Captain Amarinder Singh News (ਜਸਮੀਤ ਕੌਰ): ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਾਬਕਾ ਸੀਨੀਅਰ ਕਾਂਗਰਸ ਆਗੂ ਪਿਛਲੇ ਸਮੇਂ ਵਿੱਚ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਸੂਬੇ ਦੇ ਮੁੱਖ ਮੰਤਰੀ ਵਜੋਂ ਕਾਂਗਰਸ ਪਾਰਟੀ ਨੇ ਸਤੰਬਰ 2021 ਵਿੱਚ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਸੀ। ਉਹ ਆਪਣੇ ਦੂਜੇ ਕਾਰਜਕਾਲ ਦੇ ਪੰਜ ਸਾਲ ਪੂਰੇ ਨਹੀਂ ਕਰ ਸਕੇ ਸਨ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਉਹ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਕਾਰਜਕਾਲ ਪੂਰਾ ਹੋਣ ਦੇ ਕਰੀਬ 4 ਮਹੀਨੇ ਪਹਿਲਾਂ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕਰਨ ਨਾਲ ਉਨ੍ਹਾਂ ਦੀ ਸਿਆਸੀ ਸਾਖ਼ ਨੂੰ ਢਾਹ ਲੱਗ ਗਈ ਸੀ ਤੇ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਸੀ। ਉਨ੍ਹਾਂ ਨੇ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਗਠਨ ਕੀਤਾ।


ਬੀਜੇਪੀ ਨਾਲ ਗਠਜੋੜ ਕੀਤਾ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ਤੋਂ ਪਟਿਆਲਾ ਲੋਕ ਸਭਾ ਸੀਟ ਲੜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦਾ ਪੰਥਕ ਜਥੇਦਾਰ ਵੀ ਕਿਹਾ ਜਾਂਦਾ ਹੈ ਕਿਉਂਕਿ 1984 ਵਿੱਚ ਦਰਬਾਰ ਸਾਹਿਬ ਉੱਤੇ ਫੌਜੀ ਕਾਰਵਾਈ ਤੇ ਦਿੱਲੀ ਸਣੇ ਦੇਸ਼ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਕਾਰਨ ਪੰਜਾਬ ਦੀ ਬਹੁਗਿਣਤੀ ਸਿੱਖ ਕੌਮ ਵਿੱਚ ਕਾਂਗਰਸ ਦੀ ਦਿੱਖ ਨੂੰ ਢਾਹ ਲੱਗੀ।


ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਵਿੱਚ ਅਕਾਲੀ ਦਲ ਦੇ ਬਾਈਕਾਟ ਕਾਰਨ 1992 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਕੇ ਕਾਂਗਰਸ ਨੇ ਸੱਤਾ ਹਾਸਲ ਕਰ ਲਈ ਸੀ। ਖਾਲਿਸਤਾਨੀ ਲਹਿਰ ਨੂੰ ਦਬਾਉਣ ਲਈ ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਝੂਠੇ ਪੁਲਿਸ ਮੁਕਾਬਲਿਆਂ ਦੀਆਂ ਰਿਪੋਰਟਾਂ ਆਈਆਂ। ਇਸ ਤੋਂ ਬਾਅਦ ਲੋਕ ਕਾਂਗਰਸੀ ਲੀਡਰਾਂ ਤੋਂ ਦੂਰੀ ਰੱਖਣ ਲੱਗੇ। ਕੈਪਟਨ ਅਮਰਿੰਦਰ ਨੇ ਕਾਂਗਰਸ ਨਾਲੋਂ ਤੋੜ-ਵਿਛੋੜਾ ਕਰ ਲਿਆ ਸੀ।


1997 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਬਣੀ ਸੀ। ਅਕਾਲੀ ਦਲ ਨੇ ਲੋਕਾਂ ਵਿੱਚ ਕਾਂਗਰਸ ਖ਼ਿਲਾਫ਼ ਭਾਵਨਾਵਾਂ ਨੂੰ ਚੋਣ ਮੁੱਦਾ ਬਣਾ ਕੇ ਇਹ ਚੋਣ ਲੜੀ ਸੀ। ਇਸ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 1984 ਵਿੱਚ ਲੋਕ ਸਭਾ ਤੋਂ ਅਸਤੀਫ਼ਾ ਦੇਣ ਕਾਰਨ ਆਮ ਲੋਕਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਦਿੱਖ ਇੱਕ ਚੰਗੇ ਸਿੱਖ ਵਜੋਂ ਬਣ ਗਈ ਸੀ।


1984 ਤੋਂ 1997 ਤੱਕ ਉਨ੍ਹਾਂ ਦੀ ਅਕਾਲੀ ਦਲ ਦੇ ਆਗੂ ਵਜੋਂ ਹੋਈ ਸਕੂਲਿੰਗ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥਕ ਮੁੱਦਿਆਂ ਦੀ ਮੁਹਾਰਤ ਵਾਲਾ ਆਗੂ ਬਣਾ ਦਿੱਤਾ ਸੀ। ਕੈਪਟਨ ਨੇ ਜਿਵੇਂ ਪੰਥਕ ਮੁੱਦਿਆਂ ਨੂੰ ਚੁੱਕਿਆ ਅਤੇ ਬਾਦਲ ਵਿਰੋਧੀ ਪੰਥਕ ਦਲਾਂ ਨਾਲ ਰਾਬਤਾ ਬਣਾਇਆ, ਉਸ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਕਾਂਗਰਸ ਦੇ ਪੰਜਾਬ ਵਿੱਚ ਪੈਰ ਲੁਆ ਦਿੱਤੇ। 2002 ਵਿੱਚ ਕਾਂਗਰਸ ਨੇ ਚੋਣ ਜਿੱਤੀ ਤੇ ਕੈਪਟਨ ਨੇ ਇਹੀ ਪੰਥਕ ਏਜੰਡਾ ਜਾਰੀ ਰੱਖਿਆ। 


ਦਰਿਆਈ ਪਾਣੀਆਂ ਦੇ ਮੁੱਦੇ ਉਤੇ ਵਿਧਾਨ ਸਭਾ ਵਿੱਚ ਸਾਰੇ ਸਮਝੌਤੇ ਰੱਦ ਕਰਵਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਮੁੱਖ ਏਜੰਡਿਆਂ ਵਿੱਚੋਂ ਇੱਕ ਹਾਈਜੈਕ ਕਰ ਲਿਆ। ਉਨ੍ਹਾਂ ਦੀ ਸਰਕਾਰ ਅਕਾਲੀ ਦਲ ਤੋਂ ਬਾਗੀ ਹੋਏ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਜਿੱਤਣ ਲਈ ਅੰਦਰਖਾਤੇ ਪੱਖ ਵੀ ਪੂਰਦੀ ਰਹੀ। ਪੰਜਾਬ ਵਿਧਾਨ ਸਭਾ ਵਿੱਚ ਖਾੜਕੂਵਾਦ ਵਰਗੇ ਮੁੱਦਿਆਂ ਉੱਤੇ ਬਹਿਸ ਕਰਵਾ ਕੇ ਅਕਾਲੀ ਦਲ ਨੂੰ ਘੇਰਨਾ ਕੈਪਟਨ ਅਮਰਿੰਦਰ ਦਾ 'ਪੰਥਕ ਏਜੰਡਾ' ਹੀ ਸੰਭਵ ਕਰ ਸਕਦਾ ਸੀ।


ਇਹ ਵੀ ਪੜ੍ਹੋ : Arvind Kejriwal News: ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਕੀਤੀ ਖ਼ਾਰਿਜ; ਵਕੀਲਾਂ ਨਾਲ ਮੁਲਾਕਾਤ ਦੀ ਰੱਖੀ ਸੀ ਮੰਗ