ਚੰਡੀਗੜ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸ਼ੂਟਰ ਪੰਜਾਬ ਪੁਲਿਸ ਨਾਲ ਮੁਕਾਬਲੇ ਵਿਚ ਮਾਰੇ ਗਏ। ਇਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਉਸ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਜਿੱਥੇ ਇਨ੍ਹਾਂ ਸ਼ੂਟਰਾਂ ਨਾਲ ਪੁਲਸ ਦਾ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ਬਾਰੇ ਅੰਮ੍ਰਿਤਸਰ ਦੇ ਡੀ. ਸੀ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮੁਕਾਬਲੇ ਵਿਚ ਮਾਰੇ ਗਏ ਸ਼ੂਟਰਾਂ ਕੋਲੋਂ ਇਕ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਹੋਏ ਹਨ।


COMMERCIAL BREAK
SCROLL TO CONTINUE READING

 


ਇਸ ਦੇ ਨਾਲ ਹੀ ਅਸਲੇ ਨਾਲ ਭਰਿਆ ਬੈਗ ਵੀ ਬਰਾਮਦ ਕੀਤਾ ਗਿਆ ਹੈ ਅਤੇ ਅਗਲੇ ਦੋ ਦਿਨਾਂ ਲਈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਮੁਕਾਬਲੇ ਤੋਂ ਬਾਅਦ ਇਕ ਏ. ਕੇ. 47 ਅਤੇ ਪਿਸਤੌਲ ਬਰਾਮਦ ਕੀਤਾ ਗਿਆ ਹੈ।


 


ਇਸ ਤੋਂ ਇਲਾਵਾ ਇਸ ਮੁਕਾਬਲੇ ਤੋਂ ਬਾਅਦ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਹਿਲਜੁਲ ਨਾ ਹੋਣ ਦਿੰਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਲਾਸ਼ਾਂ ਨੂੰ ਕੱਲ੍ਹ ਹੀ ਲਿਆ ਗਿਆ ਹੈ। ਕੱਲ੍ਹ ਦੁਪਹਿਰ ਨੂੰ ਹੋਏ ਮੁਕਾਬਲੇ ਵਿਚ ਤਿੰਨ ਪੁਲਿਸ ਅਧਿਕਾਰੀ ਅਤੇ ਇਕ ਪੱਤਰਕਾਰ ਵੀ ਜ਼ਖਮੀ ਹੋ ਗਏ।


 


ਪੰਜਾਬ ਦੇ ਏ. ਡੀ. ਜੀ. ਪੀ. ਪ੍ਰਮੋਦ ਬਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 3 ਪੁਲਿਸ ਅਧਿਕਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਪੰਜਾਬੀ ਗਾਇਕ ਦੇ ਕਤਲ ਦੇ ਮੁਲਜ਼ਮਾਂ ’ਤੇ ਨਜ਼ਰ ਰੱਖ ਰਹੀ ਹੈ।