Nangal News (ਬਿਮਲ ਸ਼ਰਮਾ):  ਦਿਨ-ਦਿਹਾੜੇ ਨੌਜਵਾਨ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਵੀਡੀਓ ਸਾਹਮਣੇ ਆਈ ਹੈ ਜੋ ਕਿ ਕਾਨੂੰਨ ਵਿਵਸਥਾ ਉਤੇ ਸਵਾਲ ਵੀ ਖੜ੍ਹੇ ਕਰ ਰਹੀ ਹੈ।


COMMERCIAL BREAK
SCROLL TO CONTINUE READING

ਵਾਰਦਾਤ ਨੰਗਲ ਦੇ ਰਾਜ ਨਗਰ ਮੁਹੱਲੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਉਤੇ ਹਮਲਾ ਕਰ ਦਿੱਤਾ। ਆਸਪਾਸ ਦੇ ਰਹਿਣ ਵਾਲੇ ਲੋਕਾਂ ਵੱਲੋਂ ਇਸ ਲੜਾਈ ਝਗੜੇ ਦੀ ਵੀਡੀਓ ਵੀ ਬਣਾਈ ਗਈ। 


ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਉਤੇ ਹਮਲਾ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਉਹ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।


ਉਸ ਨੂੰ ਸਿਵਲ ਹਸਪਤਾਲ ਨੰਗਲ ਵਿੱਚ ਇਲਾਜ ਲਈ ਲਿਆਂਦਾ ਗਿਆ। ਮੌਕੇ ਉਤੇ ਪਹੁੰਚੇ ਥਾਣਾ ਮੁਖੀ ਰਾਹੁਲ ਸ਼ਰਮਾ ਨੇ ਕਿਹਾ ਕਿ ਹਮਲੇ ਜ਼ਖ਼ਮੀ ਹੋਏ ਨੌਜਵਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਹਮਲੇ ਨੂੰ ਨਸ਼ੇ ਦੇ ਕਾਰੋਬਾਰ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਜੋ ਨੌਜਵਾਨ ਜ਼ਖ਼ਮੀ ਹੋਇਆ ਹੈ ਉਸ ਉੱਪਰ ਪਹਿਲਾਂ ਵੀ ਨਸ਼ੇ ਦਾ ਮਾਮਲਾ ਦਰਜ ਹੈ।


ਇਹ ਵੀ ਪੜ੍ਹੋ : Patiala Law University: VC ਪਟਿਆਲਾ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਕਾਰਨ ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ


ਫਿਲਹਾਲ ਮੁਹੱਲੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਹੋ ਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।


ਦੂਜੇ ਪਾਸੇ ਬੀਤੀ ਰਾਤ ਫਾਜ਼ਿਲਕਾ ਜ਼ਿਲੇ ਦੇ ਅਬੋਹਰ ਦੇ ਪਿੰਡ ਬੁਰਜਮੁਹਾਰ ਦੇ ਰਹਿਣ ਵਾਲੇ ਇਕ ਨੌਜਵਾਨ 'ਤੇ ਇਸੇ ਪਿੰਡ ਦੇ ਹੀ ਕੁਝ ਲੋਕਾਂ ਨੇ ਡੰਡਿਆਂ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


 


ਇਹ ਵੀ ਪੜ੍ਹੋ : Punjab Transfer: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਫੇਰਬਦਲ, 124 IAS-PCS ਅਧਿਕਾਰੀਆਂ ਦੇ ਕੀਤੇ ਤਬਾਦਲੇ