Punjab School Winter Holidays 2023: ਜਾਣੋ ਪੰਜਾਬ `ਚ ਕਿਉਂ ਨਹੀਂ ਵਧਾਈਆਂ ਗਈਆਂ ਸਕੂਲਾਂ ਦੀਆਂ ਛੁੱਟੀਆਂ?
ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਗੜਬੜੀ ਕਰਕੇ 19 ਜਨਵਰੀ ਤੋਂ ਸੀਤ ਲਹਿਰ ਦੀ ਸਥਿਤੀ ਖ਼ਤਮ ਹੋ ਜਾਵੇਗੀ।
Punjab School Winter Holidays 2023 news: ਜਿੱਥੇ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਕੂਲਾਂ ਦੀਆਂ ਛੁੱਟੀਆਂ ਨੂੰ ਇੱਕ ਹਫਤੇ ਤੱਕ ਵਧਾ ਦਿੱਤਾ ਗਿਆ ਹੈ ਉੱਥੇ ਪੰਜਾਬ ਸਰਕਾਰ ਵੱਲੋਂ ਇਸ ਵਾਰ ਛੁੱਟੀਆਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ। ਇਸ ਕਰਕੇ ਪੰਜਾਬ ਦੇ ਸਾਰੇ ਸਕੂਲ ਮਿੱਥੇ ਸਮੇਂ ਨਾਲ ਲੱਗ ਰਹੇ ਹਨ।
ਇਸ ਦੌਰਾਨ ਕਈ ਲੋਕਾਂ ਦੇ ਜ਼ਹਿਨ 'ਚ ਇੱਕ ਸਵਾਲ ਸੀ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਕਿਉਂ ਨਹੀਂ ਵਧਾਈਆਂ ਗਈਆਂ ਜਦਕਿ ਗੁਆਂਢੀ ਸੂਬਿਆਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
Why Punjab School Winter Holidays 2023 not extended? ਪੰਜਾਬ 'ਚ ਕਿਉਂ ਨਹੀਂ ਵਧਾਈਆਂ ਗਈਆਂ ਸਕੂਲਾਂ ਦੀਆਂ ਛੁੱਟੀਆਂ?
ਮਿਲੀ ਜਾਣਕਾਰੀ ਮੁਤਾਬਕ ਮੌਸਮ 'ਚ ਹੋ ਰਹੇ ਬਦਲਾਅ, ਯਾਨੀ ਘੱਟ ਰਹੀ ਠੰਡ, ਅਤੇ ਬੱਚਿਆਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਉਨ੍ਹਾਂ ਦੀ ਪੜ੍ਹਾਈ ਨੂੰ ਦੇਖਦਿਆਂ, ਛੁੱਟੀਆਂ ਨੂੰ ਅੱਗੇ ਨਹੀਂ ਵਧਾਇਆ ਗਿਆ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 21 ਦਸੰਬਰ ਤੋਂ ਲੈ ਕੇ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਦਾ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਚਾਈਨਾ ਡੋਰ ਦੀ ਲਪੇਟ 'ਚ ਆਇਆ 58 ਸਾਲਾ ਵਿਅਕਤੀ; ਗਰਦਨ 'ਤੇ ਲੱਗੇ 16 ਟਾਂਕੇ
ਜ਼ਿਕਰਯੋਗ ਹੈ ਕਿ ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਠੰਡ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਮੌਸਮ ਵੀ ਸਾਫ਼ ਹੁੰਦਾ ਦਿਖਾਈ ਦੇ ਰਿਹਾ ਹੈ। ਜਿੱਥੇ ਪੰਜਾਬ 'ਚ ਸਵੇਰੇ ਧੁੰਦ ਕਰਕੇ ਵਾਹਨ ਚਲਾਉਣਾ ਔਖਾ ਹੋ ਰਿਹਾ ਸੀ ਉੱਥੇ ਹੁਣ ਸਵੇਰੇ ਧੁੰਦ ਵੀ ਘੱਟ ਦੇਖਣ ਨੂੰ ਮਿਲ ਰਹੀ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਗੜਬੜੀ ਕਰਕੇ 19 ਜਨਵਰੀ ਤੋਂ ਸੀਤ ਲਹਿਰ ਦੀ ਸਥਿਤੀ ਖ਼ਤਮ ਹੋ ਜਾਵੇਗੀ। ਇਸ ਦੇ ਨਾਲ ਹੀ ਪਹਾੜਾਂ ਤੋਂ ਆਉਣ ਵਾਲੀਆਂ ਸਰਦ ਉੱਤਰ-ਪੱਛਮੀ ਹਵਾਵਾਂ ਚੱਲਣੀਆਂ ਘੱਟ ਹੋ ਜਾਦੀਆਂ ਹਨ, ਜਿਸ ਕਰਕੇ ਤਾਪਮਾਨ ’ਚ ਵਾਧਾ ਦੇਖਣ ਨੂੰ ਮਿਲਦਾ ਹੈ।
ਇਹ ਵੀ ਪੜ੍ਹੋ: ਰਾਹਤ ਦੀ ਖ਼ਬਰ: 19 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ’ਚ ਘੱਟ ਜਾਵੇਗੀ ਠੰਡ
(For more news apart from 'why Punjab School Winter Holidays 2023 not extended', stay tuned to Zee PHH for more updates)