Lehragaga News: ਸੰਗਰੂਰ ਦੇ ਲਹਿਰਾਗਾਗਾ ਵਿੱਚ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਪੁਲਿਸ ਮੁਤਾਬਕ ਛੇ ਲੋਕਾਂ ਨੇ ਮਿਲ ਕੇ ਇੱਕ ਬਜ਼ੁਰਗ ਦਾ ਕਤਲ ਕੀਤਾ ਜਿਸ ਦੇ ਕਤਲ ਦੇ ਦੋਸ਼ ਵਿੱਚ ਪੁਲਿਸ ਨੇ ਮ੍ਰਿਤਕ ਬਜ਼ੁਰਗ ਭੂਰਾ ਸਿੰਘ ਦੀ ਪਤਨੀ, ਬੇਟਾ, ਨੂੰਹ ਅਤੇ ਧੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦ ਕਿ ਬੇਟੇ ਦੀ ਸੱਸ ਤੇ ਸਹੁਰੇ ਦੀ ਗ੍ਰਿਫਤਾਰੀ ਅਜੇ ਬਾਕੀ ਹੈ।


COMMERCIAL BREAK
SCROLL TO CONTINUE READING

ਲਹਿਰਾ ਗਾਗਾ ਦੇ ਡੀਐਸਪੀ ਦੀਪ ਇੰਦਰ ਸਿੰਘ ਜੇਜੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਹਿਰਾਗਾਗਾ ਦੇ ਨੇੜਲੇ ਪਿੰਡ ਭਟਾਲ ਕਲਾਂ ਦਾ ਭੂਰਾ ਸਿੰਘ ਜੋ ਕਿ ਕਈ ਦਿਨਾਂ ਤੋਂ ਲਾਪਤਾ ਸੀ ਜਿਸ ਦੀ ਜਾਣਕਾਰੀ ਸਿਰਫ ਉਨ੍ਹਾਂ ਦੇ ਪਰਿਵਾਰ ਨੂੰ ਸੀ ਪਰ ਉਸ ਤੋਂ ਬਾਅਦ ਢਹਾਣਾ ਨੇੜਿਓਂ ਨਹਿਰ ਵਿੱਚੋਂ ਇੱਕ ਲਾਸ਼ ਬਰਾਮਦ ਹੋਈ। ਜਿਸ ਦੇ ਹੱਥ ਪੈਰ ਬੰਨ੍ਹੇ ਹੋਏ ਸਨ।


ਉਸਦੀ ਸ਼ਨਾਖਤ ਭੂਰਾ ਸਿੰਘ ਵਾਸੀ ਭਟਾਲ ਕਲਾਂ ਵਜੋਂ ਹੋਈ। ਮਾਮਲੇ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਗਈ ਤਾਂ ਇਹ ਕਤਲ ਛੇ ਲੋਕਾਂ ਨੇ ਮਿਲ ਕੇ ਕੀਤਾ ਸੀ ਜਿਸ ਦੇ ਵਿੱਚ ਮ੍ਰਿਤਕ ਭੂਰਾ ਸਿੰਘ ਦੀ ਪਤਨੀ, ਉਨ੍ਹਾਂ ਦਾ ਬੇਟਾ ਤਰਸੇਮ ਸਿੰਘ, ਬੇਟੇ ਦੀ ਪਤਨੀ, ਮ੍ਰਿਤਕ ਭੂਰਾ ਸਿੰਘ ਦੀ ਧੀ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


ਇਸ ਮਾਮਲੇ ਵਿੱਚ ਮ੍ਰਿਤਕ ਭੂਰਾ ਸਿੰਘ ਦੇ ਬੇਟੇ ਤਰਸੇਮ ਸਿੰਘ ਦੇ ਸੱਸ ਤੇ ਸਹੁਰਾ ਵੀ ਸ਼ਾਮਿਲ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਹੋਣੀ ਬਾਕੀ ਹੈ। ਉਨ੍ਹਾਂ ਨੇ ਕਿਹਾ ਇਸ ਪੂਰੇ ਮਾਮਲੇ ਸਬੰਧੀ ਥਾਣਾ ਲਹਿਰਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਚਾਰ ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ।


ਇਹ ਵੀ ਪੜ੍ਹੋ : Ravneet Bittu News: ਰਵਨੀਤ ਸਿੰਘ ਬਿੱਟੂ ਦੇ ਵਿਵਾਦਿਤ ਬਿਆਨ 'ਤੇ ਕਾਂਗਰਸੀਆਂ ਦਾ ਪਲਟਵਾਰ


ਕਤਲ ਦੇ ਪਿੱਛੇ ਡੀਐਸਪੀ ਨੇ ਆਪਣੀ ਪਰਿਵਾਰ ਇੱਕ ਰੰਜਿਸ਼ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਭੂਰਾ ਸਿੰਘ ਪਹਿਲਾਂ ਘਰੋਂ ਬਾਹਰ ਰਹਿੰਦਾ ਸੀ ਤੇ ਹਾਲ ਹੀ ਦੇ ਵਿੱਚ ਦੁਬਾਰਾ ਘਰ ਰਹਿਣ ਲੱਗ ਗਿਆ ਸੀ ਜਿਸ ਤੋਂ ਬਾਅਦ ਇਹ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।


ਇਹ ਵੀ ਪੜ੍ਹੋ : Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ 'ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨ