ਚੰਡੀਗੜ: ਅਸੀਂ ਸਾਰੇ ਜਾਣਦੇ ਹਾਂ ਕਿ ਦੁੱਧ ਸਿਹਤ ਲਈ ਕਿੰਨਾ ਫਾਇਦੇਮੰਦ ਹੁੰਦਾ ਹੈ। ਪਰ ਕਈ ਵਾਰ ਸਾਡੇ ਵਿੱਚੋਂ ਜ਼ਿਆਦਾਤਰ ਇਸ ਗੱਲ ਨੂੰ ਲੈ ਕੇ ਉਲਝਣ ਵਿਚ ਰਹਿੰਦੇ ਹਨ ਕਿ ਦੁੱਧ ਗਰਮ ਹੈ ਜਾਂ ਠੰਡਾ। ਅੱਜ ਤੁਹਾਨੂੰ ਦੱਸ ਦਿੰਦੇ ਹਾਂ ਕਿ ਠੰਢਾ ਦੁੱਧ ਪੀਣ ਦੇ ਵੀ ਸਿਹਤ ਨੂੰ ਅਨੇਕਾਂ ਫਾਇਦੇ ਹੋ ਸਕਦੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਠੰਡਾ ਦੁੱਧ ਪੀਣ ਨਾਲ ਭਾਰ ਘਟਾਉਣ ਵਿਚ ਮਦਦ ਮਿਲ ਸਕਦੀ ਹੈ। ਠੰਡਾ ਦੁੱਧ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ ਵਿਚ ਮਦਦ ਕਰਦਾ ਹੈ। ਜਿਸ ਨਾਲ ਅਸੀਂ ਜ਼ਿਆਦਾ ਖਾਣ ਅਤੇ ਭਾਰ ਵਧਣ ਤੋਂ ਬਚ ਸਕਦੇ ਹਾਂ। ਆਓ ਤੁਹਾਨੂੰ ਦੱਸਦੇ ਹਾਂ ਕਿ ਠੰਢਾ ਦੁੱਧ ਪੀਣ ਦੇ ਕੀ ਲਾਭ ਹੋ ਸਕਦੇ ਹਨ।


COMMERCIAL BREAK
SCROLL TO CONTINUE READING

 


* ਠੰਡਾ ਦੁੱਧ ਪੀਣ ਨਾਲ ਭਾਰ ਕੰਟਰੋਲ ਕੀਤਾ ਜਾ ਸਕਦਾ ਹੈ। ਕਿਉਂਕਿ ਠੰਡਾ ਦੁੱਧ ਵਾਰ-ਵਾਰ ਭੁੱਖ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਭਾਰ ਘਟਾਉਣ 'ਚ ਮਦਦ ਕਰਦਾ ਹੈ।


 


* ਠੰਡਾ ਦੁੱਧ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦਾ ਹੈ। ਠੰਡਾ ਦੁੱਧ ਪੀਣ ਨਾਲ ਚਮੜੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਠੰਡਾ ਦੁੱਧ ਇਲੈਕਟੋਲਾਈਟਸ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾ ਸਕਦਾ ਹੈ।


 


* ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਠੰਡੇ ਦੁੱਧ ਦਾ ਸੇਵਨ ਕਰਨਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਠੰਡਾ ਦੁੱਧ ਪੇਟ ਵਿਚ ਗੈਸ ਬਣਨ ਤੋਂ ਰੋਕਦਾ ਹੈ ਅਤੇ ਨਾਲ ਹੀ ਦਰਦ ਤੋਂ ਵੀ ਰਾਹਤ ਦਿੰਦਾ ਹੈ।


 


* ਦੁੱਧ ਵਿੱਚ ਕੈਲੋਰੀ, ਵਿਟਾਮਿਨ, ਖਣਿਜ ਅਤੇ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਨੂੰ ਊਰਜਾ ਦੇਣ ਵਿੱਚ ਮਦਦ ਕਰਦੇ ਹਨ। ਜੇਕਰ ਤੁਸੀਂ ਊਰਜਾ ਦੀ ਕਮੀ ਮਹਿਸੂਸ ਕਰ ਰਹੇ ਹੋ ਤਾਂ ਠੰਡੇ ਦੁੱਧ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।


 


Disclaimer- ਇਹ ਆਰਟੀਕਲ ਆ ਜਾਣਕਾਰੀ ਤੇ ਅਧਾਰਿਤ ਹੈ। ਇਹ ਕਿਸੇ ਵੀ ਤਰ੍ਹਾਂ ਯੋਗ ਡਾਕਟਰੀ ਰਾਏ ਦਾ ਬਦਲ ਨਹੀਂ ਹੈ। Zee Media ਇਸਦੀ ਪੁਸ਼ਟੀ ਨਹੀਂ ਕਰਦਾ।


 


WATCH LIVE TV