Moga News (ਨਵਦੀਪ ਸਿੰਘ):  ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਾਲਾਂਕਿ ਮੰਡੀਆਂ ਵਿੱਚ ਕਣਕ ਦੀ ਆਮਦ ਅਜੇ ਕਾਫੀ ਘੱਟ ਹੀ ਹੈ। ਮੋਗਾ ਦੀ ਅਨਾਜ ਮੰਡੀ ਵਿੱਚ ਜ਼ੀ ਮੀਡੀਆ ਦੀ ਟੀਮ ਪੁੱਜੀ। ਪਹਿਲੇ ਦਿਨ ਕੋਈ ਵੀ ਕਿਸਾਨ ਮੰਡੀ ਵਿੱਚ ਫ਼ਸਲ ਲੈ ਕੇ ਨਹੀਂ ਪੁੱਜਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Lok Sabha Election: ਸਿੱਖਾਂ ਨੇ ਪੀਐਮ ਮੋਦੀ ਦੇ ਸਮਰਥਨ 'ਚ ਕੱਢੀ ਕਾਰ ਰੈਲੀ, ਅਮਰੀਕਾ 'ਚ ਗੂੰਜਿਆ 'ਇਸ ਵਾਰ 400 ਪਾਰ'


ਸੰਭਾਵਨਾ ਜਤਾਈ ਜਾ ਰਹੀ ਹੈ ਕਿ 10 ਤੋਂ 12 ਦਿਨ ਬਾਅਦ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ। ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।


ਕਣਕ ਦੀ ਖਰੀਦ ਲਈ ਕੇਂਦਰ ਬਣਾਏ 
ਕਣਕ ਦੀ ਖਰੀਦ ਲਈ ਸੰਗਰੂਰ ਵਿੱਚ 172 ਅਤੇ ਮਲੇਰਕੋਟਲਾ ਵਿੱਚ 46 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਆਰਜ਼ੀ ਖਰੀਦ ਕੇਂਦਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ।


ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 10.02 ਲੱਖ ਮੀਟ੍ਰਿਕ ਟਨ, ਬਠਿੰਡਾ, ਅੰਮ੍ਰਿਤਸਰ ਵਿੱਚ 8.50 ਲੱਖ, ਲੁਧਿਆਣਾ ਵਿੱਚ 8.13 ਲੱਖ, ਮੋਗਾ ਵਿੱਚ 6.92 ਲੱਖ, ਜਲੰਧਰ ਵਿੱਚ 5 ਲੱਖ, ਤਰਨਤਾਰਨ ਵਿੱਚ 4 ਲੱਖ, ਜਦਕਿ ਹੁਸ਼ਿਆਰਪੁਰ 'ਚ 3 ਲੱਖ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ।


ਪੁਖਤਾ ਪ੍ਰਬੰਧ
ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਪ ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫਾਈ, ਸ਼ੈੱਡ, ਪਖਾਨੇ, ਫਲੱਡ ਲਾਈਟਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।


ਇਹ ਵੀ ਪੜ੍ਹੋ : LPG Cylinder Prices: ਅਪ੍ਰੈਲ ਦੇ ਪਹਿਲੇ ਦਿਨ ਆਈ ਵੱਡੀ ਖਬਰ! LPG ਸਿਲੰਡਰ ਹੋਇਆ ਸਸਤਾ, ਜਾਣੋ ਕੀ ਹੈ ਕੀਮਤ?