Ferozepur Beadbi News: ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਹਾਮਣੇ ਆਇਆ ਹੈ। ਮੌਕੇ ਉਤੇ ਗੁੱਸੇ ਵਿੱਚ ਭੜਕੀ ਭੀੜ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।


COMMERCIAL BREAK
SCROLL TO CONTINUE READING

ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦਾ ਅਪਮਾਨ ਕਰਨ ਦੀ ਦੁਖਦ ਘਟਨਾ ਸਾਹਮਣੇ ਆਈ ਹੈ।


ਇਹ ਵੀ ਪੜ੍ਹੋ : Lok Sabha elections: ਆਮ ਆਦਮੀ ਪਾਰਟੀ ਨੇ ਦਿੱਲੀ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਲਈ ਸੂਚੀ ਕੀਤੀ ਜਾਰੀ


ਜਾਣਕਾਰੀ ਮੁਤਾਬਕ ਅੱਜ ਦੁਪਹਿਰ ਸਮੇਂ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਬਖਸ਼ੀਸ਼ ਉਰਫ ਗੋਲਾ ਪਿੰਡ ਟਲੀ ਨੇ ਗੁਰਦੁਆਰਾ ਸਾਹਿਬ ਵਿੱਚ ਵੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ। ਨੌਜਵਾਨ ਨੇ ਸੰਗਤ ਨੇ ਮੌਕੇ ਉਤੇ ਹੀ ਫੜ ਲਿਆ ਅਤੇ ਭੀੜ ਨੇ ਉਕਤ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਸੂਚਨਾ ਮਿਲਣ ਉਤੇ ਪੁਲਿਸ ਨੇ ਮੌਕੇ ਉਪਰ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਥਿਤੀ ਕੰਟਰੋਲ ਹੇਠ ਹੈ। ਪੁਲਿਸ ਨੇ ਬੇਅਦਬੀ ਕਰਨ ਵਾਲੇ ਖਿਲਾਫ਼ ਮਾਮਲਾ ਦਰਜ ਕਰਨ ਦੀ ਗੱਲ ਵੀ ਕਹੀ।


ਕਾਬਿਲੇਗੌਰ ਹੈ ਕਿ 18 ਦਸੰਬਰ 2021 ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿੱਚ ਰਹਿਰਾਸ ਸਾਹਿਬ ਦੇ ਪਾਠ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਯਤਨ ਕਰਨ ਵਾਲੇ ਸ਼ਖਸ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਬਾਅਦ ਵਿੱਚ ਪੁਲਿਸ ਨੇ ਮੁਲਜ਼ਮ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਸੀ। ਅਕਾਲ ਤਖਤ ਦੇ ਜਥੇਦਾਰ ਅਤੇ ਐੱਸਜੀਪੀਸੀ ਨੇ ਇਸ ਘਟਨਾ ਪਿੱਛੇ ਬਹੁਤ ਵੱਡੀ ਸਾਜ਼ਿਸ਼ ਅਤੇ ਸਿੱਖ ਕੌਮ ਉੱਪਰ ਹਮਲਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਬੇਅਦਬੀ ਦੀ ਘਟਨਾ ਦੀ ਨਿਖੇਧੀ ਕੀਤੀ ਗਈ ਸੀ।


ਇਹ ਵੀ ਪੜ੍ਹੋ : Nabha Rape Update News: ਕਾਲਜ 'ਚ ਲੜਕੀ ਨਾਲ ਰੇਪ ਦਾ ਮਾਮਲਾ, ਪ੍ਰਿੰਸੀਪਲ ਸਮੇਤ 4 ਸਟਾਫ ਮੈਂਬਰਾਂ ਖਿਲਾਫ ਵੱਡੀ ਕਾਰਵਾਈ