Punjab Tourism Summit: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹੋਏ ਹਨ।
Trending Photos
Punjab Tourism Summit: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹੋਏ ਹਨ। ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ।
ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦਾ ਸੋਮਵਾਰ ਨੂੰ ਮੋਹਾਲੀ ਵਿਖੇ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਦਾ ਉਦਘਾਟਨ ਸੀਐਮ ਭਗਵੰਤ ਮਾਨ ਨੇ ਕੀਤਾ। ਪ੍ਰੋਗਰਾਮ 'ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਮੌਜੂਦ ਸਨ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ।
ਇਸ ਦੌਰਾਨ ਹਾਸਰਸ ਕਲਾਕਾਰ ਤੇ ਅਦਾਕਾਰ ਕਪਿਲ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਸੈਰ-ਸਪਾਟੇ ਨੂੰ ਲੈ ਕੇ ਪੰਜਾਬ ਨੂੰ ਕਾਫੀ ਵਿਕਸਿਤ ਕਰ ਰਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਪਰਾਲਾ ਕਾਫੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਦੇ ਜਮ ਪਲ ਹਨ ਪਰ ਉਹ ਵੀ ਪੰਜਾਬ ਦੀਆਂ ਬਹੁਤ ਸਾਰੀਆਂ ਵਿਰਾਸਤੀ ਥਾਵਾਂ ਤੋਂ ਅਣਜਾਣ ਹਨ। ਸੂਬਾ ਸਰਕਾਰ ਲੋਕਾਂ ਨੂੰ ਪੰਜਾਬ ਦੇ ਇਤਿਹਾਸ, ਵਿਰਾਸਤ ਤੇ ਹੋਰ ਥਾਵਾਂ ਤੋਂ ਜਾਣੂ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ।
ਕਪਿਲ ਸ਼ਰਮਾ ਨੇ ਦੱਸਿਆ ਕਿ ਦੁਨੀਆ ਸਾਡੇ ਇਤਿਹਾਸ ਦੇ ਵਿਰਸੇ ਤੋਂ ਜਾਣੂ ਹੋਵੇਗੀ। ਲੋਕ ਇਤਿਹਾਸ ਤੇ ਸੱਭਿਆਚਾਰ ਤੋਂ ਜਾਣੂ ਹੋਣਗੇ। ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਧਾਰਮਿਕ ਟੂਰਿਜ਼ਮ ਦੇ ਨਾਲ-ਨਾਲ ਬਾਰਡਰ ਟੂਰਿਜ਼ਮ, ਨੇਚਰ ਟੂਰਿਜ਼ਮ ਦੇਖਣ ਨੂੰ ਮਿਲਦਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦਾ ਸੁਫ਼ਨਾ ਪੰਜਾਬ ਨੂੰ ਟੂਰਿਜ਼ਮ 'ਚ ਬਹੁਤ ਅੱਗੇ ਲੈ ਕੇ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਇਨਵੈਸਟਰਾਂ ਨੂੰ ਪਹਿਲਾਂ ਪੰਜਾਬ 'ਚ ਬਹੁਤ ਮੁਸ਼ਕਲਾਂ ਆਉਂਦੀਆਂ ਸਨ ਪਰ ਹੁਣ ਸਰਕਾਰ ਦਾ ਇਕ ਵੀ ਬੰਦਾ ਉਨ੍ਹਾਂ ਨੂੰ ਤੰਗ ਨਹੀਂ ਕਰੇਗਾ। ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪਿਛਲੇ ਇਕ ਸਾਲ ਤੋਂ ਸਰਕਾਰ ਇਸ ਸਮਿੱਟ ਦੀ ਤਿਆਰੀ ਕਰ ਰਹੀ ਸੀ, ਜੋ ਕਿ ਪੰਜਾਬ 'ਚ ਪਹਿਲਾ ਮੌਕਾ ਹੈ।
ਇਹ ਵੀ ਪੜ੍ਹੋ : Punjab Tourism Summit: ਪੰਜਾਬ 'ਚ ਹੋਣ ਜਾ ਰਿਹਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਆਮ ਲੋਕਾਂ ਲਈ ਰਹੇਗਾ ਖੁੱਲ੍ਹਾ