Phagwara Murder News: ਫਗਵਾੜਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਫਗਵਾੜਾ ਦੇ ਗੁਰਦੁਆਰਾ ਚੌੜਾ ਖੂਹ ਸਾਹਿਬ ਵਿਖੇ ਬੇਅਦਬੀ ਦੇ ਸ਼ੱਕ ਵਿੱਚ ਨਿਹੰਗ ਸਿੰਘ ਨੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਫਗਵਾੜਾ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਵਾਰਦਾਤ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਘਟਨਾ ਸਥਾਨ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।


COMMERCIAL BREAK
SCROLL TO CONTINUE READING

ਮੌਤ ਤੋਂ ਪਹਿਲਾਂ ਦਾ ਵੀਡੀਓ ਆਈ ਸਾਹਮਣੇ
ਕਤਲ ਕੀਤੇ ਗਏ ਨੌਜਵਾਨ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵਿੱਚ ਉਹ ਕਹਿ ਰਿਹਾ ਹੈ ਕਿ ਕਿਸੇ ਸੁੱਖੀ ਨੇ ਉਸ ਨੂੰ ਗਲਤ ਕੰਮ ਕਰਵਾਉਣ ਲਈ ਪੈਸੇ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਵੀਡੀਓ 'ਚ ਉਹ ਵਾਰ-ਵਾਰ ਕਹਿ ਰਿਹਾ ਹੈ ਕਿ ਉਸ ਨੇ ਕੁਝ ਗਲਤ ਨਹੀਂ ਕੀਤਾ ਅਤੇ ਉਹ ਬਹੁਤ ਈਮਾਨਦਾਰ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।


ਦੱਸਿਆ ਜਾ ਰਿਹਾ ਹੈ ਕਿ ਤਲਵਾਰ ਨਾਲ ਕੱਟਿਆ ਗਿਆ ਵਿਅਕਤੀ ਬਾਥਰੂਮ ਵਿੱਚ ਸੀ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ ਸੀ। ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂਮੱਠ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਅਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ। ਪਰ ਬਾਥਰੂਮ ਵਿੱਚ ਬੰਦ ਵਿਅਕਤੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਕੇ ਬਾਥਰੂਮ ਅੰਦਰੋਂ ਤਲਵਾਰ ਨਾਲ ਉਸ ਨੂੰ ਵੱਢ ਦਿੱਤਾ।


ਦੋਸ਼ੀ ਨੇ ਖੁਦ ਨੂੰ ਕਮਰੇ 'ਚ ਬੰਦ ਕਰ ਲਿਆ
ਵਿਅਕਤੀ ਨੂੰ ਤਲਵਾਰ ਨਾਲ ਵੱਢਣ ਤੋਂ ਬਾਅਦ ਨਿਹੰਗ ਸਿੰਘ ਨੇ ਗੁਰੂਘਰ ਦੇ ਅੰਦਰ ਇੱਕ ਕਮਰੇ ਵਿੱਚ ਬੰਦ ਕਰ ਲਿਆ। ਬਾਅਦ 'ਚ ਦੋਸ਼ੀ ਨੇ ਨਿਹੰਗ ਅਰਦਾਸ ਕੀਤੀ ਅਤੇ ਪੁਲਿਸ ਸਾਹਮਣੇ ਪੇਸ਼ ਹੋਏ। ਸਿੱਖ ਜਥੇਬੰਦੀਆਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ।

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਸੂਚੀ ਲੰਬੀ ਹੈ। 18 ਦਸੰਬਰ 2021 ਨੂੰ, ਅੰਮ੍ਰਿਤਸਰ ਵਿੱਚ ਬੇਅਦਬੀ ਦੇ ਦੋਸ਼ ਵਿੱਚ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਸੀ। ਅਗਲੇ ਦਿਨ 19 ਦਸੰਬਰ 2021 ਨੂੰ ਸੁਭਾਨਪੁਰ ਰੋਡ 'ਤੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੇ ਸ਼ੱਕ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਦੇ ਸਾਹਮਣੇ ਮੌਬ ਲਿੰਚਿੰਗ ਦੀ ਘਟਨਾ ਵਾਪਰੀ ਅਤੇ ਪੁਲਿਸ ਨਿਹੰਗਾਂ ਦੀ ਭੀੜ ਅੱਗੇ ਬੇਵੱਸ ਨਜ਼ਰ ਆਈ।


ਇਹ ਵੀ ਪੜ੍ਹੋ : Patiala News: ਦੁਖਦਾਈ ਖਬਰ; ਪਟਿਆਲਾ 'ਚ ਭੇਦਭਰੇ ਹਾਲਾਤ 'ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ