Sultanpur Lodhi News: ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਦੁਬਈ ਵਿੱਚ ਕੈਂਸਰ ਦੀ ਬਿਮਾਰੀ ਨਾਲ ਹੋਈ ਮੌਤ
Sultanpur Lodhi News: ਸੁਲਤਾਨਪੁਰ ਲੋਧੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੋਂ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦੁਬਈ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
Sultanpur Lodhi News (ਚੰਦਰ ਮੜੀਆ): ਸੁਲਤਾਨਪੁਰ ਲੋਧੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੋਂ ਦੇ ਰਹਿਣ ਵਾਲੇ ਇੱਕ ਨੌਜਵਾਨ ਨਵਜੋਤ ਸਿੰਘ ਦੀ ਦੁਬਈ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਪੰਜ ਸਾਲ ਪਹਿਲਾਂ ਦੁਬਈ ਵਿੱਚ ਰੋਜ਼ੀ-ਰੋਟੀ ਕਮਾਉਣ ਲਈ ਗਏ ਨਵਜੋਤ ਸਿੰਘ ਨੂੰ ਨਾਮੁਰਾਦ ਬਿਮਾਰੀ ਕਾਰਨ ਸਰੀਰਕ ਤੌਰ ਉਤੇ ਲੰਮੇ ਸਮੇਂ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਸ ਕਾਰਨ ਬੀਤੇ ਦਿਨੀਂ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਸਦੀ ਮੌਤ ਹੋ ਗਈ। ਉਸ ਦੀ ਪਤਨੀ ਅਤੇ ਦੋ ਬੱਚਿਆਂ ਸਮੇਤ ਅਤੇ ਹੋਰ ਰਿਸ਼ਤੇਦਾਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸਦੇ ਪਤੀ ਪੰਜ ਸਾਲ ਪਹਿਲਾਂ ਦੁਬਈ ਵਿੱਚ ਗਏ ਸੀ ਅਤੇ ਉੱਥੇ ਹੀ ਕੈਂਸਰ ਦੀ ਬਿਮਾਰੀ ਦੇ ਨਾਲ ਪੀੜਤ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਗੱਲਬਾਤ ਹੁੰਦੀ ਰਹਿੰਦੀ ਸੀ ਪਰ ਅਚਾਨਕ ਜਦੋਂ ਉਨ੍ਹਾਂ ਦੇ ਕੁਝ ਦੋਸਤਾਂ ਦਾ ਫੋਨ ਆਇਆ ਕਿ ਉਨ੍ਹਾਂ ਬਿਮਾਰੀ ਕਾਰਨ ਮੌਤ ਹੋ ਗਈ ਹੈ ਤਾਂ ਉਹ ਪੂਰੀ ਤਰ੍ਹਾਂ ਦੇ ਨਾਲ ਸਦਮੇ ਵਿੱਚ ਆ ਗਏ।
ਉਨ੍ਹਾਂ ਉੱਪਰ ਦੁੱਖਾਂ ਦਾ ਕਹਿਰ ਟੁੱਟ ਗਿਆ ਹੈ। ਪਰਿਵਾਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਜਿਸ ਕੰਪਨੀ ਵਿੱਚ ਨਵਜੋਤ ਸਿੰਘ ਪਹਿਲਾਂ ਕੰਮ ਕਰਦੇ ਸੀ ਉਸ ਕੰਪਨੀ ਵਿੱਚ ਤਨਖਾਹ ਨਾ ਮਿਲਣ ਕਾਰਨ ਉਹ ਬਾਹਰ ਕੰਮ ਕਰਨ ਲੱਗ ਗਏ ਜਿਸ ਕਾਰਨ ਉਨ੍ਹਾਂ ਦੀ ਵੀਜ਼ੇ ਦੀ ਮਿਆਦ ਵੀ ਮੁੱਕ ਗਈ ਤੇ ਉਨ੍ਹਾਂ ਨੂੰ ਨਾਜਾਇਜ਼ ਤੌਰ ਉਤੇ ਉਥੇ ਰਹਿ ਕੇ ਕੰਮ ਕਰਨਾ ਪੈ ਰਿਹਾ ਸੀ ਤੇ ਘਰ ਦਾ ਗੁਜ਼ਾਰਾ ਚਲਾਉਣਾ ਪੈ ਰਿਹਾ ਸੀ ਪਰ ਇਸ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਣ ਕਾਰਨ ਜਦੋਂ ਉਨ੍ਹਾਂ ਦੀ ਮੌਤ ਦੀ ਖਬਰ ਉਨ੍ਹਾਂ ਤੱਕ ਪਹੁੰਚਦੀ ਹੈ ਤਾਂ ਉਨ੍ਹਾਂ ਦੀ ਦੁਨੀਆ ਹੀ ਖ਼ਤਮ ਹੋ ਗਈ ਹੈ।
ਇਹ ਵੀ ਪੜ੍ਹੋ : Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਪਰਿਵਾਰ ਨੇ ਸਰਕਾਰ ਤੇ ਰਾਜਸਭਾ ਮੈਂਬਰ ਸੰਤ ਸੀਚੇਵਾਲ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ ਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਵਤਨ ਵਾਪਸ ਲਿਆਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Shambhu border: ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਮਾਮਲੇ 'ਚ ਅੱਜ ਚੰਡੀਗੜ੍ਹ ਵਿਖੇ ਹਾਈ ਪਾਵਰ ਕਮੇਟੀ ਦੀ ਮੀਟਿੰਗ