ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦੋ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।
Trending Photos
Who is Ranjit Singh Brahmpura?: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ (Shiromani Akali Dal) ਆਗੂ ਅਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਅੱਜ ਫਾਨੀ ਜਹਾਨ ਨੂੰ ਅਲਵਿਦਾ ਆਖ ਗਏ। ਉਨ੍ਹਾਂ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਦੱਸ ਦੇਈਏ ਕਿ ਕੱਲ੍ਹ ਦੁਪਹਿਰ 2 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ 'ਤੇ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਗੋਂ ਪੰਜਾਬ ਦੇ ਕਈ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Who is Ranjit Singh Brahmpura?
-ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਇੱਕ ਸਰਗਰਮ ਭਾਰਤੀ ਸਿਆਸਤਦਾਨ ਸੀ ਜੋ ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਸੀ। ਉਨ੍ਹਾਂ ਨੇ 2014 ਵਿੱਚ ਭਾਰਤੀ ਆਮ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ। ਉਹ ਸਮਾਜਿਕ ਕੰਮਾਂ ਵਿੱਚ ਦਿਲਚਸਪੀ ਰੱਖਦੇ ਸਨ। ਉਹ 1994 ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਨ। ਉਨ੍ਹਾਂ ਨੂੰ ਅਕਸਰ 'ਮਾਝੇ ਦਾ ਜਰਨੈਲ' ਕਿਹਾ ਜਾਂਦਾ ਸੀ। ਰਣਜੀਤ ਸਿੰਘ ਬ੍ਰਹਮਪੁਰਾ ਦੋ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।
ਨਿੱਜੀ ਜੀਵਨ ਅਤੇ ਜਨਮ (Ranjit Singh Brahmpura)
ਰਣਜੀਤ ਸਿੰਘ ਬ੍ਰਹਮਪੁਰਾ ਦਾ ਜਨਮ 8 ਨਵੰਬਰ 1937 ਨੂੰ ਸਿੰਗਾਪੁਰ 'ਚ ਹੋਇਆ ਸੀ। ਜੇਕਰ ਉਨ੍ਹਾਂ ਦੇ ਨਿੱਜੀ ਜੀਵਨ ਜਿਵੇਂ- ਸਿੱਖਿਆ ਦੀ ਗੱਲ ਕਰੀਏ ਤਾਂ ਉਹ 8ਵੀਂ ਪਾਸ ਹਨ ਅਤੇ ਉਹ ਕਿਸਾਨ ਵੀ ਸਨ। ਉਨ੍ਹਾਂ ਦੇ ਪਿਤਾ ਦਾ ਨਾਮ ਸਵਰਗੀ ਮੋਹਨ ਸਿੰਘ ਅਤੇ ਮਾਤਾ ਜੀ ਦਾ ਨਾਮ ਸਵਰਗੀ ਬਸੰਤ ਕੌਰ ਸੀ ਅਤੇ ਉਨ੍ਹਾਂ ਦੇ ਜੀਵਨ ਸਾਥੀ ਦਾ ਨਾਮ ਸਵਰਗੀ ਮਨਜੀਤ ਕੌਰ ਸੀ। ਉਨ੍ਹਾਂ ਦੇ 1 ਪੁੱਤਰ ਅਤੇ 3 ਧੀਆਂ ਹਨ।
ਇਹ ਵੀ ਪੜ੍ਹੋ; Ranjit Singh Brahmpura death news: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦਿਹਾਂਤ
ਕਿਸਾਨ ਤੋਂ ਬਣੇ ਸਿਆਸਤਦਾਨ
-2014 ਵਿਚ ਰਣਜੀਤ ਸਿੰਘ ਬ੍ਰਹਮਪੁਰਾ ਵਿਦੇਸ਼ ਮਾਮਲਿਆਂ, ਨਿਯਮਾਂ ਬਾਰੇ ਕਮੇਟੀ ਅਤੇ ਗ੍ਰਹਿ ਮੰਤਰਾਲੇ ਦੀ ਸਲਾਹਕਾਰ ਕਮੇਟੀ ਲਈ ਮੈਂਬਰ ਚੁਣੇ ਗਏ ਸਨ
-ਸਤੰਬਰ 2014 ਨੂੰ, ਉਨ੍ਹਾਂ ਨੂੰ ਲੋਕ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਨੇਤਾ ਨਿਯੁਕਤ ਕੀਤਾ ਗਿਆ। ਉਹ 14 ਅਗਸਤ 2014 ਤੋਂ 30 ਅਪ੍ਰੈਲ 2016 ਤੱਕ ਲੋਕ ਲੇਖਾ ਕਮੇਟੀ ਦੇ ਮੈਂਬਰ ਵੀ ਰਹੇ।
-2014 ਉਹ ਖਡੂਰ ਸਾਹਿਬ ਹਲਕੇ, ਪੰਜਾਬ ਤੋਂ ਕਾਂਗਰਸ ਪਾਰਟੀ ਦੇ ਹਰਮਿੰਦਰ ਸਿੰਘ ਗਿੱਲ ਨੂੰ ਹਰਾ ਕੇ 16ਵੀਂ ਲੋਕ ਸਭਾ ਲਈ ਚੁਣੇ ਗਏ ਸਨ।
2007-2012
ਉਹ ਪੰਜਾਬ ਸਰਕਾਰ ਅਧੀਨ ਕੈਬਨਿਟ ਮੰਤਰੀ ਦੇ ਅਹੁਦੇ 'ਤੇ ਰਹੇ।