ਕੈਪਟਨ ਦਾ ਨਵਾਂ ਸਿਆਸੀ ਐਲਾਨ ਕਿਹੜਾ ਹੋਵੇਗਾ ਚੌਥਾ ਫਰੰਟ
Advertisement

ਕੈਪਟਨ ਦਾ ਨਵਾਂ ਸਿਆਸੀ ਐਲਾਨ ਕਿਹੜਾ ਹੋਵੇਗਾ ਚੌਥਾ ਫਰੰਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰਨਗੇ ਪਰ ਇਹ ਗੱਠਜੋੜ ਤਾਂ ਹੀ ਕੀਤਾ ਜਾਵੇਗਾ ਜੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਦੇ ਪੱਖ ਵਿਚ ਫੈਸਲਾ ਹੋਇਆ।

ਕੈਪਟਨ ਦਾ ਨਵਾਂ ਸਿਆਸੀ ਐਲਾਨ ਕਿਹੜਾ ਹੋਵੇਗਾ ਚੌਥਾ ਫਰੰਟ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰਨਗੇ ਪਰ ਇਹ ਗੱਠਜੋੜ ਤਾਂ ਹੀ ਕੀਤਾ ਜਾਵੇਗਾ ਜੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਦੇ ਪੱਖ ਵਿਚ ਫੈਸਲਾ ਹੋਇਆ। ਕੈਪਟਨ ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਧੜੇ ਨੂੰ ਵੀ ਨਾਲ ਤੋਰਨ ਦੇ ਯਤਨ ਕੀਤੇ ਜਾਣਗੇ।

 

ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਜਲਦੀ ਹੀ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਪੂਰਤੀ ਲਈ ਮੇਰੀ ਆਪਣੀ ਰਾਜਨੀਤਿਕ ਪਾਰਟੀ ਦੀ ਸ਼ੁਰੂਆਤ ਦਾ ਐਲਾਨ ਕਰਾਂਗਾ, ਜਿਸ ਵਿੱਚ ਸਾਡੇ ਕਿਸਾਨ ਵੀ ਸ਼ਾਮਲ ਹਨ ਜੋ ਇੱਕ ਸਾਲ ਤੋਂ ਆਪਣੇ ਬਚਾਅ ਲਈ ਲੜ ਰਹੇ ਹਾਂ |

 ਕੈਪਟਨ ਨੇ ਕਿਹਾ ਕਿ ਉਹ ਪੰਜਾਬ ਲਈ ਕਿਸੇ ਨਾਲ ਵੀ ਜਾ ਸਕਦੇ ਹਨ। ਭਾਜਪਾ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਭਾਜਪਾ ਫਿਰਕੂ ਪਾਰਟੀ ਨਹੀਂ ਹੈ, ਭਾਜਪਾ ਨਾਲ ਵੀ ਗਠਜੋੜ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਪਰ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਹੁਣ ਕਾਂਗਰਸ ਵਿਚ ਵੀ ਨਹੀਂ ਰਹਿਣਗੇ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

Trending news