Ludhiana News:  ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਬੱਸ ਸਟੈਂਡ ਨੇੜੇ ਇੱਕ ਹੋਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸਵੇਰੇ ਜਦੋਂ ਸਟਾਫ਼ ਨੇ ਦਰਵਾਜ਼ਾ ਖੋਲ੍ਹਣ ਲਈ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ਉਤੇ ਪੁਲਿਸ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਦਰਵਾਜ਼ੇ ਦਾ ਤਾਲਾ ਤੋੜ ਕੇ ਪੱਖੇ ਨਾਲ ਲਟਕਦੀ ਲਾਸ਼ ਨੂੰ ਹੇਠਾਂ ਉਤਾਰਿਆ।


COMMERCIAL BREAK
SCROLL TO CONTINUE READING

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਪੁਲਿਸ ਚੌਂਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਮੈਪਲ ਵਿੱਚ ਇੱਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮ੍ਰਿਤਕ ਪਿੰਡ ਗੋਇੰਦਵਾਲ ਦਾ ਰਹਿਣ ਵਾਲਾ ਸੀ। ਉਹ ਮਿਸਤਰੀ ਦਾ ਕੰਮ ਕਰਦਾ ਸੀ।


ਇਹ ਵੀ ਪੜ੍ਹੋ : Punjab Breaking News Live Updates: ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, ਜਿੰਨੀ ਲੜਾਈ ਲੜਨੀ ਸੀ ਮੈਂ ਲੜ ਚੁੱਕਾ, ਹੁਣ ਸਿਰਫ ਦੇਸ਼ ਲਈ ਕੰਮ ਕਰਨਾ', PM ਮੋਦੀ ਦੀ ਅਪੀਲ


ਅੰਮ੍ਰਿਤਪਾਲ ਨੇ ਕੱਲ੍ਹ ਹੋਟਲ ਕਿਰਾਏ ਉਤੇ ਲਿਆ ਸੀ। ਸਵੇਰੇ ਜਦੋਂ ਸਟਾਫ਼ ਮੈਂਬਰ ਕਮਰੇ ਦੀ ਜਾਂਚ ਕਰਨ ਗਏ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਤਾਲਾ ਲੱਗਿਆ ਹੋਇਆ ਸੀ। ਉਸ ਨੇ ਹੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਅੰਮ੍ਰਿਤਪਾਲ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਉਸ ਦੇ ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਇਸ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ।


ਕਾਬਿਲੇਗੌਰ ਹੈ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੁੜਕੀ ਦੇ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਥਾਣਾ ਮੂਲੇਪੁਰ ਦੇ ਐਸਐਚਓ ਰਾਜਵੰਤ ਸਿੰਘ ਨੇ ਦੱਸਿਆ ਕਿ ਮਹਿੰਦਰ ਸਿੰਘ ਵਾਸੀ ਪਿੰਡ ਰੁੜਕੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਵੱਡਾ ਲੜਕਾ ਅਮਨਪ੍ਰੀਤ ਸਿੰਘ ਘਰ ਤੋਂ ਬਿਨਾਂ ਦੱਸੇ ਚਲਾ ਗਿਆ ਹੈ। ਜਿਸਦੀ ਲਾਸ਼ ਭਾਖੜਾ ਨਹਿਰ ਨੇੜੇ ਪਿੰਡ ਪਸਿਆਣਾ ਜ਼ਿਲ੍ਹਾ ਪਟਿਆਲਾ ਕੋਲੋਂ ਮਿਲੀ ਹੈ। ਉਨ੍ਹਾਂ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਉਮਰ 20 ਸਾਲ ਇਕ ਪ੍ਰਾਈਵੇਟ ਤੌਰ ਉਤੇ ਨੌਕਰੀ ਕਰਦਾ ਹੈ। ਬੀਤੇ ਦਿਨ ਅਮਨਪ੍ਰੀਤ ਸਿੰਘ ਆਪਣੀ ਸਕੂਟਰੀ ਉਤੇ ਸਵਾਰ ਹੋ ਕੇ ਬਿਨਾਂ ਕਿਸੇ ਨੂੰ ਕੁਝ ਦੱਸੇ ਘਰ ਤੋਂ ਚਲਾ ਗਿਆ ਸੀ। ਅਮਨਪ੍ਰੀਤ ਸਿੰਘ ਦੀ ਲਾਸ਼ ਭਾਖੜਾ ਨਹਿਰ ਨੇੜੇ ਪਿੰਡ ਪਸਿਆਣਾ ਜ਼ਿਲ੍ਹਾ ਪਟਿਆਲਾ ਕੋਲੋਂ ਬਰਾਮਦ ਹੋਈ ਹੈ।


ਇਹ ਵੀ ਪੜ੍ਹੋ : Gurdaspur News: ਕਨੇਡਾ 'ਚ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਕੋਮਲ ਦੀ ਮੌਤ