Baba Farid University News: ਕੋਟਕਪੂਰਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਕੋਟਕਪੂਰਾ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪੈਰਾ ਮੈਡੀਕਲ ਦੀ ਭਰਤੀ ਲਈ ਲਈ ਜਾ ਰਹੀ ਪ੍ਰੀਖਿਆ 'ਚ ਇੱਕ ਲੜਕੇ ਨੇ ਲੜਕੀਆਂ ਦੇ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਨਕਲੀ ਵਾਲਾਂ ਤੋਂ ਲੈ ਕੇ ਸੂਟ-ਸਲਵਾਰ ਅਤੇ ਬਿੰਦੀ-ਲਿਪਸਟਿਕ ਤੱਕ ਸਭ ਕੁਝ ਪਾਇਆ ਹੋਇਆ ਸੀ।


COMMERCIAL BREAK
SCROLL TO CONTINUE READING

ਕੋਟਕਪੂਰਾ ਦੇ ਡੀਏਵੀ ਪਬਲਿਕ ਸਕੂਲ ਵਿੱਚ ਬਣੇ ਪ੍ਰੀਖਿਆ ਕੇਂਦਰ ਵਿੱਚ ਜਦੋਂ ਅਧਿਆਪਕਾ ਨੇ ਉਸ ਤੋਂ ਸ਼ੱਕ ਦੇ ਆਧਾਰ ਉਤੇ ਪੁੱਛਗਿੱਛ ਕੀਤੀ ਤਾਂ ਇਹ ਖੁਲਾਸਾ ਹੋਇਆ। ਨੌਜਵਾਨ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਉਹ ਫਾਜ਼ਿਲਕਾ ਦੇ ਪਿੰਡ ਢਾਣੀ ਦੀ ਪਰਮਜੀਤ ਕੌਰ ਦੀ ਥਾਂ ਉਤੇ ਪ੍ਰੀਖਿਆ ਦੇਣ ਆਇਆ ਸੀ। ਪੁੱਛਗਿੱਛ ਤੋਂ ਬਾਅਦ ਅਧਿਆਪਕਾਂ ਨੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। 


ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪੰਜਾਬ ਹੈਲਥ ਐਂਡ ਫੈਮਿਲੀ ਵਿਭਾਗ ਅਧੀਨ ਵੱਖ-ਵੱਖ ਪੈਰਾਮੈਡੀਕਲ ਅਸਾਮੀਆਂ ਲਈ ਪ੍ਰੀਖਿਆ ਚੱਲ ਰਹੀ ਸੀ। ਜਿਸ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਐਮਪੀਐਚਡਬਲਯੂ) ਦੀਆਂ 806 ਅਸਾਮੀਆਂ ਤੇ ਅੱਖਾਂ ਦੇ ਡਾਕਟਰ ਦੀਆਂ 83 ਅਸਾਮੀਆਂ ਲਈ ਭਰਤੀ ਕੀਤੀ ਗਈ ਸੀ।


ਐਤਵਾਰ ਨੂੰ ਹੋਈ ਪ੍ਰੀਖਿਆ ਲਈ ਯੂਨੀਵਰਸਿਟੀ ਨੇ ਫਰੀਦਕੋਟ, ਫ਼ਿਰੋਜ਼ਪੁਰ ਅਤੇ ਕੋਟਕਪੂਰਾ ਵਿੱਚ 26 ਪ੍ਰੀਖਿਆ ਕੇਂਦਰ ਬਣਾਏ ਸਨ। ਜਿਸ ਵਿੱਚ 7500 ਉਮੀਦਵਾਰਾਂ ਨੇ ਇਮਤਿਹਾਨ ਦਿੱਤਾ। ਜਾਅਲੀ ਆਧਾਰ-ਵੋਟਰ ਕਾਰਡ ਲੈ ਕੇ ਪਹੁੰਚੇ ਨੌਜਵਾਨ। ਡੀਏਵੀ ਪਬਲਿਕ ਸਕੂਲ ਵਿੱਚ ਵੀ ਪ੍ਰੀਖਿਆ ਚੱਲ ਰਹੀ ਸੀ।


 ਅੰਗਰੇਜ਼ ਸਿੰਘ ਲੜਕੀ ਪਰਮਜੀਤ ਦੀ ਥਾਂ ਪੇਪਰ ਦੇਣ ਆਇਆ ਸੀ। ਉਸ ਨੇ ਸੂਟ ਸਲਵਾਰ ਪਾਈ ਹੋਈ ਸੀ। ਬਿੰਦੀ ਲਿਪਸਟਿਕ ਵੀ ਆਪਣੇ ਆਪ ਨੂੰ ਇੱਕ ਕੁੜੀ ਦੇ ਰੂਪ ਵਿੱਚ ਦਰਸਾਉਣ ਲਈ ਲਗਾਈ ਗਈ ਸੀ। ਇਮਤਿਹਾਨ ਸ਼ੁਰੂ ਹੁੰਦੇ ਹੀ ਪ੍ਰੀਖਿਆ ਕੇਂਦਰ ਉਤੇ ਤਾਇਨਾਤ ਅਧਿਆਪਕ ਨੂੰ ਉਸ ਉਤੇ ਸ਼ੱਕ ਹੋ ਗਿਆ, ਜਦੋਂ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਲੜਕਾ ਹੈ ਨਾ ਕਿ ਲੜਕੀ।


ਜਦੋਂ ਅਧਿਆਪਕਾਂ ਨੇ ਉਸ ਦਾ ਆਧਾਰ ਅਤੇ ਵੋਟਰ ਕਾਰਡ ਚੈੱਕ ਕੀਤਾ ਤਾਂ ਉਹ ਵੀ ਜਾਅਲੀ ਪਾਇਆ ਗਿਆ। ਉਸ ਉਤੇ ਪਰਮਜੀਤ ਕੌਰ ਦਾ ਨਾਂ ਸੀ ਤੇ ਫੋਟੋ ਵੀ ਵੱਖਰੀ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਅੰਗਰੇਜ਼ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਈ।


ਇਸ ਮਾਮਲੇ ਵਿਚ ਥਾਣਾ ਸਿਟੀ ਦੇ ਐਸਐਚਓ ਮਨੋਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਉਕਤ ਨੌਜਵਾਨ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਹੈ ਅਤੇ ਉਸਨੂੰ ਨਿਜੀ ਮੁਚਲਕੇ ਦੀ ਜ਼ਮਾਨਤ ਉਤੇ ਛੱਡ ਦਿੱਤਾ ਹੈ।


ਇਹ ਵੀ ਪੜ੍ਹੋ : Nangal News: ਲੁੱਟਖੋਹਾਂ ਤੋਂ ਹੋ ਜਾਓ ਸਾਵਧਾਨ! ਲੁੱਟਣ ਦੀ ਨੀਅਤ ਨਾਲ ਨੌਜਵਾਨਾਂ ਨੇ ਇੱਕ ਪ੍ਰਵਾਸੀ 'ਤੇ ਕੀਤਾ ਹਮਲਾ