Ravneet Singh Bittu: ਰਵਨੀਤ ਸਿੰਘ ਬਿੱਟੂ ਦਾ ਜਨਮ 10 ਸਤੰਬਰ 1975 ਨੂੰ ਲੁਧਿਆਣਾ ਦੇ ਪਿੰਡ ਕੋਟਲਾ ਅਫਗਾਨ ਵਿੱਚ ਹੋਇਆ ਸੀ। 12ਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ।
Trending Photos
Ravneet Singh Bittu: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬੀਜੇਪੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਓਮ ਪਾਠਕ ਦੀ ਮੌਜੂਦਗੀ ਵਿੱਚ ਭਾਜਪਾ ਜੁਆਇਨ ਕਰ ਲਈ ਹੈ। ਇਸ ਮੌਕੇ ਉਨ੍ਹਾਂ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਲੜਨ ਦਾ ਵੀ ਦਾਅਵਾ ਠੋਕ ਦਿੱਤਾ ਹੈ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਇੱਕ ਸ਼ਹੀਦ ਪਰਿਵਾਰ ਨਾਲ ਸਬੰਧ ਰੱਖਦਾ ਹਾਂ, ਮੈਂ ਉਹ ਸਮਾਂ ਦੇਖਿਆ ਹੈ ਜਦੋਂ ਪੰਜਾਬ ਹਨੇਰੇ ਵਿੱਚ ਸੀ ਅਤੇ ਬਾਹਰ ਨਿਕਲਦਾ ਵੀ ਦੇਖਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਫੈਸਲਾ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਲਿਆ ਹੈ।
ਰਵਨੀਤ ਸਿੰਘ ਬਿੱਟੂ ਕੌਣ ਹਨ ਅਤੇ ਆਓ ਇੱਕ ਛਾਤ ਮਾਰਦੇ ਹਾਂ ਉਨ੍ਹਾਂ ਦੇ ਸਿਆਸੀ ਅਤੇ ਨਿੱਜੀ ਜੀਵਨ ਬਾਰੇ
ਵਿਰਾਸਤ ਵਿੱਚ ਮਿਲੀ ਸਿਆਸਤ
ਰਵਨੀਤ ਸਿੰਘ ਬਿੱਟੂ ਨੂੰ ਸਿਆਸਤ ਵਿਰਾਸਤ ਵਿੱਚ ਮਿਲੀ ਹੈ। ਉਹਨਾਂ ਦਾ ਪਰਿਵਾਰ ਟਕਸਾਲੀ ਕਾਂਗਰਸੀ ਹੈ ਅਤੇ ਉਹਨਾਂ ਦੇ ਦਾਦਾ ਮਰਹੂਮ ਬੇਅੰਤ ਸਿੰਘ 1992 ਤੋਂ 95 ਤੱਕ ਪੰਜਾਬ ਦੇ 12ਵੇਂ ਮੁੱਖ ਮੰਤਰੀ ਰਹੇ।
ਯੂਥ ਕਾਂਗਰਸ ਦੇ ਪ੍ਰਧਾਨ ਬਣ ਸਿਆਸਤ 'ਚ ਰੱਖਿਆ ਪੈਰ
ਰਵਨੀਤ ਸਿੰਘ ਬਿੱਟੂ ਦਾ ਜਨਮ 10 ਸਤੰਬਰ 1975 ਨੂੰ ਲੁਧਿਆਣਾ ਦੇ ਪਿੰਡ ਕੋਟਲਾ ਅਫਗਾਨ ਵਿੱਚ ਹੋਇਆ ਸੀ। 12ਵੀਂ ਤੱਕ ਪੜ੍ਹਾਈ ਕਰਨ ਤੋਂ ਬਾਅਦ ਬਿੱਟੂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ।
ਰਾਹੁਲ ਗਾਂਧੀ ਨੇ ਦਿੱਤੀ ਪਹਿਲੀ ਵਾਰ ਟਿਕਟ
ਬਿੱਟੂ ਕਾਂਗਰਸ ਪਾਰਟੀ ਵਿੱਚ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ। ਰਾਹੁਲ ਗਾਂਧੀ ਦੀ ਪਹਿਲਕਦਮੀ 'ਤੇ ਉਨ੍ਹਾਂ ਨੂੰ 2009 'ਚ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਮਿਲੀ ਸੀ। ਪਹਿਲੀ ਵਾਰ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਨੇ ਆਨੰਦਪੁਰ ਸਾਹਿਬ ਸੀਟ ਤੋਂ ਅਕਾਲੀ ਦਲ ਦੇ ਦਲਜੀਤ ਚੀਮਾ ਨੂੰ 67204 ਵੋਟਾਂ ਨਾਲ ਹਰਾਇਆ। ਅਤੇ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
2014 ਵਿੱਚ ਬਿੱਟੂ ਦੀ ਬਦਲੀ ਸੀਟ
2014 ਵਿੱਚ ਕਾਂਗਰਸ ਪਾਰਟੀ ਨੇ ਰਵਨੀਤ ਬਿੱਟੂ ਦੀ ਸੀਟ ਬਦਲ ਕੇ ਉਨ੍ਹਾਂ ਨੂੰ ਲੁਧਿਆਣਾ ਸੰਸਦੀ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਸੀ। ਨਰੇਂਦਰ ਮੋਦੀ ਵੱਡੀ ਲਹਿਰ ਵਿੱਚ ਵੀ ਰਵਨੀਤ ਬਿੱਟੂ ਨੇ ਲੁਧਿਆਣਾ ਤੋਂ ਜਿੱਤ ਹਾਸਿਲ ਕੀਤੀ। ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਲੁਧਿਆਣਾ ਤੋਂ ਸੰਸਦ ਮੈਂਬਰ ਬਣੇ ਸਨ।
ਰਵਨੀਤ ਬਿੱਟੂ ਦੇ ਦਾਦੇ ਦਾ ਕਤਲ
ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਪੰਜਾਬ ਵਿੱਚੋਂ ਅੱਤਵਾਦ ਨੂੰ ਖਤਮ ਕਰਨ ਦਾ ਸਿਹਰਾ ਬੇਅੰਤ ਸਿੰਘ ਨੂੰ ਹੀ ਜਾਂਦਾ ਹੈ। ਪੰਜਾਬ ਵਿੱਚ 1980-90ਵਿਆਂ ਵਿੱਚ ਅੱਤਵਾਦ ਆਪਣੇ ਸਿਖਰ 'ਤੇ ਸੀ। 1992 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਬਹੁਮਤ ਮਿਲਣ ਤੋਂ ਬਾਅਦ ਬੇਅੰਤ ਸਿੰਘ 25 ਫਰਵਰੀ 1992 ਨੂੰ ਪੰਜਾਬ ਦੇ ਮੁੱਖ ਮੰਤਰੀ ਬਣੇ।
ਉਸਨੇ ਅੱਤਵਾਦੀਆਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੇ ਤਤਕਾਲੀ ਮੁਖੀ ਅਤੇ ਸੁਪਰ ਕਾਪ ਵਜੋਂ ਜਾਣੇ ਜਾਂਦੇ ਕੇਪੀਐਸ ਗਿੱਲ ਨੂੰ ਖੁੱਲ੍ਹਾ ਹੱਥ ਦਿੱਤਾ। ਬੇਅੰਤ ਸਿੰਘ ਅਤੇ ਕੇਪੀਐਸ ਗਿੱਲ ਦੀ ਜੋੜੀ ਨੇ ਸੂਬੇ ਵਿੱਚੋਂ ਅੱਤਵਾਦ ਦਾ ਖਾਤਮਾ ਕੀਤਾ। ਬੇਅੰਤ ਸਿੰਘ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸੀ।
31 ਅਗਸਤ 1995 ਨੂੰ ਜਦੋਂ ਬੇਅੰਤ ਸਿੰਘ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਤੋਂ ਬਾਹਰ ਜਾ ਰਿਹਾ ਸੀ ਤਾਂ ਉਥੇ ਖੜ੍ਹੇ ਸਕੂਟਰ ਵਿੱਚ ਬੰਬ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਬੇਅੰਤ ਸਿੰਘ ਸਮੇਤ ਕਈ ਲੋਕ ਮਾਰੇ ਗਏ ਸਨ।