ਚੰਡੀਗੜ: ਅਮਰੀਕਾ 'ਚ ਇਕ ਵਾਰ ਫਿਰ ਸਿੱਖ ਭਾਈਚਾਰੇ ਦੇ ਲੋਕਾਂ 'ਤੇ ਹਮਲਾ ਹੋਇਆ ਹੈ। ਨਿਊਯਾਰਕ ਵਿੱਚ ਰਿਚਮੰਡ ਹਿੱਲ ਨੇੜੇ ਦੋ ਸਿੱਖ ਨੌਜਵਾਨਾਂ ਨੂੰ ਮਾਰ ਕੇ ਲੁੱਟਿਆ ਗਿਆ। ਦਸ ਦਿਨਾਂ ਤੋਂ ਵੀ ਘੱਟ ਸਮੇਂ ਵਿਚ ਸਿੱਖ ਭਾਈਚਾਰੇ ਦੇ ਲੋਕਾਂ 'ਤੇ ਹਮਲੇ ਦੀ ਇਹ ਦੂਜੀ ਘਟਨਾ ਹੈ। ਅਪ੍ਰੈਲ ਦੇ ਸ਼ੁਰੂ ਵਿਚ ਇੱਥੇ ਇਕ ਬਜ਼ੁਰਗ ਸਿੱਖ 'ਤੇ ਹਮਲਾ ਹੋਇਆ ਸੀ। ਪੁਲਸ ਮੁਤਾਬਕ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਨਫ਼ਰਤੀ ਅਪਰਾਧ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

 


ਮੀਡੀਆ ਰਿਪੋਰਟਾਂ ਮੁਤਾਬਕ ਕੁਝ ਲੋਕਾਂ ਨੇ ਸਿੱਖ ਨੌਜਵਾਨਾਂ ਨੂੰ ਸੜਕ 'ਤੇ ਫੜ ਕੇ ਡੰਡਿਆਂ ਨਾਲ ਕੁੱਟਿਆ ਅਤੇ ਉਨ੍ਹਾਂ ਦੀਆਂ ਪੱਗਾਂ ਲਾਹ ਦਿੱਤੀਆਂ। ਘਟਨਾ ਤੋਂ ਬਾਅਦ, ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਟਵੀਟ ਕੀਤਾ, "ਰਿਚਮੰਡ ਹਿਲਸ, ਨਿਊਯਾਰਕ ਵਿੱਚ ਸਿੱਖ ਭਾਈਚਾਰੇ ਦੇ ਦੋ ਮੈਂਬਰਾਂ 'ਤੇ ਹਮਲਾ ਨਿੰਦਣਯੋਗ ਹੈ। ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਸੀਆ ਜੇਮਸ ਨੇ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜੇਕਰ ਆਮ ਲੋਕਾਂ ਨੂੰ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕਰੋ। ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਭਾਰਤੀ ਦੂਤਾਵਾਸ ਨੇ ਨਿਊਯਾਰਕ ਪੁਲਿਸ ਅਤੇ ਸਥਾਨਕ ਅਥਾਰਟੀ ਤੋਂ ਘਟਨਾ ਸਬੰਧੀ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


 


 


ਸਿੱਖਾਂ 'ਤੇ ਹਮਲੇ ਵਧੇ


ਨਿਊਯਾਰਕ ਅਸੈਂਬਲੀ ਦੀ ਪਹਿਲੀ ਸਿੱਖ ਮਹਿਲਾ ਮੈਂਬਰ ਜੈਨੀਫਰ ਰਾਜਕੁਮਾਰ ਨੇ ਟਵੀਟ ਕੀਤਾ ਕਿ ਇਹ ਚਿੰਤਾਜਨਕ ਸਥਿਤੀ ਹੈ। ਅਮਰੀਕਾ ਵਿਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤੀ ਅਪਰਾਧ ਦੇ ਮਾਮਲੇ ਵਧਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ 10 ਦਿਨ ਪਹਿਲਾਂ ਹੀ ਰਿਚਮੰਡ ਹਿੱਲ ਇਲਾਕੇ ਵਿੱਚ ਵਾਪਰੀ ਸੀ, ਫਿਰ ਵੀ ਪੁਲੀਸ ਚੌਕਸ ਨਹੀਂ ਹੋਈ। ਮਾਰਚ 2020 ਤੋਂ ਜੂਨ 2021 ਦਰਮਿਆਨ, ਅਮਰੀਕਾ ਵਿੱਚ ਸਟਾਪ ਹੇਟ ਅਗੇਂਸਟ ਏਸ਼ੀਅਨ ਅਮਰੀਕਨ ਮੁਹਿੰਮ ਪੋਰਟਲ 'ਤੇ ਨਫ਼ਰਤ ਅਪਰਾਧ ਦੇ 9,081 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਸਾਲ 2020 ਵਿੱਚ 4,548 ਅਤੇ 2021 ਵਿੱਚ 4,533 ਮਾਮਲੇ ਦਰਜ ਕੀਤੇ ਗਏ ਸਨ। ਵਧਦੇ ਨਫ਼ਰਤ ਦੇ ਮਾਮਲੇ ਨੂੰ ਦੇਖਦੇ ਹੋਏ ਅਮਰੀਕੀ ਸਰਕਾਰ ਨੇ ਇਸ ਦੀ ਜਾਂਚ ਦੇ ਆਦੇਸ਼ ਦਿੱਤੇ ਸਨ।


 


WATCH LIVE TV