Gurdaspur News: 'ਆਪ' ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਮਾਮਲੇ 'ਚ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
Trending Photos
Gurdaspur News (ਅਵਤਾਰ ਸਿੰਘ): ਆਮ ਆਦਮੀ ਪਾਰਟੀ ਦੇ ਬਲਾਕ ਸੋਸ਼ਲ ਮੀਡੀਆ ਇੰਚਾਰਜ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਮਾਮਲੇ 'ਚ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀੜਤ ਅਨਿਲ ਕੁਮਾਰ ਉਰਫ਼ ਆਸ਼ੂ ਸੁਨਿਆਰਾ ਪੁੱਤਰ ਵਰਿੰਦਰ ਕੁਮਾਰ ਵਾਸੀ ਵਾਰਡ ਨੰਬਰ 12 ਫਤਿਹਗੜ੍ਹ ਚੂੜੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 7 ਮਈ ਨੂੰ ਸਵੇਰੇ 11 ਵਜੇ ਦੇ ਕਰੀਬ ਉਹ ਆਪਣੇ ਘਰ ਤੋਂ ਪੈਦਲ ਜਾ ਰਿਹਾ ਸੀ।
ਜਦੋਂ ਉਹ ਹਰਦੇਵ ਸਿੰਘ ਦੀ ਹਵੇਲੀ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਉਤੇ ਪਹਿਲਾਂ ਤੋਂ ਹੀ ਤਿੰਨ ਅਣਪਛਾਤੇ ਨੌਜਵਾਨ ਮੂੰਹ ਢੱਕ ਕੇ ਖੜ੍ਹੇ ਸਨ। ਜਿਨ੍ਹਾਂ ਵਿੱਚੋਂ ਇੱਕ ਕੋਲ ਦਾਤਰ ਸੀ। ਦੂਜੇ ਕੋਲ ਬੇਸਬਾਲ ਸੀ। ਜਿਸ ਨੇ ਉਸ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਭੱਜ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਖੁਸ਼ਬੀਰ ਕੌਰ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੀ ਦੇਖ-ਰੇਖ 'ਚ ਥਾਣਾ ਇੰਚਾਰਜ ਕਿਰਨਦੀਪ ਸਿੰਘ ਸੰਧੂ ਦੀ ਟੀਮ ਨੇ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਮਾਮਲੇ ਨੂੰ ਟਰੇਸ ਕਰਨਾ ਸ਼ੁਰੂ ਕਰ ਦਿੱਤਾ। ਜਾਂਚ ਦੌਰਾਨ ਸਾਹਮਣੇ ਆਇਆ ਕਿ ਅਨਿਲ ਵਰਮਾ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਸੁਨੀਲ ਦੁੱਗਲ ਵਾਸੀ ਫਤਿਹਗੜ੍ਹ ਚੂੜੀਆਂ ਦੀਆਂ ਹਦਾਇਤਾਂ 'ਤੇ ਵਿਸ਼ਾਲ ਮਸੀਹ ਪੁੱਤਰ ਡੇਵਿਡ ਮਸੀਹ ਵਾਸੀ ਫਤਿਹਗੜ੍ਹ ਚੂੜੀਆਂ ਨੇ ਸਮਸੂਨ ਉਰਫ ਮਨੀ ਪੁੱਤਰ ਸਵ. ਰਾਕੇਸ਼ ਮਸੀਹ ਵਾਸੀ ਮਕਾਨ ਨੰਬਰ 2084-ਏ, ਮੰਡੀ ਮੱਲਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਅਤੇ ਉਸਦੇ ਦੋ ਹੋਰ ਸਾਥੀਆਂ ਨੇ ਇੱਕ ਸਾਜ਼ਿਸ਼ ਤਹਿਤ ਫਿਰੌਤੀ ਲੈ ਕੇ ਇਸ ਨੂੰ ਅੰਜਾਮ ਦਿੱਤਾ। ਸੁਨੀਲ ਦੁੱਗਲ, ਵਿਸ਼ਾਲ ਮਸੀਹ ਅਤੇ ਸਮਸੂਨ ਉਰਫ ਮਨੀ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਕੇਸ ਦਰਜ ਕੀਤਾ ਗਿਆ ਸੀ।
6 ਮਈ ਨੂੰ ਲੋੜੀਂਦੇ ਮੁਲਜ਼ਮ ਸਮਸੂਨ ਉਰਫ਼ ਮਨੀ ਨੂੰ ਉਸ ਦੇ ਘਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਵਾਰਦਾਤ ਸਮੇਂ ਪਹਿਨੇ ਹੋਏ ਕੱਪੜੇ ਬਰਾਮਦ ਕੀਤੇ ਗਏ ਸਨ। ਜਦਕਿ ਉਸ ਦੇ ਦੋ ਹੋਰ ਸਾਥੀਆਂ ਦੇ ਨਾਂ ਵੀ ਸਾਹਮਣੇ ਆਏ ਸਨ। ਜਦੋਂਕਿ ਮੁਲਜ਼ਮਾਂ ਨੂੰ ਫਿਰੌਤੀ ਦੇਣ ਵਾਲੇ ਮੁਲਜ਼ਮ ਵਿਸ਼ਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।