Fatehgarh Sahib News: ਪਿੰਡ ਰੁੜਕੀ ਦੇ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ।
Trending Photos
Fatehgarh Sahib News (ਜਗਮੀਤ ਸਿੰਘ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੁੜਕੀ ਦੇ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਥਾਣਾ ਮੂਲੇਪੁਰ ਦੇ ਐਸਐਚਓ ਰਾਜਵੰਤ ਸਿੰਘ ਨੇ ਦੱਸਿਆ ਕਿ ਮਹਿੰਦਰ ਸਿੰਘ ਵਾਸੀ ਪਿੰਡ ਰੁੜਕੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਵੱਡਾ ਲੜਕਾ ਅਮਨਪ੍ਰੀਤ ਸਿੰਘ ਘਰ ਤੋਂ ਬਿਨਾਂ ਦੱਸੇ ਚਲਾ ਗਿਆ ਹੈ।
ਜਿਸਦੀ ਲਾਸ਼ ਭਾਖੜਾ ਨਹਿਰ ਨੇੜੇ ਪਿੰਡ ਪਸਿਆਣਾ ਜ਼ਿਲ੍ਹਾ ਪਟਿਆਲਾ ਕੋਲੋਂ ਮਿਲੀ ਹੈ। ਉਨ੍ਹਾਂ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਉਮਰ 20 ਸਾਲ ਇਕ ਪ੍ਰਾਈਵੇਟ ਤੌਰ ਉਤੇ ਨੌਕਰੀ ਕਰਦਾ ਹੈ। ਬੀਤੇ ਦਿਨ ਅਮਨਪ੍ਰੀਤ ਸਿੰਘ ਆਪਣੀ ਸਕੂਟਰੀ ਉਤੇ ਸਵਾਰ ਹੋ ਕੇ ਬਿਨਾਂ ਕਿਸੇ ਨੂੰ ਕੁਝ ਦੱਸੇ ਘਰ ਤੋਂ ਚਲਾ ਗਿਆ ਸੀ।
ਸਕੂਟਰ ਪਿੰਡ ਚਨਾਰਥਲ ਵਿੱਚ ਭਾਖੜਾ ਨਹਿਰ ਦੇ ਪੁਲ ਨੇੜੇ ਬਰਾਮਦ ਹੋਇਆ। ਪਰ ਅਮਨਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲਿਆ। 19 ਜੁਲਾਈ ਤੋਂ ਪੁਲਿਸ ਅਤੇ ਪਰਿਵਾਰ ਗੋਤਾਖੋਰਾਂ ਦੀ ਮਦਦ ਨਾਲ ਭਾਲ ਕਰ ਰਹੇ ਸਨ। ਅਮਨਪ੍ਰੀਤ ਦੀ ਲਾਸ਼ ਪਟਿਆਲਾ 'ਚ ਬਰਾਮਦ ਹੋਈ ਹੈ। ਅਮਨਪ੍ਰੀਤ ਦੀ ਮੌਤ ਕਿਵੇਂ ਹੋਈ? ਕੀ ਉਸਨੇ ਖੁਦ ਨਹਿਰ ਵਿੱਚ ਛਾਲ ਮਾਰੀ ਸੀ ਜਾਂ ਉਸਨੂੰ ਸੁੱਟ ਦਿੱਤਾ ਗਿਆ ਸੀ? ਇਸ ਗੱਲ ਦਾ ਖੁਲਾਸਾ ਪੁਲਸ ਜਾਂਚ 'ਚ ਹੀ ਹੋ ਸਕਦਾ ਹੈ।
ਥਾਣਾ ਮੂਲੇਪੁਰ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਸ਼ੁਰੂਆਤੀ ਜਾਂਚ 'ਚ ਇਹ ਖੁਦਕੁਸ਼ੀ ਦਾ ਮਾਮਲਾ ਜਾਪ ਰਿਹਾ ਹੈ ਪਰ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਤੱਥਾਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਅਮਨਪ੍ਰੀਤ ਸਿੰਘ ਦੀ ਲਾਸ਼ ਭਾਖੜਾ ਨਹਿਰ ਨੇੜੇ ਪਿੰਡ ਪਸਿਆਣਾ ਜ਼ਿਲ੍ਹਾ ਪਟਿਆਲਾ ਕੋਲੋਂ ਬਰਾਮਦ ਹੋਈ ਹੈ। ਜਿਸ ਉਤੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਨਪ੍ਰੀਤ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਹ ਵੀ ਪੜ੍ਹੋ : Nabha News: ਮੰਡੀ 'ਚ ਕੋਡੀਆਂ ਦੇ ਭਾਅ ਸਬਜ਼ੀਆਂ ਵੇਚਣ ਨੂੰ ਮਜ਼ਬੂਰ ਕਿਸਾਨ, ਬਜ਼ਾਰਾਂ 'ਚ ਤਿੰਨ ਗੁਣਾ ਕੀਮਤ