Punjabi Youth Death in Canada: ਪੰਜਾਬ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ 'ਚ ਮੌਤ
Advertisement
Article Detail0/zeephh/zeephh1924976

Punjabi Youth Death in Canada: ਪੰਜਾਬ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ 'ਚ ਮੌਤ

  Punjabi Youth Death in Canada: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੀ ਸਬਡਿਵੀਜ਼ਨ ਪਾਤੜਾਂ ਦੇ ਪਿੰਡ ਸੇਲਵਾਰਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।

ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਤਰਵਿੰਦਰ ਸਿੰਘ ਕਰੀਬ 13 ਮਹੀਨੇ ਪਹਿਲਾ ਕੈਨੇਡਾ ਗਿਆ ਸੀ ਅਤੇ ਵਰਕ ਪਰਮਿਟ ਉਤੇ ਕੰਮ ਕਰਦਾ ਸੀ। ਸ਼ੁੱਕਰਵਾਰ ਨੂੰ ਜਦ ਉਹ ਆਪਣੇ ਕੰਮ ਤੋਂ ਵਾਪਸ ਪਰਤ ਰਿਹਾ ਸੀ ਤਾਂ ਰੈੱਡ ਲਾਈਟ ਉਪਰ ਖੜ੍ਹੀ ਉਸ ਦੀ ਗੱਡੀ ਦੇ ਪਿੱਛੇ ਇੱਕ ਟਰੱਕ ਖੜ੍ਹਾ ਸੀ ਅਤੇ ਉਸ ਦੇ ਪਿੱਛੇ ਤੋਂ ਆਏ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿਛੇ ਵਾਲੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸਨੇ ਨਾਲ ਉਸ ਦੀ ਪਿਛੇ ਖੜ੍ਹਾ ਟਰੱਕ ਗੱਡੀ ਉਪਰ ਚੜ੍ਹ ਗਿਆ ਅਤੇ ਉਸ ਦੇ ਨੌਜਵਾਨ ਬੇਟੇ ਦੀ ਘਟਨਾ ਸਥਾਨ ਉਪਰ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : Punjab News: ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਵੱਡੇ ਸਿਆਸੀ ਲੋਕਾਂ ਦੀਆਂ ਬੱਸਾਂ ਦੇ ਪਰਮਿਟ ਕੀਤੇ ਰੱਦ

ਨੌਜਵਾਨ ਦਾ ਵਿਆਹ ਕਰੀਬ 2 ਸਾਲ ਪਹਿਲਾਂ ਹੋਇਆ ਸੀ। ਉਹ ਆਪਣੀ ਨਾਲ ਕੈਨੇਡਾ ਵਿੱਚ ਓਪਨ ਵਰਕ ਪਰਮਿਟ ਉਤੇ ਗਿਆ ਸੀ। ਪਿੰਡ ਦੇ ਸਰਪੰਚ ਸੁਭਾਹ ਸਿੰਘ ਅਤੇ ਬਿੱਕਰ ਸਿੰਘ ਨੇ ਮ੍ਰਿਤਕ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ।

ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਪਟਿਆਲਾ ਦੇ ਖ਼ਾਲਸਾ ਮੁਹੱਲਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਖ਼ਾਲਸਾ ਮੁਹੱਲੇ ਦੇ ਰਹਿਣ ਵਾਲੇ ਜਸ਼ਨਦੀਪ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। 

ਗੌਰਤਲਬ ਹੈ ਕਿ ਪਿਛਲੇ ਮਹੀਨੇ ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਸਾਗਰਾ ਦੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਉਸ ਸਮੇਂ ਟੁੱਟ ਗਿਆ ਜਦੋਂ ਜਨਮ ਦਿਨ ਵਾਲੇ ਦਿਨ 24 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ।‌‌ ਸੜਕ ਹਾਦਸਾ ਇੰਨਾ ਭਿਆਨਕ ਦੱਸਿਆ ਜਾ ਰਿਹਾ ਸੀ ਕਿ ਟਰਾਲੇ ਵਿੱਚ ਸਵਾਰ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਸੜ ਕੇ ਸੁਆਹ ਹੋ ਗਈਆਂ ਸਨ।

ਇਹ ਵੀ ਪੜ੍ਹੋ : Gaganyaan Mission: ISRO ਦੇ ਮਿਸ਼ਨ ਗਗਨਯਾਨ ਦੀ ਹੋਈ ਟੈਸਟ ਲਾਂਚਿੰਗ ! 17 ਕਿਲੋਮੀਟਰ ਦੀ ਉਚਾਈ ਤੱਕ ਜਾਵੇਗਾ

Trending news