Punjab tableau in Republic Day parade 2023: ਦੇਸ਼ ਵਿੱਚ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ (Republic Day 2023) ਮਨਾਇਆ ਜਾਂਦਾ ਹੈ। ਗਣਤੰਤਰ ਦਿਵਸ ਦੀ ਪਰੇਡ ਦੌਰਾਨ ਦਿੱਲੀ ਵਿੱਚ ਵੱਖ ਵੱਖ ਸੂਬਿਆਂ ਦੀਆਂ ਝਾਕੀਆਂ ਵੇਖਣ ਨੂੰ ਮਿਲਦੀਆਂ ਹਨ ਅਤੇ ਨਾਲ ਹੀ ਪਰੇਡ ਵੀ ਕੀਤੀ ਜਾਂਦੀ ਹੈ।  


COMMERCIAL BREAK
SCROLL TO CONTINUE READING

ਹਾਲਾਂਕਿ ਇਸ ਵਾਰ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਅਜਿਹੇ 'ਚ ਪੰਜਾਬ ਦੇ ਲੋਕਾਂ ਦਾ ਇੱਕ ਸਵਾਲ ਹੈ ਕਿ ਆਖ਼ਰ ਕਿਉਂ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਦੱਸ ਦਈਏ ਕਿ ਇਸ ਦਾ ਸਭ ਤੋਂ ਵੱਡਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਝਾਕੀ ਲਈ ਤਿੰਨ ਵਿਚਾਰ ਪੇਸ਼ ਕੀਤੇ ਗਏ ਸਨ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ।  


ਦੱਸਣਯੋਗ ਹੈ ਕਿ 2017 ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਅਤੇ ਦਿੱਲੀ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਨਿਕਾਂ ਅਤੇ ਕਿਸਾਨਾਂ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰਨ ਲਈ, ਸਿੱਖ ਮਹਿਲਾ ਯੋਧਾ ਮਾਈ ਭਾਗੋ ਦੀਆਂ ਕੁਰਬਾਨੀਆਂ ਅਤੇ ਸਾਰਾਗੜ੍ਹੀ ਦੀ ਲੜਾਈ ਵਰਗੀਆਂ ਝਾਕੀਆਂ ਲਈ ਪ੍ਰਸ੍ਤਾਵ ਪੇਸ਼ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਵਿੱਚੋਂ ਕਿਸੇ ਝਾਕੀ ਨੂੰ ਕੇਂਦਰ ਵੱਲੋਂ ਮਨਜ਼ੂਰੀ ਨਹੀਂ ਮਿਲੀ।


ਇਸ ਦੌਰਾਨ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਮਿਲਣ 'ਤੇ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਵਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।  


ਇਹ ਵੀ ਪੜ੍ਹੋ: Chandigarh news: ਵੱਡੀ ਖ਼ਬਰ! ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਬੰਬ ਹੋਣ ਦੀ ਖ਼ਬਰ


Why is Punjab's tableau not included in Republic Day parade 2023?


ਗਣਤੰਤਰ ਦਿਵਸ 2023 ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਮਿਲਣ 'ਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ "ਇਸ ਵਿੱਚ ਪੰਜਾਬ ਸਰਕਾਰ ਦੀ ਕੋਈ ਕਮੀ ਰਹੀ ਹੋਣੀ ਹੈ ਜਾਂ ਕੋਈ ਕਾਗਜ਼ ਪੱਤਰ ਪੂਰਾ ਨਹੀਂ ਦਿੱਤਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਮਾਨ ਸਰਕਾਰ ਨੇ ਸੀਰੀਅਸ ਨਹੀਂ ਲਿਆ ਹੋਵੇਗਾ, ਜਿਸ ਕਰਕੇ ਮੰਨਜ਼ੂਰੀ ਨਹੀਂ ਮਿਲ ਪਾਈ।


ਗੌਰਤਲਬ ਹੈ ਕਿ ਇਸ ਸਾਲ ਗਣਤੰਤਰ ਦਿਵਸ 2023 ਦੀ ਪਰੇਡ 'ਚ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 17 ਝਾਕੀਆਂ ਅਤੇ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਤੋਂ 6 ਝਾਕੀ੍ਆਂ ਸ਼ਾਮਲ ਹੋਣਗੀਆਂ। ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 17 ਝਾਕੀਆਂ ਵਿੱਚ ਅਸਾਮ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ ਅਤੇ ਕਸ਼ਮੀਰ, ਲੱਦਾਖ, ਦਾਦਰ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਅਤੇ ਮਹਾਰਾਸ਼ਟਰ ਸ਼ਾਮਲ ਹਨ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ ਅਤੇ ਕੇਰਲ ਦੇ ਨਾਮ ਵੀ ਸ਼ਾਮਲ ਹਨ।


ਇਹ ਵੀ ਪੜ੍ਹੋ: ਰਾਮ ਰਹੀਮ ਨੇ ਤਲਵਾਰ ਨਾਲ ਕੱਟਿਆ ਕੇਕ, ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਉਣ ਦਾ ਮਨਾਇਆ ਜਸ਼ਨ