Charanjit Singh Channi News:  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਘਿਰਦੇ ਹੋਏ ਨਜ਼ਰ ਆ ਰਹੇ ਹਨ। ਪੰਜਾਬ ਦੀ ਮਹਿਲਾ ਕਮਿਸ਼ਨ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਕਥਿਤ ਕੋਝੀ ਹਰਕਤ ਕਰਨ ਦੇ ਮਾਮਲੇ ਵਿੱਚ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ ਕੋਲੋਂ 14 ਮਈ 2024 ਨੂੰ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਮੰਗੀ ਹੈ। 


COMMERCIAL BREAK
SCROLL TO CONTINUE READING

ਮਹਿਲਾ ਕਮਿਸ਼ਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਬੀ ਜਗੀਰ ਕੌਰਅਹਿਮ ਸ਼ਖ਼ਸੀਅਤ ਹਨ ਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹੇ ਹਨ।


ਉਨ੍ਹਾਂ ਨਾਲ ਕੀਤੀ ਗਈ ਅਜਿਹੀ ਹਰਕਤ ਬੇਹੱਦ ਘਨਾਉਣੀ ਹਰਕਤ ਹੈ ਅਤੇ ਇਸ ਉਤੇ ਕਾਰਵਾਈ ਬਣਦੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਬੀਬੀ ਜਗੀਰ ਕੌਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਹਮੋ-ਸਾਹਮਣੇ ਆ ਗਏ ਸਨ।


ਪਹਿਲਾਂ ਉਨ੍ਹਾਂ ਨੇ ਬੀਬੀ ਜਗੀਰ ਕੌਰ ਦੇ ਪੈਰੀ ਹੱਥ ਲਗਾਉਣ ਦੇ ਮਕਸਦ ਨਾਲ ਉਨ੍ਹਾਂ ਅੱਗੇ ਝੁਕੇ ਪਰ ਬਾਅਦ ਵਿੱਚ ਤੁਰਨ ਲੱਗੇ, ਉਹ ਉਨ੍ਹਾਂ ਦੀ ਠੋਡੀ ਹੇਠਾਂ ਹੱਥ ਲਗਾਉਂਦੇ ਹੋਏ ਅੱਗੇ ਚਲੇ ਗਏ। ਇਸ ਉਤੇ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਹੱਥ ਚੁੱਕ ਕੇ ਵਰਜਨ ਦੀ ਵੀ ਕੋਸ਼ਿਸ਼ ਕੀਤੀ। 


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਬਾਅਦ 'ਚ ਚੰਨੀ ਉਥੋਂ ਮੁਸਕਰਾਉਂਦੇ ਹੋਏ ਨਿਕਲ ਗਏ। ਇਹ ਵੀਡੀਓ ਸੋਸ਼ਲ ਮੀਡੀਆ ਉਤੇ ਅੱਗ ਵਾਂਗ ਫੈਲ ਗਈ। ਇਸ ਕਾਰਵਾਈ ਨਾਲ ਚਰਨਜੀਤ ਸਿੰਘ ਚੰਨੀ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਹਾਲਾਂਕਿ ਚੰਨੀ ਇਸ ਤੋਂ ਪਹਿਲਾਂ ਇੱਕ ਵੀਡੀਓ ਸੰਦੇਸ਼ ਵਿੱਚ ਇਸ ਸਬੰਧੀ ਮੁਆਫੀ ਵੀ ਮੰਗ ਚੁੱਕੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਉਨ੍ਹਾਂ ਦੇ ਮਾਂ ਦੇ ਬਰਾਬਰ ਹੈ, ਉਹ ਉਨ੍ਹਾਂ ਬਾਰੇ ਕਦੀ ਵੀ ਗਲਤ ਨਹੀਂ ਸੋਚ ਸਕਦੇ।


ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਵੱਡਾ ਬਿਆਨ


ਚੰਨੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਨਤਕ ਤੌਰ ਉਤੇ ਔਰਤ ਨਾਲ ਅਜਿਹੀ ਹਰਕਤ ਕਰਨਾ ਬਿਲਕੁਲ ਗਲਤ ਹੈ। ਕਮਿਸ਼ਨ ਦਾ ਬੀਬੀ ਜਗੀਰ ਕੌਰ ਨਾਲ ਨਹੀਂ ਕੋਈ ਸੰਪਰਕ ਨਹੀਂ ਹੋਇਆ ਪਰ ਉਨ੍ਹਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।


 


ਇਹ ਵੀ ਪੜ੍ਹੋ : CM Mann Tribute Surjit Patar: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ; ਅੰਤਿਮ ਯਾਤਰਾ ਨੂੰ ਦਿੱਤਾ ਮੋਢਾ