Amirtsar News (ਭਰਤ ਸ਼ਰਮਾ): ਅੰਮ੍ਰਿਤਸਰ ਪਿਛਲੇ ਦਿਨੀਂ ਗੋਲਡਨ ਟੈਂਪਲ ਪਲਾਜ਼ਾ ਦੇ ਬਾਹਰ ਏਐਸਆਈ ਦੀ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਦੀ ਚਾਰ ਦਿਨਾਂ ਬਾਅਦ ਪਛਾਣ ਹੋਈ।


COMMERCIAL BREAK
SCROLL TO CONTINUE READING

ਮ੍ਰਿਤਕ ਨੌਜਵਾਨ ਦੀ ਪਛਾਣ ਹਰੀ ਪ੍ਰਸ਼ਾਦ ਸੂਬਾ ਤਾਮਿਲਨਾਡੂ ਵਜੋਂ ਹੋਈ ਹੈ।ਗੋਂਡਾ ਜ਼ਿਲ੍ਹੇ ਦਾ ਇੱਕ ਸਖ਼ਸ਼ ਜੋ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਰੱਖਦਾ ਹੈ, ਉਸ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਘੁੰਮਣ ਲਈ ਆਇਆ ਸੀ ਤੇ ਇਹ ਡਿਪਰੈਸ਼ਨ ਵਿੱਚ ਰਹਿੰਦਾ ਸੀ।


ਇਹ ਕਈ ਕਈ ਦਿਨ ਆਪਣੇ ਘਰੋਂ ਬਾਹਰ ਚਲਾ ਜਾਂਦਾ ਸੀ ਪਤਾ ਨਹੀਂ ਲੱਗਾ ਕਿ ਅਚਾਨਕ ਹੀ ਘਰੋਂ ਚਲਾ ਗਿਆ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਪਰਿਵਾਰਕ ਮੈਂਬਰ ਆ ਰਹੇ ਹਨ ਅਤੇ ਇਹ ਆਈਸਕ੍ਰੀਮ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਦੀ ਉਮਰ 31 ਸਾਲ ਦੇ ਕਰੀਬ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਦੋ ਭਰਾ ਹੋਰ ਹਨ ਅਤੇ ਇਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ।


ਉਨ੍ਹਾਂ ਨੇ ਕਿਹਾ ਕਿ ਇਸਦਾ ਅੰਤਿਮ ਸਸਕਾਰ ਅੰਮ੍ਰਿਤਸਰ ਵਿੱਚ ਹੀ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਇੱਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ ਸੀ ਤੇ ਹੁਣ ਉਸ ਦੀ ਸ਼ਨਾਖਤ ਹੋ ਗਈ ਹੈ। ਉਹ ਤਾਮਿਲਨਾਡੂ ਦਾ ਰਹਿਣ ਵਾਲਾ ਹੈ। ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Panchayat Elections: ਪੰਜਾਬ ਦੇ ਇਸ ਪਿੰਡ 'ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਨਿਰਮਲ ਸਿੰਘ ਸੰਧੂ ਬਣੇ ਸਰਪੰਚ


ਫਿਲਹਾਲ ਉਨ੍ਹਾਂ ਦੀ ਭਾਸ਼ਾ ਸਮਝ ਨਾ ਆਉਣ ਕਰਕੇ ਥੋੜ੍ਹੀ ਮੁਸ਼ਕਿਲ ਆ ਰਹੀ ਹੈ। ਉਹ ਵੀ ਜਲਦ ਅੰਮ੍ਰਿਤਸਰ ਆ ਰਹੇ ਹਨ ਤੇ ਉਸ ਤੋਂ ਬਾਅਦ ਇਸ ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਾਕੀ ਫਿਲਹਾਲ ਜਾਂਚ ਦਾ ਵਿਸ਼ਾ ਹੈ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।


ਇਹ ਵੀ ਪੜ੍ਹੋ : Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਬੰਦ! ਮੀਟਿੰਗ ਤੋਂ ਬਾਅਦ ਨਿਕਲੇਗਾ ਸਿੱਟਾ