Ranjit Singh Dhadrian Wala: ਕੌਣ ਹੈ ਰਣਜੀਤ ਸਿੰਘ ਢੱਡਰੀਆਂਵਾਲਾ? ਜਿਸ ਉੱਤੇ FIR ਹੋਈ ਦਰਜ, ਬਿਆਨ ਆਇਆ ਸਾਹਮਣੇ
Ranjit Singh Dhadrian Wala: ਇਹ ਮਾਮਲਾ 2012 ਦਾ ਹੈ ਅਤੇ ਇਸ ਵਿੱਚ ਕਰਨਾਲ ਦੀ ਇੱਕ 22 ਸਾਲਾ ਲੜਕੀ ਸ਼ਾਮਲ ਹੈ। 22 ਅਪ੍ਰੈਲ 2012 ਨੂੰ ਲੜਕੀ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਈ ਗਈ ਸੀ।
Ranjit Singh Dhadrian Wala: ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ 12 ਸਾਲ ਪੁਰਾਣੇ ਕਥਿਤ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਕਾਇਦਾ ਹਲਫ਼ਨਾਮਾ ਦਾਇਰ ਕਰਕੇ ਕੀਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਭਾਈ ਢੱਡਰੀਆਂਵਾਲੇ ਦੀ ਵੀਡੀਓ ਸਾਹਮਣੇ ਆਈ ਹੈ।
ਰਣਜੀਤ ਸਿੰਘ ਢੱਡਰੀਆਂਵਾਲੇ ਦਾ ਬਿਆਨ ਆਇਆ ਸਾਹਮਣੇ
ਰਣਜੀਤ ਸਿੰਘ ਢੱਡਰੀਆਂਵਾਲੇ ਵਿਰੁੱਧ ਦਰਜ ਬਲਾਤਕਾਰ ਅਤੇ ਕਤਲ ਦੀ ਐਫਆਈਆਰ ਬਾਰੇ ਉਨ੍ਹਾਂ ਕਿਹਾ: ‘ਮੈਂ ਕਿਸੇ ਵੀ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਭਾਵੇਂ ਪੰਜਾਬ ਪੁਲਿਸ ਮੇਰੇ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ ਜਾਂ ਮੈਨੂੰ ਹਿਰਾਸਤ ਵਿਚ ਲੈ ਸਕਦੀ ਹੈ। ਮੈਨੂੰ ਪੰਜਾਬ ਹਾਈ ਕੋਰਟ ਅਤੇ ਪੰਜਾਬ ਪੁਲਿਸ 'ਤੇ ਪੂਰਾ ਭਰੋਸਾ ਹੈ ਅਤੇ ਸੱਚਾਈ ਜ਼ਰੂਰ ਸਾਹਮਣੇ ਆਵੇਗੀ।''
2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ। ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: Ranjit Singh Dhadrianwale: ਮਾਮਲਾ ਦਰਜ ਹੋਣ ਪਿਛੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾਂ ਬਿਆਨ ਆਇਆ ਸਾਹਮਣੇ
ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਸਪਟੀਸ਼ਕਰਨ
14 ਨਵੰਬਰ ਨੂੰ ਜਾਰੀ ਕੀਤੀ ਵੀਡੀਓ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਕਿ ਇਹ ਘਟਨਾ 13 ਸਾਲ ਪੁਰਾਣੀ ਹੈ, ਉਸ ਵੇਲ਼ੇ ਇਹ ਵਾਪਰੀ ਸੀ, ਉਸ ਵੇਲੇ ਉਹ ਪੰਜਾਬ ਤੋਂ ਬਾਹਰ ਸੀ। ਉਨ੍ਹਾਂ ਦਾਅਵਾ ਕੀਤਾ, ''ਇੱਥੇ ਇੱਕ ਔਰਤ ਨੇ ਆ ਕੇ ਪਰਮੇਸ਼ਵਰ ਦੁਆਰ ਦੇ ਗੇਟ ਤੋਂ ਬਾਹਰ ਕੋਈ ਜ਼ਹਿਰੀਲੀ ਦਵਾਈ ਖਾ ਲ਼ਈ ਸੀ। ਇਸ ਤੋਂ ਬਾਅਦ ਸਾਡੇ ਬੰਦਿਆਂ ਨੇ ਸੜਕ ਉੱਤੇ ਪ੍ਰਾਈਵੇਟ ਗੱਡੀ ਰੋਕ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਸੀ। ਐਬੂਲੈਂਸ ਨੂੰ ਫੋਨ ਵੀ ਕੀਤਾ ਸੀ। ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।''
ਕੌਣ ਹੈ ਰਣਜੀਤ ਸਿੰਘ ਢੱਡਰੀਆਂਵਾਲਾ
ਰਣਜੀਤ ਸਿੰਘ ਢੱਡਰੀਆਂ 16 ਸਾਲ ਦੀ ਉਮਰ 'ਚ ਸਿੱਖੀ ਪ੍ਰਚਾਰ ਦੇ ਖੇਤਰ 'ਚ ਆਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਸੰਗਰੂਰ ਮਾਰਗ 'ਤੇ 15 ਕਿਲੋਮੀਟਰ ਦੂਰ ਸ਼ੇਖੂਪੁਰਾ ਪਿੰਡ 'ਚ ਗੁਰਦੁਆਰਾ ਪਰਮੇਸ਼ਵਰ ਦੁਆਰ ਬਣਾਇਆ ਹੋਇਆ ਹੈ। ਇਸ ਵੇਲੇ ਇਸ ਵਿਸ਼ਾਲ ਡੇਰੇ ਦੇ ਨਾਂ ਉੱਤੇ 32 ਏਕੜ ਦੇ ਲਗਪਗ ਜ਼ਮੀਨ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਪੂਰੇ ਪੰਜਾਬ 'ਚ ਵੱਡਾ ਜਨ-ਆਧਾਰ ਹੈ।
ਰਣਜੀਤ ਸਿੰਘ ਢੱਡਰੀਆਂਵਾਲੇ ਕਦੇ ਸੰਪਰਦਾਈ, ਕਦੇ ਟਕਸਾਲੀ, ਕਦੇ ਅਖੰਡ ਕੀਰਤਨੀ ਅਤੇ ਕਦੇ ਨਿਹੰਗ ਸਿੰਘ ਰਵਾਇਤੀ ਬਾਣੇ ਬਦਲਣ ਕਾਰਨ ਵੀ ਚਰਚਾ ਦਾ ਕੇਂਦਰ ਬਣਦੇ ਰਹੇ ਹਨ। 17 ਮਈ 2016 ਦੀ ਸ਼ਾਮ ਨੂੰ ਇੱਕ ਧਾਰਮਿਕ ਦੀਵਾਨ ਵਿੱਚ ਜਾਣ ਵੇਲੇ ਰਣਜੀਤ ਸਿੰਘ ਢੱਡਰੀਆਂ ਵਾਲੇ 'ਤੇ ਲੁਧਿਆਣਾ 'ਚ 2 ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ।
ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਇੱਕ ਸਾਥੀ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ਹੋ ਗਈ ਸੀ ਤੇ ਢੱਡਰੀਆਂਵਾਲੇ ਵਾਲ-ਵਾਲ ਬਚ ਗਏ। ਇਸ ਹਮਲੇ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਹਰਨਾਮ ਸਿੰਘ ਧੁੰਮਾ 'ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਗਾਤਾਰ ਜਨਤਰ ਤੌਰ ਉੱਤੇ ਲਗਾਉਂਦੇ ਰਹੇ ਹਨ। ਦੋਵਾਂ ਧਿਰਾਂ ਵਿਚਾਲੇ ਵਿਚਾਰਧਾਰਕ ਮਤਭੇਦ ਸਮੇਂ-ਸਮੇਂ ਉੱਤੇ ਸੁਰਖੀਆਂ ਬਣਦੇ ਰਹੇ ਹਨ।
ਇਹ ਵੀ ਪੜ੍ਹੋ: Ranjit Singh Dhadrian Wala: ਢੱਡਰੀਆਂ ਵਾਲਿਆਂ ਖਿਲਾਫ ਰੇਪ ਅਤੇ ਕਤਲ ਕੇਸ ਹੋਇਆ ਦਰਜ