Nangal News (ਬਿਮਲ ਸ਼ਰਮਾ) : ਨੰਗਲ ਸ਼ਹਿਰ ਦੇ ਇੱਕ ਵਪਾਰੀ ਵੱਲੋਂ ਦੋ ਸਾਲ ਪਹਿਲਾਂ ਨਹਿਰ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ। ਮਗਰ ਹੁਣ ਦੋ ਸਾਲ ਬਾਅਦ ਉਸਦੀ ਪਤਨੀ ਦੁਆਰਾ ਉਸੇ ਸਥਾਨ ਉਤੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ।


COMMERCIAL BREAK
SCROLL TO CONTINUE READING

ਉਸਦੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਦਾ ਵਿਆਹ ਕਰੀਬ ਚਾਰ ਮਹੀਨੇ ਪਹਿਲਾਂ ਦੂਸਰੀ ਜਗ੍ਹਾ ਕਰ ਦਿੱਤਾ ਸੀ ਤਾਂ ਜੋ ਆਪਣਾ ਅਗਲਾ ਜੀਵਨ ਖੁਸ਼ੀ ਖੁਸ਼ੀ ਬਤੀਤ ਕਰ ਸਕੇ ਮਗਰ ਮ੍ਰਿਤਕ ਲੜਕੀ ਦੇ ਪਰਿਵਾਰ ਨੇ ਉਸਦੇ ਦੂਸਰਾ ਸਹੁਰਾ ਪਰਿਵਾਰ ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ ਜਿਸ ਕਰਕੇ ਉਸਨੇ ਉਨ੍ਹਾਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।


ਪਰਿਵਾਰ ਵੱਲੋਂ ਸਹੁਰਾ ਪਰਿਵਾਰ ਦੇ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਪੁਲਿਸ ਜਾਂਚ ਵਿੱਚ ਜੁਟ ਗਈ ਹੈ।


ਜਿਸ ਦੇ ਚਲਦਿਆਂ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ ਕਿਉਂਕਿ ਤਜਿੰਦਰ ਸਿੰਘ ਕੋਹਲੀ ਉਰਫ ਸ਼ੇਰੂ ਲੋਕਾਂ ਵਿੱਚ ਆਪਣੇ ਹਸਮੁਖ ਸੁਭਾਅ ਨੂੰ ਲੈ ਕੇ ਕਾਫੀ ਮਿਲਣ ਸਾਰ ਸਨ ਜਿਸ ਦਾ ਅਫਸੋਸ ਪੂਰੇ ਸ਼ਹਿਰ ਨੇ ਜਤਾਇਆ ਸੀ। ਲੜਕੀ ਦੀ ਮਾਤਾ ਦੀ ਮੰਨੀਏ ਤਾਂ ਉਨ੍ਹਾਂ ਨੇ ਕਿਹਾ ਕਿ ਲਗਭਗ ਚਾਰ ਮਹੀਨੇ ਪਹਿਲਾਂ ਪਰਿਵਾਰ ਵੱਲੋਂ ਗੋਬਿੰਦਗੜ੍ਹ ਵਿਖੇ ਇਸਦਾ ਵਿਆਹ ਕੀਤਾ ਗਿਆ ਸੀ ਤਾਂ ਕਿ ਉਹ ਆਪਣਾ ਅਗਲਾ ਜੀਵਨ ਖੁਸ਼ੀ ਨਾਲ ਕੱਟ ਸਕੇ।


ਸਹੁਰੇ ਪਰਿਵਾਰ ਵੱਲੋਂ ਇਸ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਕੁਝ ਦਿਨਾਂ ਤੋਂ ਸਹੁਰਾ ਪਰਿਵਾਰ ਇਸ ਨੂੰ ਇਥੇ ਘਰ ਛੱਡ ਗਿਆ ਸੀ।  ਇਹ ਉਸ ਨੂੰ ਲੈ ਕੇ ਇਹ ਕਾਫੀ ਪਰੇਸ਼ਾਨ ਰਹਿੰਦੀ ਸੀ ਤੇ ਘਰੋਂ ਦਵਾਈ ਦਾ ਬਹਾਨਾ ਲੈ ਕੇ ਉਸ ਨੇ ਨੰਗਲ ਆ ਕੇ ਨਹਿਰ ਦੇ ਉਸੇ ਸਥਾਨ ਤੋਂ ਛਾਲ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਜਿਸ ਜਗ੍ਹਾ ਉਤੇ ਪਹਿਲੇ ਪਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਸੀ।


ਜਿਸ ਨੂੰ ਲੈ ਕੇ ਇੱਕ ਵਾਰ ਫਿਰ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰ ਵੱਲੋਂ ਸਹੁਰੇ ਪਰਿਵਾਰ ਦੇ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਪੁਲਿਸ ਜਾਂਚ ਵਿੱਚ ਜੁਟ ਗਈ ਹੈ।


ਇਹ ਵੀ ਪੜ੍ਹੋ : Punjab Bjp Candidate List 2024: ਬੀਜੇਪੀ ਵੱਲੋਂ ਲੋਕ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਬਠਿੰਡਾ ਤੋਂ ਪਰਮਪਾਲ ਕੌਰ ਨੂੰ ਦਿੱਤੀ ਟਿਕਟ