COMMERCIAL BREAK
SCROLL TO CONTINUE READING

Kurali News: ਕੁਰਾਲੀ ਦੇ ਵਿੱਚ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੇ ਹੱਕ ਵਿੱਚ ਚਰਨਜੀਤ ਸਿੰਘ ਚੰਨੀ ਨੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਕਾਂਗਰਸੀ ਆਗੂ ਮੌਜੂਦ ਰਹੇ।


ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਜੈ ਇੰਦਰ ਸਿੰਗਲਾ ਪਹਿਲਾਂ ਵੀ ਐਮਪੀ ਅਤੇ ਕੈਬਨਿਟ ਮਨਿਸਟਰ ਰਹਿ ਚੁੱਕੇ ਹਨ। ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਸਮੱਸਿਆਵਾਂ ਬਾਰੇ ਪਤਾ ਹੈ, ਇਸ ਲਈ ਉਹ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਸਮਰੱਥ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੈਂ ਵੀ ਇਸੇ ਹਲਕੇ ਤੋਂ ਹਾਂ ਜੇਕਰ ਅਸੀਂ ਜਿੱਤ ਜਾਂਦੇ ਹਾਂ ਤਾਂ ਮਿਲ ਕੇ ਹਲਕੇ ਦੀ ਨੁਹਾਰ ਬਦਲਾਂਗੇ।


ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਬੀ ਜਗੀਰ ਕੌਰ ਦੇ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਤੇ ਇੱਕ ਵਾਰ ਮੁੜ ਤੋਂ ਸਪਸ਼ਟੀਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ, ਜਿਹੜੇ ਪਵਿੱਤਰ ਰਿਸ਼ਤਿਆਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ।  ਉਨ੍ਹਾਂ ਲੋਕ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਮਹਿਲਾ ਕਮਿਸ਼ਨ ਨੂੰ ਚਾਹੀਦਾ ਸੀ ਕਿ ਉਨ੍ਹਾਂ ਲੋਕਾਂ ਖਿਲਾਫ ਕਾਰਵਾਈ ਕਰੇ ਜਿਨ੍ਹਾਂ ਲੋਕਾਂ ਨੇ ਇਹ ਸਭ ਤੋਂ ਕੁੱਝ ਕੀਤਾ ਹੈ। ਕਮਿਸ਼ਨ ਨੂੰ ਸੋਚਣਾ ਚਾਹੀਦਾ ਸੀ ਕਿ ਉਹ ਇੱਕ ਮਹਿਲਾ ਦੇ ਮਾਮਲੇ ਵਿੱਚ ਗੱਲ ਕਰ ਰਹੇ ਹਨ। ਉਨ੍ਹਾਂ ਨੂੰ ਅਜਿਹੇ ਅਹੁਦਿਆਂ 'ਤੇ ਬੈਠ ਕੇ ਰਾਜਨੀਤੀ ਨਹੀਂ ਕਰਨੀਂ ਚਾਹੀਦੀ। ਸਗੋਂ ਦੋਸ਼ੀਂਆ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। 


ਪੂਰਾ ਮਾਮਲਾ ਕੀ ਹੈ


ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਬੀ ਜਗੀਰ ਕੌਰ ਦੇ ਠੋਡੀ 'ਤੇ ਹੱਥ ਲਾਉਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਭਖਣ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਬੀਬੀ ਜਗੀਰ ਕੌਰ ਉਨ੍ਹਾਂ ਦੀ ਵੱਡੀ ਭੈਣ ਹੈ ਅਤੇ ਵੱਡੀ ਭੈਣ ਮਾਂ ਬਰਾਬਰ ਹੁੰਦੀ ਹੈ। ਜਿਸ ਤੋ ਬਾਅਦ ਹੁਣ ਬੀਬੀ ਜਗੀਰ ਕੌਰ ਨੇ ਵੀ ਸਾਬਕਾ ਸੀਐਮ ਚੰਨੀ ਦਾ ਮਾਮਲੇ ਵਿੱਚ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਗਲਤ ਵਿਖਾਇਆ ਗਿਆ ਹੈ ਅਤੇ ਅਸਲ ਵਿੱਚ ਇਹ ਸੋਸ਼ਲ ਮੀਡੀਆ 'ਤੇ ਚੱਲ ਰਹੀ ਵੀਡੀਓ ਤੋਂ ਬਹੁਤ ਵੱਖ ਸੀ। ਚੰਨੀ ਨੇ ਸਿਰਫ਼ ਉਨ੍ਹਾਂ ਦਾ ਸਤਿਕਾਰ ਕੀਤਾ ਸੀ।