Assembly Session: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਕੀਤੀ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਢਾਈ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਫਿਲਹਾਲ ਸਵਾਲ-ਜਵਾਬ ਦਾ ਦੌਰ ਸ਼ੁਰੂ ਹੋ ਗਿਆ ਹੈ। ਹਾਲ ਹੀ 'ਚ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 28 ਅਤੇ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ। ਅੱਜ ਚਾਰ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਸੈਸ਼ਨ ਤੋਂ ਪਹਿਲਾਂ ਹੀ 'ਆਪ' ਸਰਕਾਰ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। 


COMMERCIAL BREAK
SCROLL TO CONTINUE READING

ਜ਼ੀਰੋ ਆਵਰ ਵਿੱਚ ਕਾਂਗਰਸ ਨੇ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹਾਲ ਹੀ ਵਿੱਚ ਧਰਨੇ ਦੌਰਾਨ ਖੁਦਕੁਸ਼ੀ ਕਰ ਚੁੱਕੀ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਪਲੇਨ ਪੇਪਰ ਵਿੱਚ ਨੌਕਰੀ ਦੇਣ ਦਾ ਮੁੱਦਾ ਉਠਾਇਆ। ਸੂਬੇ 'ਚ ਹੋ ਰਹੀ ਮਾਈਨਿੰਗ ਦੇ ਮੁੱਦੇ 'ਤੇ ਵੀ ਤਲਖੀ ਭਰਿਆ ਮਾਹੌਲ ਬਣ ਗਿਆ ਸੀ। ਜਿਸ 'ਤੇ ਹਰਜੋਤ ਸਿੰਘ ਬੈਂਸ ਨੇ ਕਿ ਕਿਹਾ ਕਿ ਉਹ ਮੰਤਰੀ ਵੀ ਰਹਿ ਚੁੱਕੇ ਹਨ ਅਤੇ ਭਗਵੰਤ ਮਾਨ ਦੀ ਸਰਕਾਰ 'ਚ ਰੇਤ ਤੋਂ ਵੱਧ ਮੁਨਾਫਾ ਕਮਾਇਆ ਗਿਆ ਹੈ। ਇਸ ਦੌਰਾਨ ਇੱਕ-ਦੂਜੇ ਉਪਰ ਜ਼ੋਰਦਾਰ ਢੰਗ ਨਾਲ ਦੋਸ਼ ਲਗਾਏ ਗਏ।


ਸਵਾਲ-ਜਵਾਬ ਦਾ ਦੌਰ ਖਤਮ ਹੁੰਦੇ ਹੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਕਿਸਾਨ ਅੰਦੋਲਨ ਦਾ ਮੁੱਦਾ ਉਠਾਇਆ। ਇਸ ਦੌਰਾਨ ਵਿਧਾਨ ਸਭਾ ਦਾ ਲਾਈਵ ਵੀ ਬੰਦ ਹੋ ਗਿਆ। ਧਿਆਨ ਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਬਾਜਵਾ ਨੇ ਸਵਾਲ ਉਠਾਇਆ ਸੀ ਕਿ ਜਦੋਂ ਵੀ ਉਹ ਜਾਂ ਵਿਰੋਧੀ ਧਿਰ ਵਿਧਾਨ ਸਭਾ ਵਿਚ ਬੋਲਦੇ ਹਨ ਤਾਂ ਕੈਮਰੇ ਜਾਂ ਤਾਂ ਬੰਦ ਹੋ ਜਾਂਦੇ ਹਨ ਜਾਂ ਫਿਰ ਬੰਦ ਹੋ ਜਾਂਦੇ ਹਨ।


ਸਵਾਲ-ਜਵਾਬ ਦੌਰ ਦੌਰਾਨ 'ਆਪ' ਵਿਧਾਇਕ ਕੁਲਵੰਤ ਸਿੰਘ ਨੇ ਨਾਜਾਇਜ਼ ਟੈਕਸੀਆਂ ਦਾ ਮੁੱਦਾ ਉਠਾਇਆ। ਜਿਸ 'ਤੇ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ 2023 ਦੀ ਪਾਲਿਸੀ 'ਤੇ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਓਲਾ, ਉਬੇਰ ਅਤੇ ਬਲਾ-ਬਲਾ ਟੈਕਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਜੇਕਰ ਕੋਈ ਟੈਕਸੀ ਪੀਲੀ ਨੰਬਰ ਪਲੇਟ ਤੋਂ ਬਿਨਾਂ ਚੱਲ ਰਹੀ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।


ਸੈਸ਼ਨ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਸਤੂ ਤੇ ਸੇਵਾ ਸੋਧ ਬਿੱਲ 2023 ਪੇਸ਼ ਕੀਤਾ। ਇਸ ਮਗਰੋਂ ਸਰਬਸੰਮਤੀ ਨਾਲ ਬਿੱਲ ਪਾਸ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ : Punjab Weather Update: ਪੰਜਾਬ ਦਾ ਕਈ ਜ਼ਿਲ੍ਹਿਆਂ 'ਚ ਪਈ ਬੂੰਦਾਬਾਂਦੀ; ਮੌਸਮ ਵਿਭਾਗ ਵੱਲੋਂ ਬਾਰਿਸ਼ ਦਾ ਅਲਰਟ