Manjit Singh GK: ਅਕਾਲੀ ਦਲ ਦੇ ਨਾ ਬਚਣ ਨਾਲ ਪੰਜਾਬ ਦਾ ਹੋਵੇਗਾ ਵੱਡਾ ਨੁਕਸਾਨ-ਮਨਜੀਤ ਸਿੰਘ ਜੀਕੇ
Manjit Singh GK: ਅਕਾਲੀ ਦਲ ਵਿੱਚ ਚੱਲ ਰਹੀ ਖਾਨਾਜੰਗੀ ਤੋਂ ਬਾਅਦ ਅੰਮ੍ਰਿਤਸਰ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀਕੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Manjit Singh GK News (ਭਰਤ ਸ਼ਰਮਾ): ਅੰਮ੍ਰਿਤਸਰ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਪੰਥਕ ਮੁੱਦਿਆਂ ਉਤੇ ਗੱਲਬਾਤ ਕੀਤੀ।
ਮਨਜੀਤ ਸਿੰਘ ਜੀਕੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਸ਼੍ਰੀ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ ਇਹ ਸਿੱਖਾਂ ਦਾ ਸਿਧਾਂਤ ਹੈ, ਸਿੱਖਾਂ ਦਾ ਸੰਕਲਪ ਹੈ ਬੜਾ ਉੱਚਾ ਤੇ ਸੁੱਚਾ ਸੰਕਲਪ ਹੈ। ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜਿੰਨਾ ਚਿਰ ਅਸੀਂ ਸਿੱਖ ਸੰਕਲਪ ਨੂੰ ਨਹੀਂ ਸਮਝਦੇ ਸਿੱਖ ਸਿਧਾਤਾਂ ਨੂੰ ਨਹੀਂ ਸਮਝਦੇ ਸਿੰਘ ਪਰੰਪਰਾਵਾਂ ਸਿੱਖ ਮਰਿਆਦਾ ਨੂੰ ਨਹੀਂ ਜਾਣਦੇ ਅਸੀਂ ਸਿੱਖ ਧਰਮ ਨੂੰ ਬਿਲਕੁਲ ਹੀ ਸਮਝ ਸਕਦੇ, ਜਿਸ ਕਰਕੇ ਖ਼ਾਸ ਤੌਰ ਉਤੇ ਨੌਜਵਾਨ ਪੀੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਜ਼ਰੂਰ ਪੜ੍ਹੋ। ਬਹੁਤ ਸਾਰੀਆਂ ਪੁਸਤਕਾਂ ਅਕਾਲ ਤਖ਼ਤ ਸਾਹਿਬ ਉੱਤੇ ਲਿਖੀਆਂ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰੀਏ। ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ ਉਤੇ ਮਜ਼ਬੂਤ ਹੋਵਾਂਗੇ, ਸਮਾਜਿਕ ਅਤੇ ਆਰਥਿਕ ਤੌਰ ਉਤੇ ਮਜ਼ਬੂਤ ਹੋਵਾਂਗੇ। ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਰਪਿਤ ਹੋ ਕੇ ਇਕ ਨਿਸ਼ਾਨ ਥੱਲੇ ਇਕੱਠੇ ਹੋ ਕੇ ਚੱਲਾਂਗੇ ਤਾਂ ਹੀ ਮੰਜ਼ਿਲਾਂ ਤੈਅ ਹੋਣਗੀਆਂ।
ਭਾਈ ਅੰਮ੍ਰਿਤਪਾਲ ਉਤੇ ਐਨਐਸਏ ਲਗਾਏ ਜਾਣ ਉਤੇ ਮਨਜੀਤ ਸਿੰਘ ਜੀਕੇ ਨੇ ਕਿਹਾ ਸਰਕਾਰ ਦਾ ਇਹ ਗਲਤ ਫੈਸਲਾ ਹੈ। ਕੇਂਦਰ ਸਰਕਾਰ ਨੂੰ ਜਨਤਾ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਉਤੇ ਐਨਐਸਏ ਹਟਾਇਆ ਜਾਣਾ ਚਾਹੀਦਾ। ਅਕਾਲੀ ਦਲ ਦੇ ਮੁੱਦੇ ਉਤੇ ਉਨ੍ਹਾਂ ਨੇ ਕਿਹਾ ਕਿ ਬਦਕਿਸਮਤੀ ਨਾਲ ਅਕਾਲੀ ਦਲ ਵਿੱਚ ਜੋ ਇਸ ਵੇਲੇ ਚੱਲ ਰਿਹਾ ਹੈ ਉਹ ਗਲਤ ਹੈ।
ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਆਪਸ ਵਿੱਚ ਮੱਥਾ ਜੋੜਨ ਦੀ ਲੋੜ ਹੈ। ਜੇਕਰ ਅਕਾਲੀ ਦਲ ਨਾ ਬਚਿਆ ਤਾਂ ਇਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋਵੇਗਾ। ਅਕਾਲੀ ਦਲ ਦਾ ਅਸਰ ਪੂਰੇ ਦੇਸ਼ ਵਿੱਚ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਿੱਜੀ ਮੁਫਾਦਾ ਨੂੰ ਛੱਡ ਕੇ ਸਿਰ ਜੋੜ ਕੇ ਅਕਾਲੀ ਦਲ ਨੂੰ ਵੀ ਸੋਚਣਾ ਚਾਹੀਦੀ ਹੈ। ਆਮ ਜਨਤਾ ਦੀਆਂ ਭਾਵਨਾਵਾਂ ਦੇ ਹਿਸਾਬ ਨਾਲ ਫ਼ੈਸਲੇ ਲੈਣੇ ਚਾਹੀਦੇ ਹਨ।