Kuldeep Singh Dhaliwal: ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਮਹਿਲਾ ਭਾਰਤ ਪਰਤ ਆਈ ਹੈ। ਐਨਆਰਆਈ ਮੰਤਰੀ ਧਾਲੀਵਾਲ ਅੱਜ ਲੜਕੀ ਨੂੰ ਲੈਣ ਖੁਦ ਅੰਮ੍ਰਿਤਸਰ ਏਅਰਪੋਰਟ 'ਤੇ ਪਹੰਚੇ। ਪੰਜਾਬ ਦੀ ਲੜਕੀ 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਇਰਾਕ ਗਈ ਸੀ। ਹਾਸਲ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਇੱਕ ਏਜੰਟ ਨੇ ਉਸ ਨੂੰ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਤੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸੀ।


COMMERCIAL BREAK
SCROLL TO CONTINUE READING

ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰ ਵਿਦੇਸ਼ਾਂ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਪੂਰੀ ਮਦਦ ਕਰੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਠੱਗ ਟਰੈਵਲ ਏਜੰਟਾਂ ਨੂੰ ਚੇਤਾਵਨੀ ਹੈ ਕਿ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ ਠੱਗ ਟਰੈਵਲ ਏਜੰਟ ਨੂੰ ਲੈ ਕੇ ਲਿਸਟ ਤਿਆਰ ਹੋ ਰਹੀ ਹੈ ਤੇ 10 ਜੁਲਾਈ ਨੂੰ ਐਨਆਰਆਈ ਮਹਿਕਮੇ ਦੀ ਮੀਟਿੰਗ ਰੱਖੀ ਹੈ ਤੇ ਠੱਗ ਏਜੰਟਾਂ ਤੇ ਕਾਰਵਾਈ ਕੀਤੀ ਜਾਵੇਗੀ। 


ਹਾਸਲ ਜਾਣਕਾਰੀ ਮੁਤਾਬਕ ਆਪਣੇ ਚੰਗੇ ਭਵਿੱਖ ਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇਰਾਕ ਗਈ ਇੱਕ ਪੰਜਾਬ ਦੀ ਧੀ ਨੂੰ ਗੁਰਦਾਸਪੁਰ ਦੇ ਇੱਕ ਏਜੰਟ ਵੱਲੋ ਧੋਖੇ ਨਾਲ ਫਸਾ ਦਿੱਤਾ ਗਿਆ। ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਅੱਜ ਇਰਾਕ ਵਿੱਚ ਫਸੀ ਮਹਿਲਾ ਅੰਮ੍ਰਿਤਸਰ ਦੇ ਏਅਰਪੋਰਟ 'ਤੇ ਪਹੁੰਚੀ ਜਿੱਥੇ ਖੁਦ ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਲੈਣ ਪਹੰਚੇ ਤੇ ਮਹਿਲਾ ਦਾ ਵਾਪਸ ਆਉਣ 'ਤੇ ਸੁਆਗਤ ਕੀਤਾ। 


ਇਸ ਮੌਕੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਲੜਕੀ ਜੋਤੀ ਠੱਗ ਟਰੈਵਲ ਏਜੰਟ ਦੀ ਧੋਖੇ ਨਾਲ ਇਰਾਕ ਵਿੱਚ ਫਸੀ ਸੀ। ਇਸ ਨੂੰ ਭਾਰਤ ਵਾਪਸ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਹੋਰ ਵੀ ਲੜਕੀਆਂ ਜਿਹੜੀਆਂ ਵਿਦੇਸ਼ ਵਿੱਚ ਫਾਸੀਆ ਹਨ, ਉਹ ਸਾਡੇ ਨਾਲ ਸੰਪਰਕ ਕਰਨ। ਅਸੀਂ ਉਨ੍ਹਾਂ ਨੂੰ ਵਾਪਸ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਜਿਹੜੇ ਠੱਗ ਏਜੰਟ ਨੇ ਇਸ ਲੜਕੀ ਨਾਲ ਧੋਖਾ ਕੀਤਾ ਹੈ, ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ।


ਪੁਲਿਸ ਪ੍ਰਸ਼ਾਸਨ ਨੇ ਟਰੈਵਲ ਏਜੰਟਾਂ ਖ਼ਿਲਾਫ਼ ਕੱਸਿਆ ਸ਼ਿਕੰਜਾ


ਕਾਬਿਲੇਗੌਰ ਹੈ ਕਿ ਪੁਲਿਸ ਪ੍ਰਸ਼ਾਸਨ ਨੇ ਟਰੈਵਲ ਏਜੰਟਾਂ ਵਿਰੁੱਧ ਬੁਰੀ ਤਰ੍ਹਾਂ ਸ਼ਿਕੰਜਾ ਕੱਸਿਆ ਹੋਇਆ ਹੈ। ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਟਰੈਵਲ ਪ੍ਰੋਫ਼ੈਸ਼ਨਲ ਐਕਟ ਤਹਿਤ ਜਾਰੀ ਲਾਇਸੈਂਸਾਂ ’ਚੋਂ ਸ਼ਿਕਾਇਤਾਂ ਮਿਲਣ ਮਗਰੋਂ ਸਾਲ 2020, 22 ਅਤੇ 23 ਦੌਰਾਨ ਕੁਲ 20 ਲਾਇਸੈਂਸ ਰੱਦ ਕੀਤੇ ਹਨ।


ਇਹ ਵੀ ਪੜ੍ਹੋ : Punjab News: ਸੁਖਜਿੰਦਰ ਰੰਧਾਵਾ ਦਾ CM ਭਗਵੰਤ ਮਾਨ ਨੂੰ ਚੈਲੰਜ, 'ਪਹਿਲਾਂ ਰਿਕਵਰੀ ਨੋਟਿਸ ਭੇਜਣ ਮੁੱਖ ਮੰਤਰੀ'


ਗੌਰਤਲਬ ਹੈ ਕਿ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਮੂਹ ਐੱਸਡੀਐੱਮਜ਼ ਨੂੰ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ/ਟਰੈਵਲ ਕੰਸਲਟੈਂਟਾਂ ਦੀ ਤੁਰੰਤ ਜਾਂਚ ਸ਼ੁਰੂ ਕਰਨ ਤੇ ਆਪਣੀ ਚੈਕਿੰਗ ਰਿਪੋਰਟ 10 ਜੁਲਾਈ ਤੱਕ ਜਮ੍ਹਾਂ ਕਰਵਾਉਣ ਲਈ ਕਿਹਾ ਹੈ, ਜਿਸ ਮਗਰੋਂ ਇੱਕ ਸਾਂਝੀ ਰਿਪੋਰਟ ਸੂਬਾ ਸਰਕਾਰ ਕੋਲ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਬੀਤੇ ਦਿਨ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਜਾਅਲੀ ਵੀਜ਼ੇ ਲਗਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਅਤੇ ਪੁਲਿਸ ਅਧਿਕਾਰੀ ਦਾ ਪੁੱਤਰ ਹਰਪ੍ਰੀਤ ਸਿੰਘ ਚੋਪੜਾ ਆਖਰ 4 ਸਾਲ ਬਾਅਦ ਗ੍ਰਿਫਤਾਰ ਕੀਤਾ ਹੈ।


ਇਹ ਵੀ ਪੜ੍ਹੋ : Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ