ ਪੈਨਸ਼ਨ ਸਕੀਮ ਵਿੱਚ ਜੇਕਰ ਕਰਮਚਾਰੀ ਦੀ ਸੇਵਾਮੁਕਤੀ ਤੋਂ ਬਾਅਦ ਮੌਤ ਹੋ ਜਾਂਦੀ ਹੈ ਤਾਂ ਪੈਨਸ਼ਨ ਦੀ ਰਕਮ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਂਦੀ ਹੈ।
-ਇਸ ਸਕੀਮ ਵਿੱਚ ਪੈਨਸ਼ਨ ਦੇਣ ਲਈ ਮੁਲਾਜ਼ਮਾਂ ਦੀ ਤਨਖਾਹ ਵਿੱਚੋਂ ਕਿਸੇ ਕਿਸਮ ਦੀ ਕਟੌਤੀ ਨਹੀਂ ਕੀਤੀ ਜਾਂਦੀ।
-ਪੁਰਾਣੀ ਪੈਨਸ਼ਨ ਸਕੀਮ ਵਿੱਚ, ਸੇਵਾਮੁਕਤੀ ਦੇ ਸਮੇਂ, ਕਰਮਚਾਰੀਆਂ ਦੀ ਆਖਰੀ ਮੂਲ ਤਨਖਾਹ ਦਾ 50 ਪ੍ਰਤੀਸ਼ਤ ਭਾਵ ਅੱਧੀ ਰਕਮ ਪੈਨਸ਼ਨ ਵਜੋਂ ਦਿੱਤੀ ਜਾਂਦੀ ਹੈ।
-ਇਸ ਸਕੀਮ ਰਾਹੀਂ ਸੇਵਾਮੁਕਤੀ ਤੋਂ ਬਾਅਦ ਮੈਡੀਕਲ ਭੱਤਾ ਅਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ।
-ਇਸ ਸਕੀਮ ਵਿੱਚ ਸੇਵਾਮੁਕਤ ਕਰਮਚਾਰੀ ਨੂੰ 20 ਲੱਖ ਰੁਪਏ ਤੱਕ ਦੀ ਗਰੈਚੁਟੀ ਰਾਸ਼ੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: Sri Anandpur Sahib Flood News: ਪਿੰਡਾਂ ਤੋਂ ਬਾਹਰ ਜਾਣਾ ਹੋਇਆ ਮੁਸ਼ਕਿਲ, ਆਣ-ਜਾਣ ਵਾਲੇ ਰਸਤਿਆਂ 'ਤੇ ਪਏ ਵੱਡੇ-ਵੱਡੇ ਪਾੜ
ਨਵੀਂ ਪੈਨਸ਼ਨ ਸਕੀਮ 'ਤੇ ਨਜ਼ਰ ਮਾਰੀਏ
ਨਵੀਂ ਪੈਨਸ਼ਨ 'ਚ ਕਰਮਚਾਰੀਆਂ ਦੀ ਤਨਖ਼ਾਹ 'ਚੋਂ 10 ਫ਼ੀਸਦੀ ਕਟੌਤੀ ਕੀਤੀ ਜਾਂਦੀ ਹੈ। ਪੁਰਾਣੀ ਪੈਨਸ਼ਨ ਸਕੀਮ 'ਚ ਜੀਪੀਐਫ ਦੀ ਸਹੂਲਤ ਸੀ ਪਰ ਨਵੀਂ ਸਕੀਮ 'ਚ ਇਹ ਸਹੂਲਤ ਨਹੀਂ ਹੈ।