ਚੰਡੀਗੜ੍ਹ- ਵਿਰੋਧੀ ਧਿਰ ‘ਚ ਹੁੰਦਿਆ ਆਮ ਆਦਮੀ ਪਾਰਟੀ ਵੱਲੋਂ ਉਸ ਸਮੇਂ ਦੀ ਸੂਬਾ ਸਰਕਾਰ ਖਿਲਾਫ਼ ਕਈ ਪ੍ਰਦਰਸ਼ਨ ਕੀਤੇ ਗਏ ਸਨ। ਜਿੰਨਾਂ ‘ਚੋਂ ਕਰੀਬ 2 ਸਾਲ ਪਹਿਲਾ ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਹਾਈਵੇਅ ਜਾਮ ਕਰਕੇ ਧਰਨਾ ਦਿੱਤਾ ਗਿਆ ਸੀ। ਪੁਲਿਸ ਵੱਲੋਂ ਹਾਈਵੇਅ ਜਾਮ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਧਰਨੇ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਖਿਲਾਫ਼ 2 ਮਾਮਲੇ ਦਰਜ ਕੀਤੇ ਗਏ ਸਨ।


COMMERCIAL BREAK
SCROLL TO CONTINUE READING

ਅਦਾਲਤ ਨੇ ਵਾਰੰਟ ਕੀਤੇ ਜਾਰੀ


ਦਰਜ ਮਾਮਲੇ ਦੀ ਸੁਣਵਾਈ ਕਰਦੇ ਹੋਏ 26 ਅਗਸਤ ਨੂੰ ਮਾਣਯੋਗ ਅਦਾਲਤ ਵੱਲੋਂ ਗੈਰ- ਹਾਜ਼ਰ ਸਬੰਧੀ ਦਿੱਤੀਆਂ ਗਈਆਂ ਅਰਜ਼ੀਆਂ ਨੂੰ ਖਾਰਜ ਕੀਤਾ ਗਿਆ। ਸੂਤਰਾ ਦੇ ਹਵਾਲੇ ਤੋਂ ਪਤਾ ਲੱਗਿਆ ਕਿ ਅਦਾਲਤ ਵੱਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋਡੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈ. ਟੀ. ਓ., ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਇਕ ਵਰਕਰ ਸਮੇਤ ਕੁੱਲ 9 ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।


ਕੀ ਕਹਿਣਾ ਆਪ ਦੇ ਵਕੀਲ ਦਾ


ਇਸ ਸਬੰਧੀ ਜਦੋਂ ਅਦਾਲਤ ‘ਚ ਪੇਸ਼ ਹੋਣ ਆਏ ਆਮ ਆਦਮੀ ਪਾਰਟੀ ਦੇ ਵਕੀਲ ਬੂਟਾ ਨੂੰ ਸਿੰਘ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਦੱਸਿਆ ਕਿ ਅਗਲੇਰੀ ਜ਼ਮਾਨਤ ਹਾਸਲ ਕਰਨ ਲਈ ਹਾਈਕੋਰਟ ਦਾ ਰੁਖ ਕਰਨ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।


WATCH LIVE TV