Gurdaspur Jail News: ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਬੰਦ ਔਰਤਾਂ ਨੇ ਮਨਾਇਆ ਤੀਜ ਦਾ ਤਿਉਹਾਰ
Advertisement
Article Detail0/zeephh/zeephh1810801

Gurdaspur Jail News: ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਬੰਦ ਔਰਤਾਂ ਨੇ ਮਨਾਇਆ ਤੀਜ ਦਾ ਤਿਉਹਾਰ

Gurdaspur Jail News: ਗੁਰਦਾਸਪੁਰ ਜੇਲ੍ਹ ਪ੍ਰਸ਼ਾਸਨ ਦੇ ਯਤਨਾਂ ਨਾਲ ਜੇਲ੍ਹ ਵਿੱਚ ਬੰਦ ਔਰਤਾਂ ਨੇ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਔਰਤਾਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

Gurdaspur Jail News: ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਬੰਦ ਔਰਤਾਂ ਨੇ ਮਨਾਇਆ ਤੀਜ ਦਾ ਤਿਉਹਾਰ

Gurdaspur Jail News:  ਸਾਉਣ ਦੇ ਮਹੀਨੇ ਇਸ ਵਾਰ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਵਿੱਚ ਵੀ ਭਾਰੀ ਰੌਣਕਾਂ ਲੱਗੀਆਂ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਲਈ ਜੇਲ੍ਹ ਦੇ ਔਰਤਾਂ ਦੇ ਬਲਾਕ ਵਿੱਚ ਵਿਸ਼ੇਸ਼ ਤੌਰ ਉਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਹੈ।

ਤੀਆਂ ਦੇ ਇਸ ਤਿਉਹਾਰ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੀਨਾ ਅਗਰਵਾਲ ਨੇ ਵਿਸ਼ੇਸ਼ ਤੌਰ ਉਤੇ ਸ਼ਮੂਲੀਅਤ ਕੀਤੀ ਹੈ। ਤੀਆਂ ਦੇ ਤਿਉਹਾਰ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਮਹਿਲਾਵਾਂ ਨੇ ਗਿੱਧੇ ਤੇ ਲੋਕ ਗੀਤਾਂ ਜ਼ਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ ਕੇ ਇਜ਼ਹਾਰ ਕੀਤਾ।

ਔਰਤਾਂ ਸਮੇਤ ਛੋਟੇ ਬੱਚਿਆਂ ਨੇ ਗਿੱਧੇ ਦੀ ਬਾ-ਕਮਾਲ ਪੇਸ਼ਕਾਰੀ ਕੀਤੀ। ਤੀਆਂ ਦੀਆਂ ਖੁਸ਼ੀਆਂ ਮੌਕੇ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਤੇ ਜੇਲ੍ਹ ਵਿੱਚ ਬੰਦ ਔਰਤਾਂ ਲਈ ਇਹ ਮੌਕਾ ਬਹੁਤ ਉਤਸ਼ਾਹ ਤੇ ਖੁਸ਼ੀ ਭਰਿਆ ਹੋ ਨਿਭੜਿਆ। ਤੀਆਂ ਦੇ ਮੌਕੇ ਔਰਤਾਂ ਨੇ ਸਮਾਜ ਨੂੰ ਵਧੀਆ ਸੁਨੇਹਾ ਦੇਣ ਵਾਲੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ।

ਕੇਂਦਰੀ ਜੇਲ੍ਹ ਵਿੱਚ ਬੰਦ ਮਹਿਲਾਵਾਂ ਤੇ ਜੇਲ੍ਹ ਪ੍ਰਸ਼ਾਸਨ ਨੂੰ ਤੀਆਂ ਦੀ ਮੁਬਾਰਕਬਾਦ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਕਿਹਾ ਕਿ ਤੀਆਂ ਦੇ ਤਿਉਹਾਰ ਦਾ ਇਹ ਉਪਰਾਲਾ ਬਹੁਤ ਸ਼ਾਨਦਾਰ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਤਿਉਹਾਰ ਵਿੱਚ ਹਿੱਸਾ ਲਿਆ ਹੈ ਜਿਸ ਨਾਲ ਉਨ੍ਹਾਂ ਨੂੰ ਮਾਨਸਿਕ ਤੌਰ ਉਤੇ ਖੁਸ਼ੀ ਮਿਲੀ ਹੈ।

ਇਹ ਵੀ ਪੜ੍ਹੋ : Sadiq Firing Case: ਪਿੰਡ 'ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ 'ਚ ਫਾਇਰਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਮੌਤ

ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਸੁਚੱਜੇ ਪ੍ਰਬੰਧਨ ਅਤੇ ਜੇਲ੍ਹ ਵਿੱਚ ਬੰਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਹੀ ਅਜਿਹੇ ਉਪਰਾਲੇ ਸੰਭਵ ਹੋ ਸਕਦੇ ਹਨ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਅਗਰਵਾਲ ਨੇ ਜੇਲ੍ਹ ਵਿੱਚ ਸਿੱਖਿਆ ਹਾਸਲ ਕਰਨ ਰਹੇ ਬੰਦੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਹੈ।

ਇਹ ਵੀ ਪੜ੍ਹੋ : Pathankot Crime News: ਸਕੂਲ ਵੈਨ ਰੋਕ ਕੇ ਹੰਗਾਮਾ ਕਰਨ ਵਾਲੇ ਬਦਮਾਸ਼ਾਂ ਨੂੰ ਲੈ ਕੇ ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ

 ਗੁਰਦਾਸਪੁਰ ਤੋਂ ਭੋਪਾਲ ਸਿੰਘ ਦੀ ਰਿਪੋਰਟ

Trending news