Chandigarh murder news: ਪੰਜਾਬ ਹੀ ਨਹੀਂ ਦੇਸ਼ ਵਿਚ ਕਤਲ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।  ਅੱਜ ਤਾਜਾ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ।  ਦੱਸ ਦੇਈਏ ਕਿ ਚੰਡੀਗੜ੍ਹ ਦੀ ਮੌਲੀ ਜਾਗਰਣ ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਬੀਤੀ ਰਾਤ ਵਾਪਰੀ ਹੈ। ਜਾਣਕਾਰੀ ਅਨੁਸਾਰ ਇਸ ਇਲਾਕੇ ਦੇ ਕੁਝ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦਾ ਕਤਲ ਕਰ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ। ਨੌਜਵਾਨ ਦਾ ਭਰਾ ਘਟਨਾ ਦੌਰਾਨ ਉਸ ਦੇ ਨਾਲ ਹੀ ਸੀ।


COMMERCIAL BREAK
SCROLL TO CONTINUE READING

ਪੁਲਿਸ ਮੁਤਾਬਿਕ ਮ੍ਰਿਤਕ ਦੀ ਉਮਰ ਕਰੀਬ 20 ਸਾਲ ਦੱਸੀ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਕਲੋਨੀ ਵਿੱਚ ਰਹਿ ਰਿਹਾ ਸੀ। ਉਸਦਾ ਇੱਕ ਭਰਾ ਵੀ ਹੈ। ਪਤਾ ਲੱਗਾ ਹੈ ਕਿ ਉਹ ਭੇਲਪੁਰੀ (Chandigarh murder news) ਵਿੱਚ ਰੇਹੜੀ-ਫੜ੍ਹੀ ਚਲਾ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਥਾਣਾ ਮੌਲੀ ਜਾਗਰਣ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਨੇ ਕਿਹਾ ਹੈ ਕਿ ਮੌਲੀਜਾਗਰਣ ਵਿੱਚ (Chandigarh Crime news) ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। ਮੌਕੇ ’ਤੇ ਪੁੱਜੇ ਉਨ੍ਹਾਂ ਕਿਹਾ ਕਿ ਪੁਲਿਸ ਦੀ ਢਿੱਲਮੱਠ ਕਾਰਨ ਇਲਾਕੇ ’ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ। ਇੱਥੇ ਕਾਨੂੰਨ ਵਿਵਸਥਾ ਵੀ ਵਿਗੜ ਰਹੀ ਹੈ। ਪੁਲਿਸ 'ਤੇ ਅਪਰਾਧੀਆਂ ਨੂੰ ਬਚਾਉਣ ਦੇ ਦੋਸ਼ ਵੀ ਲੱਗੇ ਹਨ।


ਇਹ ਵੀ ਪੜ੍ਹੋ: ਕੀ ਸੱਚ 'ਚ ਬਿੱਲੀ ਰੱਖਣ ਨਾਲ ਘਟਦਾ ਹੈ ਹਾਰਟ ਅਟੈਕ ਦਾ ਖਤਰਾ! ਜਾਣੋ ਕੁਝ ਦਿਲਚਸਪ ਗੱਲਾਂ

ਮਿਲੀ ਜਾਣਕਾਰੀ ਮੁਤਾਬਿਕ ਕਿਹਾ ਜਾ (Chandigarh murder news) ਰਿਹਾ ਹੈ ਕਿ ਉਸ ਨੌਜਵਾਨ ਨੇ ਨਸ਼ੇੜੀਆਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਦੇ ਸਰੀਰ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਉਸ ਦੇ ਪੇਟ ਵਿਚ ਉਸ ਦੀ ਅੰਤੜੀ ਬਾਹਰ ਆ ਗਈ ਜਿਸ ਕਾਰਨ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਪੂਰੀ ਵਾਰਦਾਤ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।