ਜਾਣੋ ਕੌਣ ਸਨ ਸੰਤੋਖ ਸਿੰਘ ਚੌਧਰੀ? ਜਿਨ੍ਹਾਂ ਦਾ ਭਾਰਤ ਜੋੜੋ ਯਾਤਰਾ ਦੌਰਾਨ ਹੋਇਆ ਦੇਹਾਂਤ
Who was Congress MP Santokh Singh?: ਸੰਤੋਖ ਸਿੰਘ ਚੌਧਰੀ ਪੰਜਾਬ ਕਾਂਗਰਸ ਦੇ ਦਿੱਗਜ ਆਗੂਆਂ ਵਿੱਚੋਂ ਇੱਕ ਸਨ। ਸੰਤੋਖ ਸਿੰਘ ਚੌਧਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ।
Santokh Singh Chaudhary Death news: ਜਲੰਧਰ ਤੋਂ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਉਹ ਪੰਜਾਬ ਦੇ ਫਿਲੌਰ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ (heart attack) ਪਿਆ ਅਤੇ ਉਹ ਬੇਹੋਸ਼ ਹੋ ਗਏ।ਉਨ੍ਹਾਂ ਨੂੰ ਫਿਰ ਤੁਰੰਤ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਹ (Santokh Singh Chaudhary) ਅੱਜ ਹੀ ਰਾਹੁਲ ਗਾਂਧੀ ਨਾਲ ਭਾਰਤ ਜੋੜੋ ਯਾਤਰਾ( Bharat Jodo Yatra) 'ਚ ਸ਼ਾਮਿਲ ਹੋਏ ਸਨ।
ਕੌਣ ਸਨ ਸੋਤੋਂਖ ਸਿੰਘ ਚੌਧਰੀ ( Who was Santokh Singh Chaudhary?)
ਸੰਤੋਖ ਸਿੰਘ ਨੇ ਆਪਣਾ ਸਿਆਸੀ ਸਫ਼ਰ 1978 ਵਿੱਚ ਪੰਜਾਬ ਯੂਥ ਕਾਂਗਰਸ ਦੇ ਆਗੂ (congress) ਵਜੋਂ ਸ਼ੁਰੂ ਕੀਤਾ ਸੀ। 1978 ਤੋਂ 1982 ਤੱਕ ਉਹ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਰਹੇ। 1987 ਤੋਂ 1995 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਰਹੇ। 1992 ਵਿੱਚ ਪਹਿਲੀ ਜਿੱਤ ਦਰਜ ਕਰਕੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਜਨਰਲ ਸਕੱਤਰ ਵਜੋਂ ਚੁਣੇ ਗਏ। ਸੰਤੋਖ ਸਿੰਘ ਚੌਧਰੀ ਪੰਜਾਬ ਕਾਂਗਰਸ ਦੇ ਦਿੱਗਜ ਆਗੂਆਂ ਵਿੱਚੋਂ ਇੱਕ ਸਨ।
1992 ਤੋਂ 1995 ਤੱਕ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਇੰਚਾਰਜ, ਸੰਸਦੀ ਮਾਮਲਿਆਂ ਅਤੇ ਬਿਜਲੀ ਵਿਭਾਗ ਦੇ ( Santokh Singh Chaudhary) ਮੁੱਖ ਸੰਸਦੀ ਸਕੱਤਰ ਬਣੇ। ਇਸ ਤੋਂ ਬਾਅਦ ਵਿੱਚ ਉਹ ਪੰਜਾਬ ਸਰਕਾਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਅਤੇ ਖੁਰਾਕ ਅਤੇ ਸਿਵਲ ਸਪਲਾਈ ਦੇ (Cabinet Minister of Punjab) ਕੈਬਨਿਟ ਮੰਤਰੀ ਰਹੇ। ਉਹ ਜਲੰਧਰ ਲੋਕ ਸਭਾ ਹਲਕੇ ਤੋਂ MP ਵੀ ਰਹੇ ਹਨ।
ਇਹ ਵੀ ਪੜ੍ਹੋ: Big Breaking : ਜਲੰਧਰ ਤੋਂ ਸਾਂਸਦ ਸੰਤੋਖ ਸਿੰਘ ਚੌਧਰੀ ਨੂੰ ਭਾਰਤ ਜੋੜੋ ਯਾਤਰਾ ਦੌਰਾਨ ਪਿਆ ਦਿਲ ਦਾ ਦੌਰਾ, ਮੌਕੇ 'ਤੇ ਮੌਤ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਨੂੰ ਉਨ੍ਹਾਂ ( Santokh Singh Chaudhary) ਦੀ ਮੌਤ ਤੋਂ ਬਾਅਦ ਰੋਕ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੀ ਸਿਆਸਤ ਵਿੱਚ ਸੰਤੋਖ ਸਿੰਘ ਚੌਧਰੀ ਦਾ ਬੇਹੱਦ ਨਾਮ ਹੈ। ਉਹ ਪਾਰਟੀ ਵਿੱਚ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ। ਉਹ ਹਮੇਸ਼ਾ ਚਰਚਾ ਦੇ ਕੇਂਦਰ 'ਚ ਵੀ ਰਹੇ ਹਨ। ਦੂਜੇ ਆਪਸੀ ਦੱਸ ਦੇਈਏ ਕਿ ਇਹ ਭਾਰਤ ਜੋੜੋ ਯਾਤਰਾ ( Bharat Jodo Yatra) ਦਾ ਪੰਜਾਬ ਪੜਾਅ ਬੁੱਧਵਾਰ ਨੂੰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਤੋਂ ਸ਼ੁਰੂ ਹੋਇਆ ਸੀ।