Nawanshahr News: ਲੜਕੀ ਨੂੰ ਲੈ ਕੇ ਝਗੜੇ `ਚ ਹੋਇਆ ਸੀ ਨੌਜਵਾਨ ਦਾ ਕਤਲ; ਦੋ ਨਾਬਾਲਿਗਾ ਸਣੇ ਤਿੰਨ ਗ੍ਰਿਫ਼ਤਾਰ
Nawanshahr News: ਨਵਾਂਸ਼ਹਿਰ ਵਿੱਚ ਬੀਤੇ ਦਿਨ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਸਫਲਤਾ ਹਾਸਲ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Nawanshahr News: ਨਵਾਂਸ਼ਹਿਰ ਵਿੱਚ ਬੀਤੇ ਦਿਨ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਸਫਲਤਾ ਹਾਸਲ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਤਲ ਕਰਨ ਵਾਲੇ 3 ਦੋਸ਼ੀਆਂ ਨੂੰ ਸਿਰਫ਼ 24 ਘੰਟਿਆਂ ਵਿੱਚ ਗ੍ਰਿਫਤਾਰ ਕਰ ਲਿਆ ਹੈ।
ਜ਼ਿਲ੍ਹਾ ਨਵਾਂਸ਼ਹਿਰ ਦੇ ਐਸਐਸਪੀ ਡਾ. ਅਖਿਲ ਚੌਧਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇੱਕ ਲੜਕੀ ਦੇ ਮਸਲੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਵਿਸ਼ਾਲ ਉਰਫ਼ ਗੁੱਲੂ ਨਾਂ ਦੇ ਨੌਜਵਾਨ ਨੂੰ ਉਸ ਦੇ ਦੋਸਤ ਮੋਟਰਸਾਈਕਲ ਉੱਤੇ ਬਿਠਾ ਕੇ ਕਿਧਰੇ ਲੈ ਗਏ ਸਨ, ਜਿਨ੍ਹਾਂ ਦੀ ਕੁੱਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ।
ਇਹ ਵੀ ਪੜ੍ਹੋ : Punjab Diwas 2023: ਆਖ਼ਰ ਪੰਜਾਬ ਦਾ ਇਤਿਹਾਸ ਕੀ ਹੈ? 1 ਨਵੰਬਰ, ਅੱਜ ਦੇ ਦਿਨ ਭਾਰਤ ਵਿੱਚ ਕੀ ਹੋਏ ਇਤਿਹਾਸਕ ਬਦਲਾਅ
ਇਸ ਦੌਰਾਨ ਵਿਸ਼ਾਲ ਉਰਫ਼ ਗੁੱਲੂ ਦੇ ਸਿਰ ਵਿੱਚ ਡੰਡੇ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਕਾਰਵਾਈ ਕਰਦਿਆਂ 24 ਘੰਟਿਆਂ ਵਿੱਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਦੀਪਕ ਵਾਸੀ ਨਵਾਂਸ਼ਹਿਰ ਦੂਸਰਾ ਆਸ਼ੂ ਵਾਸੀ ਨਵਾਂਸ਼ਹਿਰ ਹੋਈ ਜਦੋਂਕਿ ਤੀਜਾ ਦੋਸ਼ੀ ਨਾਬਾਲਗ ਹੈ। ਇਸ ਤਹਿਤ ਲੜਾਈ ਵਿੱਚ ਗੁੱਲੂ ਦੇ ਤਿੰਨ ਸਾਥੀਆਂ ਨੂੰ ਵੀ ਕਰਾਸ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਬਾਲਗ ਹੈ ਅਤੇ ਦੋ ਨਾਬਾਲਗ ਹਨ।