ਚੰਡੀਗੜ੍ਹ : ਆਮ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੇ ਜਾਣ ਬਾਰੇ ਹੁਣ ਸਰਕਾਰ ਦਾ ਨਵਾਂ ਫ਼ੈਸਲਾ ਸਾਹਮਣੇ ਆਇਆ ਹੈ। ਪਾਵਰਕੌਮ ਵਲੋਂ ਇਸ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਘਰੇਲੂ ਖ਼ਪਤਕਾਰ ਜਿਨ੍ਹਾਂ ਦੀ 2 ਮਹੀਨਿਆਂ ਦੀ ਬਿਜਲੀ ਦੀ ਖ਼ਪਤ 600 ਯੂਨਿਟ ਜਾ ਇਸ ਤੋਂ ਘੱਟ ਹੋਵੇਗੀ, ਸਿਰਫ਼ ਉਨ੍ਹਾਂ ਲੋਕਾਂ ਦਾ 'ਜ਼ੀਰੋ ਬਿੱਲ' ਆਏਗਾ, ਭਾਵ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਦੇਣਾ ਹੋਵੇਗਾ। ਭਾਵ ਇਨਾਂ ਖਪਤਕਾਰਾਂ ਤੋਂ ਕੋਈ ਊਰਜਾ ਚਾਰਜ, ਫਿਕਸਡ ਚਾਰਜ, ਮੀਟਰ ਦਾ ਕਿਰਾਇਆ ਅਤੇ ਸਰਕਾਰੀ ਲੈਵੀ /ਟੈਕਸ ਨਹੀਂ ਵਸੂਲੇ ਜਾਣਗੇ।


COMMERCIAL BREAK
SCROLL TO CONTINUE READING


ਇਸ ਸਬੰਧੀ ਜਾਣਕਾਰੀ ਦਿੰਦਿਆ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨੋਟੀਫ਼ਿਕੇਸ਼ਨ ’ਚ ਸਾਰੇ ਖ਼ਪਤਕਾਰਾਂ, ਜੋ ਕੇਵਲ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋ ਕਰਨਗੇ, ਉਨ੍ਹਾਂ ਨੂੰ 600 ਯੂਨਿਟ ਬਿਜਲੀ ਦੋ ਮਹੀਨੇ/300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾਵੇਗੀ। 



600 ਯੂਨਿਟ ਖ਼ਪਤ ਕਰਨ ਵਾਲਿਆਂ ਦਾ ਬਿਜਲੀ ਦਾ ਬਿੱਲ ਹੋਵੇਗਾ "ਜ਼ੀਰੋ"
ਨੋਟੀਫਿਕੇਸ਼ਨ ਮੁਤਾਬਕ ਸਾਰੇ ਘਰੇਲੂ ਖਪਤਕਾਰ ਜਿਹੜੇ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ਦੀ ਇੱਕ ਮਹੀਨੇ ਦੀ ਬਿਜਲੀ ਖਪਤ 300 ਯੂਨਿਟ ਤੱਕ ਅਤੇ ਦੋ ਮਹੀਨੇ ਦੀ ਖਪਤ 600 ਯੂਨਿਟ ਤੱਕ ਹੈ, ਉਹਨਾਂ ਖਪਤਕਾਰਾਂ ਲਈ ਭੁਗਤਾਨ ਬਿਲ "ਜ਼ੀਰੋ" ਹੋਵੇਗਾ। 



ਐੱਸ. ਸੀ. ਪਰਿਵਾਰਾਂ ਨੂੰ 600 ਯੂਨਿਟਾਂ ਤੋਂ ਉੱਪਰ ਦੀ ਖ਼ਪਤ ਦਾ ਕਰਨਾ ਹੋਵੇਗਾ ਭੁਗਤਾਨ
ਜੇਕਰ ਦੋ ਮਹੀਨੇ ਦੀ ਬਿਜਲੀ ਖਪਤ 600 ਯੂਨਿਟਾਂ ਤੋਂ ਵੱਧ ਹੈ ਜਾਂ ਮਾਸਿਕ ਖਪਤ 300 ਯੂਨਿਟਾਂ ਤੋਂ ਵੱਧ ਹੈ, ਤਾਂ ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਨਾਨ - ਐਸ.ਸੀ./ਬੀ.ਸੀ. ਗਰੀਬੀ ਰੇਖਾ ਤੋਂ ਹੇਠਲੇ ਵਰਗ  ਅਤੇ ਆਜ਼ਾਦੀ ਘੁਲਾਟੀਆਂ ਸਮੇਤ ਉਹਨਾਂ ਦੇ ਵਾਰਿਸਾਂ (ਪੋਤੇ-ਪੋਤੀਆਂ ਤੱਕ) ਜੋ ਸਵੈ-ਘੋਸ਼ਣਾ ਪੱਤਰ ਅਨੁਸਾਰ ਸਰਤਾਂ ਪੂਰੀਆਂ ਕਰਦੇ ਹਨ, ਨੂੰ ਨਿਸ਼ਚਿਤ ਖਰਚਿਆਂ, ਮੀਟਰ ਕਿਰਾਏ ਅਤੇ ਸਰਕਾਰੀ ਲੇਵੀਜ/ਟੈਕਸ ਦੇ ਨਾਲ 600 ਯੂਨਿਟਾਂ (2 ਮਹੀਨੇ ਲਈ) /300 ਯੂਨਿਟਾਂ ਪ੍ਰਤੀ ਮਹੀਨਾ ਤੋਂ ਕੇਵਲ ਵੱਧ ਦੀ ਖਪਤ ਕੀਤੀਆਂ ਯੂਨਿਟਾਂ ਸਮੇਤ ਊਰਜਾ ਖਰਚੇ ਦਾ ਭੁਗਤਾਨ ਕਰਨਾ ਹੋਵੇਗਾ। ਕਿਉਂਕਿ ਮੁਫਤ ਬਿਜਲੀ ਦੇ 600 ਯੂਨਿਟ ਹਰ ਦੋ ਮਹੀਨੇ/300 ਯੂਨਿਟ ਪ੍ਰਤੀ ਮਹੀਨਾ ਟੈਰਿਫ ਦੇ ਸੁਰੂਆਤੀ ਸਲੈਬਾਂ ਹਨ। ਇਸ ਲਈ, ਦੋ ਮਹੀਨੇ ਲਈ 600 ਯੂਨਿਟ ਤੋਂ ਵੱਧ ਦੀ ਬਿਜਲੀ ਦੀ ਖਪਤ  ਜਾਂ 300 ਯੂਨਿਟ ਮਾਸਿਕ ਤੋਂ ਉੱਪਰਲੀ ਖਪਤ ਲਈ 300 ਯੂਨਿਟਾਂ ਤੋਂ ਵਧ  ਦੇ ਮਾਸਿਕ ਟੈਰਿਫ ਦੀਆਂ ਲਾਗੂ ਸਲੈਬਾਂ ਅਨੁਸਾਰ ਬਿਲ ਆਵੇਗਾ।